Fardikot Jail News: ਜੇਲ੍ਹ ਵਿੱਚ ਮੋਬਾਇਲ ਸਪਲਾਈ ਕਰਨ ਵਾਲੇ ਹਵਾਲਾਤੀ ਅਤੇ ਉਸਦੀ ਘਰਵਾਲੀ ਖ਼ਿਲਾਫ਼ ਮਾਮਲਾ ਦਰਜ
Fardikot Jail News: ਫ਼ਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ਵਿਚ ਬੰਦ ਦੋ ਹਵਾਲਾਤੀਆਂ ਵੱਲੋਂ ਜੇਲ੍ਹ ਅੰਦਰੋਂ ਵੀਡੀਓ ਬਣਾ ਕੇ ਸੋਸ਼ਲ ਮੀਡੀਆ ਅਕਾਊਂਟ ਤੇ ਵਾਇਰਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਸੀ।
Fardikot Jail News: ਫ਼ਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ਵਿਚ ਬੰਦ ਹਵਾਲਾਤੀਆਂ ਅਤੇ ਕੈਦੀਆਂ ਨੂੰ ਮੋਬਾਈਲ ਸਪਲਾਈ ਕਰਨ ਦੇ ਮਾਮਲੇ ਵਿੱਚ ਵੱਡਾ ਖੁਲਾਸਾ ਹੋਇਆ ਹੈ। ਪੁਲਿਸ ਨੇ ਜੇਲ੍ਹ ਅੰਦਰ ਮੋਬਾਇਲ ਪਹੁੰਚਾਉਣ ਵਾਲੇ ਇੱਕ ਹਵਾਲਾਤੀ ਅਤੇ ਉਸਦੀ ਘਰਵਾਲੀ ਕਰਦੇ ਸਨ ਹੈ। ਫਿਲਹਾਲ ਪੁਲਿਸ ਨੇ ਦੋਵਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਮਿਲੀ ਜਾਣਕਾਰੀ ਮੁਤਾਬਿਕ ਔਰਤ ਜਾਲੀ ਦਸਤਾਵੇਜਾਂ 'ਤੇ ਮੋਬਾਈਲ ਅਤੇ ਸਿਮ ਖਰੀਦ ਕੇ ਜੇਲ੍ਹ ਵਿੱਚ ਬੰਦ ਆਪਣੇ ਘਰਵਾਲੇ ਨੂੰ ਪਹੁੰਚਾਉਂਦੀ ਸੀ ਜੋ ਕਿ ਅੱਗੇ ਇਨ੍ਹਾਂ ਮੋਬਾਈਲ ਫੋਨਾਂ ਅਤੇ ਸਿਮ ਨੂੰ ਜੇਲ੍ਹ ਅੰਦਰ ਵੇਚਦਾ ਸੀ।
ਜਾਣਕਾਰੀ ਮੁਤਾਬਿਕ ਅੰਜੁ ਬਾਲਾ ਨਾਮਕ ਇੱਕ ਮਹਿਲਾ ਜੋ ਬਿਲਾਸਪੁਰ ਦੀ ਰਹਿਣ ਵਾਲੀ ਹੈ ਅਤੇ ਉਸਦਾ ਪਤੀ ਕਿਸੇ ਮਾਮਲੇ 'ਚ ਫਰੀਦਕੋਟ ਦੀ ਜੇਲ੍ਹ 'ਚ ਬੰਦ ਹੈ ਅਤੇ ਅੰਜੁ ਬਾਲਾ ਜਾਅਲੀ ਦਸਤਾਵੇਜ਼ਾਂ ਤੇ ਮੋਬਾਇਲ ਫੋਨ ਅਤੇ ਸਿਮ ਕਾਰਡ ਖਰੀਦ ਕਰਦੀ ਸੀ ਅਤੇ ਮੋਬਾਇਲ ਫੋਨ ਅਤੇ ਸਿਮ ਕਾਰਡ ਖਰੀਦਣ ਤੋਂ ਬਾਅਦ ਉਹ ਫਰੀਦਕੋਟ ਦੀ ਜੇਲ੍ਹ ਚ ਬੰਦ ਆਪਣੇ ਪਤੀ ਸੁਖਚੈਨ ਸਿੰਘ ਤੱਕ ਪਹੁੰਚਦਾ ਕਰਦੀ ਸੀ ਅਤੇ ਸੁਖਚੈਨ ਸਿੰਘ ਅੱਗੇ ਜੇਲ੍ਹ 'ਚ ਬੰਦ ਹੋਰਨਾਂ ਕੈਦੀਆ ਨੂੰ ਵੇਚ ਕੇ ਮੋਟਾ ਮੁਨਾਫ਼ਾ ਕਮਾਉਂਦਾ ਸੀ।
ਪੁਲਿਸ ਦੇ ਧਿਆਨ 'ਚ ਇਹ ਮਾਮਲਾ ਆਉਣ 'ਤੇ ਹੁਣ ਜ਼ਿਲਾ ਪੁਲਿਸ ਵੱਲੋਂ ਅੰਜੁ ਬਾਲਾ ਅਤੇ ਉਸਦੇ ਪਤੀ ਸੁਖਚੈਨ ਸਿੰਘ ਖਿਲਾਫ ਮਾਮਾਲ ਦਰਜ ਕਰ ਲਿਆ ਗਿਆ ਹੈ। ਪੁਲਿਸ ਨੇ ਦਾਅਵਾ ਕੀਤਾ ਹੈ ਕੇ ਅੰਜੁ ਬਾਲਾ ਨੂੰ ਜਲਦ ਗਿਰਫ਼ਤਾਰ ਕਰ ਲਿਆ ਜਾਵੇਗਾ ਅਤੇ ਜੇਲ ਚ ਬੰਦ ਉਸਦੇ ਪਤੀ ਸੁਖਚੈਨ ਸਿੰਘ ਨੂੰ ਵੀ ਜਲਦ ਪ੍ਰੋਡਕਸ਼ਨ ਵਰੰਟ 'ਤੇ ਲੈਕੇ ਪੁੱਛਗਿੱਛ ਕੀਤੀ ਜਾਵੇਗੀ। ਕਿ ਜੇਲ ਅੰਦਰ ਉਸ ਕੋਲ ਮੋਬਾਇਲ ਫੋਨ ਕਿਸ ਤਰੀਕੇ ਅਤੇ ਕਿਸ ਦੀ ਮਦਦ ਨਾਲ ਪੁਹੰਚ ਰਹੇ ਸਨ।
ਇਸ ਤੋਂ ਪਹਿਲਾ ਫਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ਵਿਚ ਬੰਦ ਦੋ ਹਵਾਲਾਤੀਆਂ ਵੱਲੋਂ ਜੇਲ੍ਹ ਅੰਦਰੋਂ ਵੀਡੀਓ ਬਣਾ ਕੇ ਸੋਸ਼ਲ ਮੀਡੀਆ ਅਕਾਊਂਟ ਤੇ ਵਾਇਰਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਸੀ। ਵੀਡੀਓ ਵਾਇਰਲ ਹੋਣ ਦੀ ਜਾਣਕਾਰੀ ਮਿਲਣ ਤੋਂ ਬਾਅਦ ਜੇਲ੍ਹ ਪ੍ਰਸ਼ਾਸਨ ਵੱਲੋਂ ਦੋਵਾਂ ਹਵਾਲਾਤੀਆਂ ਪਾਸੋਂ ਇਕ ਟੱਚ ਸਕਰੀਨ ਮੋਬਾਈਲ ਬਰਾਮਦ ਕਰ ਲਿਆ ਸੀ। ਇਸ ਸਬੰਧ ਵਿਚ ਪੁਲਸ ਨੂੰ ਸ਼ਿਕਾਇਤ ਭੇਜ ਕੇ ਦੋਵਾਂ ਖ਼ਿਲਾਫ ਥਾਣਾ ਸਿਟੀ ਵਿਖੇ ਜੇਲ੍ਹ ਐਕਟ ਦੇ ਤਹਿਤ ਮੁਕੱਦਮਾ ਦਰਜ ਕਰਵਾਇਆ ਗਿਆ ਹੈ।
ਦੱਸਣਯੋਗ ਹੈ ਕਿ ਫਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ਵਿਚ ਬੰਦ ਕੈਦੀਆਂ ਅਤੇ ਹਵਾਲਾਤੀਆਂ ਪਾਸੋਂ ਲਗਾਤਾਰ ਮੋਬਾਈਲ ਬਰਾਮਦ ਹੋ ਰਹੇ ਹਨ ਅਤੇ ਕੁਝ ਦਿਨ ਪਹਿਲਾਂ ਵੀ ਇਕ ਹੋਰ ਹਵਾਲਾਤੀ ਨੇ ਮੋਬਾਇਲ ਰਾਹੀਂ ਆਪਣੇ ਕਿਸੇ ਸਾਥੀ ਨੂੰ ਵੀਡੀਓ ਕਾਲ ਕੀਤੀ ਅਤੇ ਬਾਅਦ ਵਿਚ ਇਸ ਵੀਡੀਓ ਕਾਲ ਦੀ ਰਿਕਾਰਡਿੰਗ ਨੂੰ ਸੋਸ਼ਲ ਮੀਡੀਆ 'ਤੇ ਵਾਇਰਲ ਕਰ ਦਿੱਤਾ ਸੀ।