Chandigarh ਦੇ ਸੈਕਟਰ 9 ਦੇ ਸਕੂਲ 'ਚ ਡਿੱਗਿਆ ਦਰੱਖ਼ਤ, 1 ਬੱਚੇ ਦੀ ਮੌਤ
Advertisement
Article Detail0/zeephh/zeephh1249126

Chandigarh ਦੇ ਸੈਕਟਰ 9 ਦੇ ਸਕੂਲ 'ਚ ਡਿੱਗਿਆ ਦਰੱਖ਼ਤ, 1 ਬੱਚੇ ਦੀ ਮੌਤ

ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਸਕੂਲ ਵਿਚ ਦੁਪਹਿਰ ਦੇ ਖਾਣੇ ਦਾ ਸਮਾਂ ਸੀ ਅਤੇ ਇਸ ਵੱਡੇ ਦਰੱਖਤ ਕੋਲ ਕਈ ਬੱਚੇ ਖੇਡ ਰਹੇ ਸਨ। ਫਿਰ ਅਚਾਨਕ ਦਰੱਖਤ ਬੱਚਿਆਂ 'ਤੇ ਡਿੱਗ ਪਿਆ। ਜ਼ਖ਼ਮੀ ਬੱਚਿਆਂ ਨੂੰ ਜੀਐਮਐਸਐਚ-16 ਵਿੱਚ ਦਾਖ਼ਲ ਕਰਵਾਇਆ ਗਿਆ ਹੈ।
 
Chandigarh ਦੇ ਸੈਕਟਰ 9 ਦੇ ਸਕੂਲ 'ਚ ਡਿੱਗਿਆ ਦਰੱਖ਼ਤ, 1 ਬੱਚੇ ਦੀ ਮੌਤ

ਚੰਡੀਗੜ੍ਹ: ਸਥਾਨਿਕ ਸ਼ਹਿਰ ਦੇ ਸੈਕਟਰ-9 ਦੇ ਕਾਰਮਲ ਕਾਨਵੈਂਟ ਸਕੂਲ ਵਿਚ ਇੱਕ ਵੱਡਾ ਦਰੱਖਤ ਡਿੱਗਣ ਕਰਕੇ ਵੱਡਾ ਹਾਦਸਾ ਵਾਪਰਿਆ ਹੈ। ਦਰੱਖਤ ਡਿੱਗਣ ਨਾਲ ਕਈ ਬੱਚੇ ਜ਼ਖਮੀ ਹੋ ਗਏ । ਖ਼ਬਰ ਇਹ ਵੀ ਸਾਹਮਣੇ ਆ ਰਹੀ ਹੈ ਕਿ 1 ਬੱਚੇ ਦੀ ਮੌਤ ਵੀ ਹੋ ਗਈ ਹੈ, ਜਦਕਿ 13 ਬੱਚੇ ਜ਼ਖਮੀ ਹੋਏ ਹਨ।

ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਸਕੂਲ ਵਿਚ ਦੁਪਹਿਰ ਦੇ ਖਾਣੇ ਦਾ ਸਮਾਂ ਸੀ ਅਤੇ ਇਸ ਵੱਡੇ ਦਰੱਖਤ ਕੋਲ ਕਈ ਬੱਚੇ ਖੇਡ ਰਹੇ ਸਨ। ਫਿਰ ਅਚਾਨਕ ਦਰੱਖਤ ਬੱਚਿਆਂ 'ਤੇ ਡਿੱਗ ਪਿਆ। ਜ਼ਖ਼ਮੀ ਬੱਚਿਆਂ ਨੂੰ ਜੀਐਮਐਸਐਚ-16 ਵਿੱਚ ਦਾਖ਼ਲ ਕਰਵਾਇਆ ਗਿਆ ਹੈ।
ਇਸ ਦੇ ਨਾਲ ਹੀ ਹਾਦਸੇ ਦੀ ਸੂਚਨਾ ਮਿਲਦੇ ਹੀ ਮਾਪੇ ਵੀ ਸਕੂਲ ਪਹੁੰਚ ਰਹੇ ਹਨ। ਮਾਪੇ ਗੇਟ 'ਤੇ ਹੰਗਾਮਾ ਕਰ ਰਹੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਤੱਕ 3 ਬੱਚਿਆਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ, ਜਿਨ੍ਹਾਂ ਦਾ ਇਲਾਜ GMSH-16 ਵਿਖੇ ਚੱਲ ਰਿਹਾ ਹੈ। ਇਸ ਦੇ ਨਾਲ ਹੀ ਸਕੂਲ ਵਿਚ ਰਾਹਤ ਅਤੇ ਬਚਾਅ ਕਾਰਜ ਚੱਲ ਰਿਹਾ ਹੈ। ਪੁਲਿਸ ਦੇ ਨਾਲ-ਨਾਲ ਪ੍ਰਸ਼ਾਸਨਿਕ ਅਧਿਕਾਰੀ ਵੀ ਮੌਕੇ 'ਤੇ ਪਹੁੰਚ ਗਏ ਹਨ।  

Trending news