Fardikot News(Naresh Sethi): ਫ਼ਰੀਦਕੋਟ ਪੁਲਿਸ ਨੇ ਅੱਜ ਦੋ ਗੈਂਗਸਟਰਾਂ ਨੂੰ ਮੁਕਾਬਲੇ ਤੋਂ ਬਾਅਦ ਕਾਬੂ ਕਰ ਲਿਆ ਹੈ। ਜਦਕਿ ਉਨ੍ਹਾਂ ਦਾ ਇੱਕ ਸਾਥੀ ਭੱਜਣ ਵਿੱਚ ਕਾਮਯਾਬ ਹੋ ਗਿਆ ਹੈ। ਇਹ ਗੈਂਗਸਟਰ ਪੁਲਿਸ ਨੂੰ ਲੁੱਟ-ਖੋਹ ਅਤੇ ਫਿਰੌਤੀ ਦੇ ਮਾਮਲੇ ਵਿੱਚ ਲੋੜੀਂਦੇ ਸਨ। ਜਾਣਕਾਰੀ ਮਿਲੀ ਹੈ ਕਿ ਪੁਲਿਸ ਸੂਚਨਾ ਮਿਲਣ ਉਤੇ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਨ ਪਹੁੰਚੀ ਸੀ। ਇਸ ਦੌਰਾਨ ਮੁਲਜ਼ਮਾਂ ਨੇ ਪੁਲਿਸ ਉਤੇ ਫਾਇਰਿੰਗ ਸ਼ੁਰੂ ਕਰ ਦਿੱਤੀ। ਪੁਲਿਸ ਵੱਲੋਂ ਕੀਤੀ ਜਵਾਬੀ ਗੋਲੀਬਾਰੀ ਵਿਚ ਦੋਵਾਂ ਦੋਸ਼ੀਆਂ ਦੀਆਂ ਲੱਤਾਂ ਵਿੱਚ ਗੋਲੀਆਂ ਲੱਗੀਆਂ।


COMMERCIAL BREAK
SCROLL TO CONTINUE READING

ਜਾਣਕਾਰੀ ਦਿੰਦੇ ਹੋਏ ਡੀਐਸਪੀ ਸ਼ਮਸ਼ੇਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਕੋਟਕਪੂਰਾ ਦੇ ਨਜ਼ਦੀਕ ਇੱਕ ਪਿੰਡ 'ਚ ਕੁੱਝ ਸ਼ੱਕੀ ਵਿਅਕਤੀ ਘੁੰਮ ਰਹੇ ਹਨ। ਜਿਨ੍ਹਾਂ ਕੋਲ ਹਥਿਆਰ ਵੀ ਹਨ ਜਿਸ ਤੋਂ ਬਾਅਦ ਸੀਆਈਏ ਦੀ ਟੀਮ ਨਾਲ ਉਕਤ ਜਗ੍ਹਾ 'ਤੇ ਰੇਡ ਕੀਤੀ ਗਈ। ਜਿੱਥੇ ਕੁੱਝ ਲੁਕੇ ਹੋਏ ਵਿਅਕਤੀਆ ਵੱਲੋਂ ਪੁਲਿਸ 'ਤੇ ਫਾਇਰ ਕਰ ਦਿੱਤੇ। ਜਿਸ ਤੋਂ ਬਾਅਦ ਪੁਲਿਸ ਵੱਲੋਂ ਵੀ ਜਵਾਬੀ ਫਾਇਰ ਕੀਤੇ ਗਏ ਜਿਸ ਦੌਰਾਨ ਦੋ ਗੈਂਗਸਟਰਾਂ ਦੇ ਪੈਰਾਂ ਚ ਗੋਲ਼ੀਆਂ ਲੱਗਣ ਨਾਲ ਜ਼ਖਮੀ ਹੋ ਗਏ ਜਦਕਿ ਉਨ੍ਹਾਂ ਦਾ ਇੱਕ ਸਾਥੀ ਫਰਾਰ ਹੋਣ ਚ ਕਾਮਯਾਬ ਹੋ ਗਿਆ।


ਇਹ ਵੀ ਪੜ੍ਹੋ: Ludhiana News: ਲੁਧਿਆਣਾ ‘ਚ ਬਾਈਕਰ ਗੈਂਗ ਦੀ ਗੁੰਡਾਗਰਦੀ, AAP ਆਗੂ ਦੀ ਗੱਡੀ ਦੀ ਕੀਤੀ ਭੰਨਤੋੜ


ਉਨ੍ਹਾਂ ਦੱਸਿਆ ਕਿ ਜਿਹੜੇ ਦੋ ਜਖਮੀ ਜਿਨ੍ਹਾਂ ਨੂੰ ਪੁਲਿਸ ਨੇ ਕਾਬੂ ਕੀਤਾ ਉਨ੍ਹਾਂ ਦੀ ਪਹਿਚਾਣ ਪਰਮਿੰਦਰ ਸਿੰਘ ਤੇ ਹੈਪੀ ਵੱਜੋਂ ਹੋਈ ਹੈ ਜਿਨ੍ਹਾਂ ਤੋਂ ਅਸਲਾ ਵੀ ਬ੍ਰਾਮਦ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵੱਲੋਂ ਫ਼ਰੀਦਕੋਟ ਦੇ ਕਈ ਲੋਕਾਂ ਤੋਂ ਫਿਰੋਤੀਆਂ ਮੰਗੀਆਂ ਗਈਆਂ ਸਨ ਅਤੇ ਪਿਛਲੇ ਦਿਨੀ ਕੋਟਕਪੂਰਾ 'ਚ ਇਨ੍ਹਾਂ ਵੱਲੋਂ ਸ਼ਰੇਆਮ ਫਾਇਰਿੰਗ ਕੀਤੀ ਗਈ ਸੀ ਅਤੇ ਹੋਰ ਵੀ ਕਈ ਮਾਮਲੇ ਇਨ੍ਹਾਂ ਖਿਲਾਫ ਦਰਜ ਹਨ। ਫਿਲਹਾਲ ਇਨ੍ਹਾਂ ਨੂੰ ਇਲਾਜ ਲਈ ਫ਼ਰੀਦਕੋਟ ਦੇ ਮੈਡੀਕਲ ਹਸਪਤਾਲ ਲਿਆਂਦਾ ਗਿਆ ਹੈ।


ਇਹ ਵੀ ਪੜ੍ਹੋ: Barnala News: ਪਾਵਰ ਕਾਮ ਦੇ ਮੁਲਾਜ਼ਮਾਂ ਨੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਖਿਲਾਫ ਮੋਰਚਾ ਖੋਲ੍ਹਿਆ