Faridkot Accident News: ਮੋਟਰਸਾਈਕਲ ਸਵਾਰ ਅਤੇ ਸਕੂਲ ਵੈਨ ਦਾ ਡਰਾਈਵਰ ਗੰਭੀਰ ਜ਼ਖ਼ਮੀਂ ਹੋਇਆ ਹੈ ਅਤੇ ਸਕੂਲੀ ਬੱਚੇ ਵਾਲ ਵਾਲ ਬਚੇ ਹਨ।
Trending Photos
Faridkot Accident News: ਪੰਜਾਬ ਵਿੱਚ ਸੜਕ ਹਾਦਸੇ ਲਗਾਤਾਰ ਵੱਧ ਰਹੇ ਹਨ। ਅੱਜ ਤਾਜਾ ਮਾਮਲਾ ਫਰੀਦਕੋਟ ਤੋਂ ਸਾਹਮਣੇ ਆਇਆ ਹੈ। ਦੱਸ ਦਈਏ ਕਿ ਫਰੀਦਕੋਟ ਗੁਰੂ ਹਰਿ ਸਹਾਇ ਰੋਡ 'ਤੇ ਪਿੰਡ ਮਹਿਮੂਆਨਾ ਵਿਖੇ ਦਰਦਨਾਕ ਹਾਦਸਾ ਵਾਪਰਿਆ ਹੈ। ਫਰੀਦਕੋਟ ਦੇ ਨਿੱਜੀ ਸਕੂਲ ਵੈਨ ਦੀ ਮੋਟਰਸਾਈਕਲ ਅਤੇ ਕਾਰ ਨਾਲ ਟੱਕਰ ਹੋ ਗਈ। ਮੋਟਰਸਾਈਕਲ ਸਵਾਰ ਅਤੇ ਸਕੂਲ ਵੈਨ ਦਾ ਡਰਾਈਵਰ ਗੰਭੀਰ ਜ਼ਖ਼ਮੀਂ ਹੋਇਆ ਹੈ ਅਤੇ ਸਕੂਲੀ ਬੱਚੇ ਵਾਲ ਵਾਲ ਬਚੇ ਹਨ।
ਦੱਸ ਦਈਏ ਕਿ ਫਰੀਦਕੋਟ ਵਿੱਚ ਸ਼ਨੀਵਾਰ ਸਵੇਰੇ ਸੰਘਣੇ ਧੂੰਏਂ ਅਤੇ ਪਰਾਲੀ ਦੇ ਧੂੰਏਂ ਕਾਰਨ ਇੱਕ ਸਕੂਲ ਵੈਨ ਅਤੇ ਮੋਟਰਸਾਈਕਲ ਦੀ ਟੱਕਰ ਹੋ ਗਈ। ਜਿਸ ਤੋਂ ਬਾਅਦ ਸਕੂਲ ਵੈਨ ਪਲਟ ਗਈ। ਇਸ ਹਾਦਸੇ ਵਿੱਚ ਵੈਨ ਚਾਲਕ ਅਤੇ ਬਾਈਕ ਸਵਾਰ ਜ਼ਖ਼ਮੀ ਹੋ ਗਏ। ਉਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਇਹ ਹਾਦਸਾ ਸ਼ਨੀਵਾਰ ਸਵੇਰੇ ਫਰੀਦਕੋਟ-ਸਾਦਿਕ ਹਾਈਵੇ 'ਤੇ ਪਿੰਡ ਮਹਿਮੂਆਣਾ ਨੇੜੇ ਵਾਪਰਿਆ।
ਇਹ ਵੀ ਪੜ੍ਹੋ: Punjab Air Quality: ਪੰਜਾਬ ਸਮੇਤ ਹਰਿਆਣਾ ਵਿੱਚ ਹਵਾ ਦੀ ਗੁਣਵੱਤਾ ਹੋਈ 'ਖਰਾਬ', ਇਨ੍ਹਾਂ ਲੋਕਾਂ ਨੂੰ ਸਾਵਧਾਨ ਰਹਿਣ ਦੀ ਜ਼ਰੂਰਤ
ਪੁਲਿਸ ਅਨੁਸਾਰ ਕਿਹਾ ਜਾ ਰਿਹਾ ਹੈ ਕਿ ਸ਼ਨੀਵਾਰ ਸਵੇਰੇ ਫ਼ਰੀਦਕੋਟ ਸ਼ਹਿਰ ਦੇ ਇੱਕ ਨਿੱਜੀ ਸਕੂਲ ਵਿੱਚ ਪੜ੍ਹਦੇ ਬੱਚਿਆਂ ਨੂੰ ਲੈ ਕੇ ਇੱਕ ਨਿੱਜੀ ਸਕੂਲ ਦੀ ਵੈਨ ਫ਼ਰੀਦਕੋਟ ਸ਼ਹਿਰ ਵੱਲ ਆ ਰਹੀ ਸੀ। ਫਿਰ ਪਰਾਲੀ ਦੇ ਸੰਘਣੇ ਧੂੰਏਂ ਅਤੇ ਧੁੰਦ ਕਾਰਨ ਉਸ ਦੇ ਮੋਟਰਸਾਈਕਲ ਨਾਲ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿੱਚ ਵੈਨ ਵਿੱਚ ਬੈਠੇ ਦੋ ਵਿਦਿਆਰਥੀਆਂ ਨੂੰ ਜ਼ਖ਼ਮੀ ਹਾਲਤ ਵਿੱਚ ਸਾਦਿਕ ਹਸਪਤਾਲ ਲਿਜਾਇਆ ਗਿਆ, ਜਦੋਂਕਿ ਸਕੂਲ ਵੈਨ ਚਾਲਕ ਅਤੇ ਮੋਟਰਸਾਈਕਲ ਸਵਾਰ ਨੂੰ ਗੰਭੀਰ ਸੱਟਾਂ ਲੱਗੀਆਂ ਹਨ। ਇਹਨਾਂ ਨੂੰ ਅੱਜ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ।
ਇਸ ਘਟਨਾ ਦੀ ਸੂਚਨਾ ਮਿਲਣ 'ਤੇ ਮੈਡੀਕਲ ਕਾਲਜ ਹਸਪਤਾਲ ਪਹੁੰਚੇ ਵਿਭਾਗ ਦੇ ਅਧਿਕਾਰੀ ਨੇ ਦੱਸਿਆ ਕਿ ਸਾਰੇ ਬੱਚੇ ਸੁਰੱਖਿਅਤ ਹਨ, ਦੋ ਬੱਚਿਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ, ਜਦਕਿ ਸਕੂਲ ਵੈਨ ਡਰਾਈਵਰ ਦੀਆਂ ਪਸਲੀਆਂ ਟੁੱਟ ਗਈਆਂ। ਮੋਟਰਸਾਈਕਲ ਸਵਾਰ ਨੂੰ ਵੀ ਗੰਭੀਰ ਸੱਟਾਂ ਲੱਗੀਆਂ।
ਇਹ ਵੀ ਪੜ੍ਹੋ: Jalandhar Accident News: ਜਲੰਧਰ 'ਚ ਤੇਜ਼ ਰਫਤਾਰ ਮਰਸਡੀਜ਼ ਨੇ ਮਚਾਈ ਤਬਾਹੀ, ਸਾਈਕਲ ਸਵਾਰ ਤੇ ਇੱਕ ਹੋਰ ਨੌਜਵਾਨ ਨੂੰ ਕੁਚਲਿਆ