Parkash Singh Badal:  ਸ੍ਰੀ ਅਕਾਲ ਤਖ਼ਤ ਸਾਹਿਬ ਮਰਹੂਮ ਪ੍ਰਕਾਸ਼ ਸਿੰਘ ਬਾਦਲ ਤੋਂ ਫਖਰ-ਏ-ਕੌਮ ਵਾਪਸ ਲੈ ਲਿਆ ਹੈ। ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫ਼ਸੀਲ 'ਤੇ ਬੋਲਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੇ ਇਹ ਗੁਨਾਹ ਕਬੂਲ ਕੀਤਾ ਹੈ ਕਿ ਉਨ੍ਹਾਂ ਨੇ ਜਥੇਦਾਰ ਸਾਹਿਬਾਨ ਨੂੰ ਆਪਣੇ ਰਿਹਾਇਸ਼ 'ਤੇ ਬੁਲਾ ਕੇ ਡੇਰਾ ਸੌਦਾ ਸਾਧ ਨੂੰ ਮੁਆਫੀ ਲਈ ਦਬਾਅ ਪਾਇਆ। ਇਸ ਕੰਮ ਵਿਚ ਮਰਹੂਮ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੀ ਸ਼ਾਮਲ ਸਨ। ਲਿਹਾਜ਼ਾ ਪ੍ਰਕਾਸ਼ ਸਿੰਘ ਬਾਦਲ ਨੂੰ ਦਿੱਤਾ ਗਿਆ ਫਖਰ-ਏ-ਕੌਮ ਵਾਪਸ ਲਿਆ ਜਾਂਦਾ ਹੈ।