Surjit Patar Death: 79 ਸਾਲ ਦੀ ਉਮਰ 'ਚ ਮਸ਼ਹੂਰ ਸ਼ਾਇਰ ਸੁਰਜੀਤ ਪਾਤਰ ਦਾ ਹੋਇਆ ਦੇਹਾਂਤ
Advertisement
Article Detail0/zeephh/zeephh2243179

Surjit Patar Death: 79 ਸਾਲ ਦੀ ਉਮਰ 'ਚ ਮਸ਼ਹੂਰ ਸ਼ਾਇਰ ਸੁਰਜੀਤ ਪਾਤਰ ਦਾ ਹੋਇਆ ਦੇਹਾਂਤ

Surjit Patar Death: ਮਸ਼ਹੂਰ ਸ਼ਾਇਰ ਸੁਰਜੀਤ ਪਾਤਰ ਦਾ ਦੇਹਾਂਤ ਹੋਇਆ।  79 ਸਾਲ ਦੀ ਉਮਰ 'ਚ ਦੁਨੀਆਂ ਨੂੰ ਅਲਵਿਦਾ ਕਿਹਾ ।

Surjit Patar Death: 79 ਸਾਲ ਦੀ ਉਮਰ 'ਚ ਮਸ਼ਹੂਰ ਸ਼ਾਇਰ ਸੁਰਜੀਤ ਪਾਤਰ ਦਾ ਹੋਇਆ ਦੇਹਾਂਤ

Surjit Patar Death:  ਪੰਜਾਬ ਦੇ ਮਸ਼ਹੂਰ ਸ਼ਾਇਰ ਸੁਰਜੀਤ ਪਾਤਰ  (Surjit Patar Death)  ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਨੇ 79 ਸਾਲ ਦੀ ਉਮਰ ‘ਚ ਦੁਨੀਆਂ ਅਲਵਿਦਾ ਕਿਹਾ ਹੈ। ਮਿਲੀ ਜਾਣਕਾਰੀ ਦੇ ਮੁਤਾਬਕ ਕਿਹਾ ਜਾ ਰਿਹਾ ਹੈ ਕਿ ਹਾਰਟ ਅਟੈਕ ਕਰਕੇ ਸ਼ਾਇਰ ਦਾ ਦੇਹਾਂਤ ਹੋਇਆ ਹੈ। ਉਨ੍ਹਾਂ ਨੇ ਲੁਧਿਆਣਾ ‘ਚ ਅੰਤਿਮ ਸਾਹ ਲਏ ਹਨ। ਸੁਰਜੀਤ ਪਾਤਰ ਜੋ ਕਿ ਲੁਧਿਆਣਾ ਵਿਖੇ ਆਪਣੇ ਘਰ ਵਿੱਚ ਹੀ ਰਾਤ ਨੂੰ ਚੰਗੇ ਭਲੇ ਸੁੱਤੇ ਸਨ ਪਰ ‌ਸਵੇਰ ਨੂੰ ਉੱਠੇ ਹੀ ਨਹੀਂ। ਉਹਨਾਂ ਦਾ ਵੱਡਾ ਪੁੱਤਰ ਵਿਦੇਸ਼ ਵਿੱਚ ਹੈ ਉਸ ਦੇ ਆਉਣ ਤੋਂ ਬਾਅਦ ਹੀ ਉਹਨਾਂ ਦਾ ਅੰਤਿਮ ਸਸਕਾਰ ਹੋਵੇਗਾ।

"ਕੁਝ ਕਿਹਾ ਤਾਂ ਹਨੇਰਾ ਜਰੇਗਾ ਕਿਵੇਂ,
ਚੁੱਪ ਰਿਹਾ ਤਾਂ ਸ਼ਮਾਦਾਨ ਕੀ ਕਹਿਣਗੇ।
ਗੀਤ ਦੀ ਮੌਤ ਇਸ ਰਾਤ  ਜੇਹੋ ਗਈ,
ਮੇਰਾ ਜੀਣਾ ਮੇਰੇਯਾਰ ਕਿੰਝ ਸਹਿਣਗੇ।
ਕਾਲੀ ਰਾਤ ਦੀਆਂ ਫੌਜਾਂ ਨਾ ਲੜਨ ਲਈ
ਮੈਂਵੀ ਆ ਪਹੁੰਚਾਂ ਹਾਂ ਆਪਣਾ ਸਾਜ਼ ਲਈ।" (
ਸੁਰਜੀਤ ਪਾਤਰ)

ਬਿਕਰਮ ਸਿੰਘ ਮਜੀਠੀਆ ਦਾ ਟਵੀਟ
ਇਸ ਮੌਕੇ ਬਿਕਰਮ ਸਿੰਘ ਮਜੀਠੀਆ ਨੇ ਟਵੀਟ ਕਰਕੇ ਲਿਖਿਆ ਹੈ ਕਿ ਪੰਜਾਬ ਦੀ ਮਾਣ ਮੱਤੀ ਸ਼ਖਸ਼ੀਅਤ ਉੱਘੇ ਕਵੀ ਸੁਰਜੀਤ ਪਾਤਰ (Surjit Patar Death)  ਦੇ ਸਦੀਵੀਂ ਵਿਛੋੜੇ ਦੀ ਖਬਰ ਬਹੁਤ ਹੀ ਦੁਖਦਾਈ ਹੈ।  ਉਹਨਾਂ ਦੀ ਪੰਜਾਬ, ਪੰਜਾਬੀ ਤੇ ਪੰਜਾਬੀਅਤ ਨੂੰ ਦੇਣ ਸ਼ਬਦਾਂ ਵਿਚ ਬਿਆਨ ਨਹੀਂ ਕੀਤੀ ਜਾ ਸਕਦੀ। ਬੇਹੱਦ ਸ਼ਾਂਤ, ਮਿਲਣਸਾਰ ਤੇ ਨਿੱਘੇ ਸੁਭਾਅ ਦੇ ਮਾਲਕ ਸੁਰਜੀਤ ਪਾਤਰ ਜੀ ਪੰਜਾਬ ਦਾ ਮਾਣ ਸਨ, ਹਨ ਤੇ ਹਮੇਸ਼ਾ ਰਹਿਣਗੇ।ਅਕਾਲ ਪੁਰਖ ਅੱਗੇ ਅਰਦਾਸ ਹੈ ਕਿ ਉਹ ਵਿਛੜੀ ਪਵਿੱਤਰ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖਸ਼ਿਸ਼ ਕਰਨ ਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬੱਲ ਬਖਸ਼ਿਸ਼ ਕਰਨ।

ਜਾਣ ਕੌਣ ਹਨ ਸੁਰਜੀਤ ਪਾਤਰ
ਉਹ ਪੰਜਾਬ ਦੇ ਮਸ਼ਹੂਰ ਸ਼ਾਇਰ ਸਨ। ਉਨ੍ਹਾਂ ਦੀਆਂ ਸ਼ਾਇਰੀਆਂ ਬਹੁਤ ਹੀ ਮਸ਼ੂਹਰ ਹਨ।  ਉਨ੍ਹਾਂ ਨੂੰ ਪਦਮਸ਼੍ਰੀ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ ਸੀ। ਸੁਰਜੀਤ ਪਾਤਰ ਇਕ ਲੇਖਰ, ਕਵੀ ਸਨ।  

ਅੱਜ ਪੰਜਾਬੀ ਵਿਰਸੇ ਦੀ ਇੱਕ ਸਦੀ ਦਾ ਅੰਤ ਹੋ ਗਿਆ ਜਦੋਂ ਪੰਜਾਬੀ ਸਾਹਿਤ ਦੇ ਬਾਬਾ ਬੋਹੜ ਸੁਰਜੀਤ ਪਾਤਰ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ। ਸੁਰਜੀਤ ਪਾਤਰ ਦਾ ਜਨਮ 14 ਜਨਵਰੀ 1945  ਵਿੱਚ ਹੋਇਆ ਹੈ ਅਤੇ ਉਹ ਪੰਜਾਬੀ ਸ਼ਾਇਰ ਸਨ। ਉਨ੍ਹਾਂ ਨੇ 1960ਵਿਆਂ ਵਿੱਚ ਆਪਣੀਆਂ ਕਵਿਤਾਵਾਂ ਪ੍ਰਕਾਸ਼ਿਤ ਕਰਨੀਆਂ ਸ਼ੁਰੂ ਕੀਤੀਆਂ ਸਨ ਅਤੇ ਅੱਜ ਤੱਕ ਨਿਰੰਤਰ ਕਾਵਿ-ਸਿਰਜਣਾ ਵਿੱਚ ਕਰਮਸ਼ੀਲ ਹੈ।

ਉਨ੍ਹਾਂ ਦੀ ਸਖਸ਼ੀਅਤ ‘ਕਵਿਤਾ ਦੀ ਵਿਆਪਕ ਸਮਾਜਿਕ ਅਪੀਲ ਤੇ ਗੰਭੀਰਤਾ’ ਦਾ ਸੁੰਦਰ ਸੁਮੇਲ ਹੈ। ਆਲੋਚਕਾਂ ਨੇ ਉਸਨੂੰ ਖੂਬ ਸਰਾਹਿਆ ਹੈ। ਸਮਾਜ ਵਿੱਚ ਰਾਜਨੀਤਕ ਚੇਤਨਾ ਅਤੇ ਤਤਕਾਲੀ ਜ਼ਬਰ ਦੇ ਵਿਰੋਧ ਦੇ ਰੂਪ ਵਿੱਚ ਉਹਨਾਂ ਦੀ ਕਵਿਤਾ ਸਾਹਮਣੇ ਆਉਂਦੀ ਹੈ।

ਸੁਰਜੀਤ ਪਾਤਰ ਕ੍ਰਾਂਤੀ ਦਾ ਮੁਦਈ ਸ਼ਾਇਰ ਹੈ। ਉਹਨਾਂ ਦੀ ਕਾਵਿ ਸੋਝੀ ਦਾ ਇਹ ਕੇਂਦਰੀ ਸੂਤਰ ਹੈ। ਪਾਤਰ ਦਾ ਕਾਵਿ-ਨਾਇਕ ਕ੍ਰਾਂਤੀਕਾਰੀ ਨਾ ਇਕ ਨਹੀਂ। ਪਾਤਰ ਦਾ ਨਾਇਕ ਅਜਿਹਾ ਕਾਵਿ-ਨਾਇਕ ਹੈ ਜੋ ਕ੍ਰਾਂਤੀ ਦਾ ਪ੍ਰਸੰਸਕ ਹੈ, ਕ੍ਰਾਂਤੀ ਦੇਸੁਪਨੇ ਦਾ ਹਾਮੀ ਹੈ। 

Trending news