Fazilka Police Operation: ਨਸ਼ਾ ਸਮੱਗਲਰਾਂ ਦੇ ਪਰਿਵਾਰਾਂ ਦੀ ਵੀ ਹੁਣ ਨਹੀਂ ਖੈਰ, ਫਾਜ਼ਿਲਕਾ ਪੁਲਿਸ ਦੀ ਵੱਡੀ ਚਿਤਾਵਨੀ
Advertisement
Article Detail0/zeephh/zeephh1765437

Fazilka Police Operation: ਨਸ਼ਾ ਸਮੱਗਲਰਾਂ ਦੇ ਪਰਿਵਾਰਾਂ ਦੀ ਵੀ ਹੁਣ ਨਹੀਂ ਖੈਰ, ਫਾਜ਼ਿਲਕਾ ਪੁਲਿਸ ਦੀ ਵੱਡੀ ਚਿਤਾਵਨੀ

Fazilka Police Operation: ਫਾਜ਼ਿਲਕਾ ਪੁਲਿਸ ਨੇ ਨਸ਼ਾ ਸਮੱਗਲਰਾਂ ਨੂੰ ਚਿਤਾਵਨੀ ਦਿੱਤੀ ਹੈ ਕਿ ਉਹ ਸਮੱਗਲਰ ਤੋਂ ਇਲਾਵਾ ਉਸ ਦੇ ਪੂਰੇ ਪਰਿਵਾਰ ਖ਼ਿਲਾਫ਼ ਕਾਰਵਾਈ ਹੋਵੇਗੀ।

Fazilka Police Operation: ਨਸ਼ਾ ਸਮੱਗਲਰਾਂ ਦੇ ਪਰਿਵਾਰਾਂ ਦੀ ਵੀ ਹੁਣ ਨਹੀਂ ਖੈਰ, ਫਾਜ਼ਿਲਕਾ ਪੁਲਿਸ ਦੀ ਵੱਡੀ ਚਿਤਾਵਨੀ

Fazilka Police Operation: ਨੌਜਵਾਨ ਪੀੜ੍ਹੀ ਨਸ਼ਿਆਂ ਦੀ ਦਲਦਲ ਵਿੱਚ ਬੁਰੀ ਤਰ੍ਹਾਂ ਧਸ ਰਹੀ ਹੈ। ਨਸ਼ਾ ਅਜਿਹਾ ਨਸੂਰ ਬਣਿਆ ਹੋਇਆ ਕਿ ਰੋਜ਼ਾਨਾ ਹੀ ਨੌਜਵਾਨ ਮੌਤ ਦੇ ਮੂੰਹ ਵਿੱਚ ਜਾ ਰਹੇ ਹਨ। ਕਈ ਐਨਜੀਓ, ਜਥੇਬੰਦੀਆਂ ਤੇ ਪੰਜਾਬ ਪੁਲਿਸ ਵੱਲੋਂ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ ਪਰ ਨਸ਼ਾ ਸਮੱਗਲਰਾਂ ਦੇ ਵਿਛੇ ਜਾਲ ਕਾਰਨ ਇਹ ਯਤਨ ਨਾਕਾਫੀ ਸਾਬਿਤ ਹੋ ਰਹੇ ਹਨ। ਪੁਲਿਸ ਨੇ ਨਸ਼ਾ ਸਮੱਗਲਰਾਂ ਦੀ ਜੜ੍ਹ ਨੂੰ ਪੁੱਟਣ ਲਈ ਮੁਹਿੰਮ ਸ਼ੁਰੂ ਕੀਤੀ ਹੋਈ ਹੈ।

ਇਸ ਤਹਿਤ ਫਾਜ਼ਿਲਕਾ ਪੁਲਿਸ ਨੇ ਨਸ਼ਾ ਸਮੱਗਲਰਾਂ ਖ਼ਿਲਾਫ਼ ਵੱਖਰੀ ਕਾਰਵਾਈ ਕਰਨ ਦਾ ਫ਼ੈਸਲਾ ਲਿਆ ਹੈ। ਫਾਜ਼ਿਲਕਾ ਸਿਟੀ ਥਾਣਾ ਪੁਲਿਸ ਦੇ ਐੱਸਐੱਚਓ ਚੰਦਰ ਸ਼ੇਖਰ ਨੇ ਚਿਤਾਵਨੀ ਦਿੱਤੀ ਹੈ ਕਿ ਜਿਹੜਾ ਵੀ ਵਿਅਕਤੀ ਨਸ਼ਾ ਕਾਰੋਬਾਰ ਮਾਮਲੇ ਵਿੱਚ ਕਾਬੂ ਕੀਤਾ ਜਾਵੇਗਾ ਸਿਰਫ ਉਸ ਉੱਤੇ ਹੀ ਨਹੀਂ ਬਲਕਿ ਉਸਦੇ ਸਾਰੇ ਪਰਿਵਾਰ ਉਪਰ ਕਾਰਵਾਈ ਕੀਤੀ ਜਾਵੇਗੀ। ਪੰਜਾਬ ਜਿਸ ਨੂੰ ਪੰਜ ਦਰਿਆਵਾਂ ਤੋਂ ਜਾਣਿਆ ਜਾਂਦਾ ਹੈ ਪਰ ਇਸ ਦਰਮਿਆਨ ਨਸ਼ਿਆਂ ਦਾ ਛੇਵਾਂ ਦਰਿਆ ਵਗ ਰਿਹਾ ਹੈ ਜੋ ਪੰਜਾਬ ਦੇ ਭਵਿੱਖ ਨੂੰ ਨਿਗਲ ਰਿਹਾ ਹੈ।

ਜਦ ਵੀ ਪੰਜਾਬ ਵਿੱਚ ਨਵੀਂ ਸਰਕਾਰ ਬਣਦੀ ਹੈ ਤਾਂ ਉਸ ਦਾ ਪਹਿਲਾਂ ਵਾਅਦਾ ਇਹ ਹੀ ਹੁੰਦਾ ਹੈ ਕਿ ਪੰਜਾਬ ਨੂੰ ਨਸ਼ਾ ਤੋਂ ਮੁਕਤ ਕਰਵਾਇਆ ਜਾਵੇਗਾ ਪਰ ਹਰ ਰੋਜ਼ ਨਸ਼ੇ ਦੀ ਓਵਰਡੋਜ਼ ਦੇ ਕਾਰਨ ਕਈ ਨੌਜਵਾਨਾਂ ਦੀ ਮੌਤ ਦੇ ਕਈ ਮਾਮਲੇ ਸਾਹਮਣੇ ਆਉਂਦੇ ਹੀ ਰਹਿੰਦੇ ਹਨ। ਨਸ਼ਿਆਂ ਖਿਲਾਫ਼ ਲਗਾਤਾਰ ਪੁਲਿਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ। ਉਥੇ ਹੀ ਦੇਖਣ ਵਿਚ ਆ ਰਿਹਾ ਹੈ ਕਿ ਇਸ ਨਸ਼ਾ ਕਾਰੋਬਾਰ ਵਿੱਚ ਔਰਤਾਂ ਵੀ ਵੱਡੀ ਗਿਣਤੀ ਵਿੱਚ ਸ਼ਾਮਲ ਹੋ ਰਹੀਆਂ ਹਨ।

ਇਹ ਵੀ ਪੜ੍ਹੋ : LPG Cylinder Price: ਲੋਕਾਂ ਨੂੰ ਮਹਿੰਗਾਈ ਦਾ ਵੱਡਾ ਝਟਕਾ! ਗੈਸ ਸਿਲੰਡਰ ਦੀਆਂ ਵਧੀਆਂ ਕੀਮਤਾਂ

ਪੰਜਾਬ ਵਿੱਚ ਦਿਨੋਂ-ਦਿਨ ਵਧਦੇ ਮਾਮਲਿਆਂ ਨੂੰ ਦੇਖਦਿਆਂ ਫਾਜ਼ਿਲਕਾ ਸਿਟੀ ਥਾਣੇ ਨੇ ਹੁਣ ਵੱਡੇ ਕਦਮ ਚੁੱਕੇ ਹਨ। ਫਾਜ਼ਿਲਕਾ ਸਿਟੀ ਥਾਣਾ ਦੇ ਪੁਲਿਸ ਦੇ ਐੱਸਐੱਚਓ ਚੰਦਰ ਸ਼ੇਖਰ ਨੇ ਚਿਤਾਵਨੀ ਦਿੱਤੀ ਹੈ ਕਿ ਜਿਹੜਾ ਵੀ ਵਿਅਕਤੀ ਨਸ਼ਾ ਕਾਰੋਬਾਰ ਮਾਮਲੇ ਵਿੱਚ ਕਾਬੂ ਕੀਤਾ ਜਾਵੇਗਾ ਸਿਰਫ਼ ਉਸ ਉੱਤੇ ਹੀ ਨਹੀਂ ਬਲਕਿ ਉਸਦੇ ਸਾਰੇ ਪਰਿਵਾਰ ਉਤੇ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ : World News: ਅਮਰੀਕਾ 'ਚ ਦੂਜੀ ਵਾਰ ਭਾਰਤੀ ਅੰਬੈਂਸੀ 'ਤੇ ਹਮਲਾ; ਖਾਲਿਸਤਾਨੀ ਗਰੁੱਪ ਨੇ ਲਈ ਹਮਲੇ ਦੀ ਜ਼ਿੰਮੇਵਾਰੀ

( ਫਾਜ਼ਿਲਕਾ ਤੋਂ ਸੁਨੀਲ ਨਾਗਪਾਲ ਦੀ ਰਿਪੋਰਟ )

Trending news