Faridkot News: ਜੇਲ੍ਹ `ਚੋਂ ਹਵਾਲਾਤੀਆਂ ਦੀ ਵੀਡੀਓ ਵਾਇਰਲ ਦਾ ਮਾਮਲਾ, ਪ੍ਰਸ਼ਾਸਨ ਨੇ ਮੋਬਾਇਲ ਫੋਨ ਕੀਤਾ ਬਰਾਮਦ
Faridkot News: ਫ਼ਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ਵਿੱਚ ਬੰਦ ਕੈਦੀਆਂ ਅਤੇ ਹਵਾਲਾਤੀਆਂ ਪਾਸੋਂ ਲਗਾਤਾਰ ਮੋਬਾਈਲ ਫੋਨ ਬਰਾਮਦ ਹੋ ਰਹੇ ਹਨ। ਕੁਝ ਦਿਨ ਪਹਿਲਾਂ ਵੀ ਇੱਕ ਹੋਰ ਹਵਾਲਾਤੀ ਨੇ ਮੋਬਾਇਲ ਫੋਨ ਦੇ ਰਾਹੀਂ ਆਪਣੇ ਕਿਸੇ ਸਾਥੀ ਨੂੰ ਵੀਡੀਓ ਕਾਲ ਕੀਤੀ ਅਤੇ ਬਾਅਦ ਵਿੱਚ ਇਸ ਵੀਡੀਓ ਕਾਲ ਦੀ ਰਿਕਾਰਡਿੰਗ ਨੂੰ ਸੋਸ਼ਲ ਮੀਡੀਆ `ਤੇ ਵਾਇਰਲ ਕਰ ਦਿੱਤੀ ਸੀ।
Faridkot News: ਫ਼ਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ਵਿੱਚ ਬੰਦ ਦੋ ਹਵਾਲਾਤੀਆਂ ਵੱਲੋਂ ਜੇਲ ਅੰਦਰੋਂ ਵੀਡੀਓ ਬਣਾ ਕੇ ਸੋਸ਼ਲ ਮੀਡੀਆ ਅਕਾਊਂਟ 'ਤੇ ਵਾਇਰਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਵੀਡੀਓ ਵਾਇਰਲ ਹੋਣ ਦੀ ਜਾਣਕਾਰੀ ਮਿਲਣ ਤੋਂ ਬਾਅਦ ਜੇਲ ਪ੍ਰਸ਼ਾਸਨ ਵੱਲੋਂ ਇਨ੍ਹਾਂ ਦੋਹਾਂ ਹਵਾਲਾਤੀਆਂ ਪਾਸੋਂ ਇੱਕ ਟੱਚ ਸਕਰੀਨ ਮੋਬਾਈਲ ਫੋਨ ਬਰਾਮਦ ਕੀਤਾ ਗਿਆ। ਇਸ ਸਬੰਧ ਵਿੱਚ ਪੁਲਿਸ ਨੂੰ ਸ਼ਿਕਾਇਤ ਭੇਜ ਕੇ ਦੋਹਾਂ ਦੇ ਖਿਲਾਫ ਥਾਣਾ ਸਿਟੀ ਵਿਖੇ ਜੇਲ੍ਹ ਐਕਟ ਦੇ ਤਹਿਤ ਮੁਕਦਮਾ ਦਰਜ ਕਰਵਾਇਆ ਗਿਆ ਹੈ।
ਫਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ਵਿੱਚ ਬੰਦ ਕੈਦੀਆਂ ਅਤੇ ਹਵਾਲਾਤੀਆਂ ਪਾਸੋਂ ਲਗਾਤਾਰ ਮੋਬਾਈਲ ਫੋਨ ਬਰਾਮਦ ਹੋ ਰਹੇ ਹਨ। ਕੁਝ ਦਿਨ ਪਹਿਲਾਂ ਵੀ ਇੱਕ ਹੋਰ ਹਵਾਲਾਤੀ ਨੇ ਮੋਬਾਇਲ ਫੋਨ ਦੇ ਰਾਹੀਂ ਆਪਣੇ ਕਿਸੇ ਸਾਥੀ ਨੂੰ ਵੀਡੀਓ ਕਾਲ ਕੀਤੀ ਅਤੇ ਬਾਅਦ ਵਿੱਚ ਇਸ ਵੀਡੀਓ ਕਾਲ ਦੀ ਰਿਕਾਰਡਿੰਗ ਨੂੰ ਸੋਸ਼ਲ ਮੀਡੀਆ 'ਤੇ ਵਾਇਰਲ ਕਰ ਦਿੱਤੀ ਸੀ। ਤਾਜ਼ਾ ਮਾਮਲੇ ਦੇ ਵਿੱਚ ਪੁਲਿਸ ਵੱਲੋਂ ਦੋਵਾਂ ਹਵਾਲਾਤੀਆਂ ਦੇ ਖਿਲਾਫ ਮੁਕਦਮਾ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: Fazilka News: ਖੇਤਾਂ 'ਚ ਦੋਸਤਾਂ ਨਾਲ ਸ਼ਰਾਬ ਪੀਣ ਗਏ ਨੌਜਵਾਨ ਦੀ ਸ਼ੱਕੀ ਹਲਾਤ 'ਚ ਮੌਤ, ਪਰਿਵਾਰ ਨੇ ਲਗਾਏ ਕਤਲ ਦੇ ਦੋਸ਼
ਇਸ ਪੂਰੇ ਮਾਮਲੇ ਵਿੱਚ ਡੀਐਸਪੀ ਸ਼ਮਸ਼ੇਰ ਸਿੰਘ ਸ਼ੇਰਗਿੱਲ ਨੇ ਦੱਸਿਆ ਕਿ ਸ਼ਿਕਾਇਤ ਤੋਂ ਬਾਅਦ ਪੁਲਿਸ ਨੇ ਜੇਲ੍ਹ ਵਿੱਚ ਬੰਦ ਦੋ ਹਵਾਲਾਤੀਆਂ ਦੇ ਖਿਲਾਫ ਮੁਕੱਦਮਾ ਦਰਜ ਕੀਤਾ ਹੈ ਅਤੇ ਹੁਣ ਇਹਨਾਂ ਨੂੰ ਪ੍ਰੋਡਕਸ਼ਨ ਵਰੰਟ 'ਤੇ ਲਿਆ ਕੇ ਪੁੱਛਗਿਛ ਕੀਤੀ ਜਾਵੇਗੀ। ਉਨ੍ਹਾਂ ਕੋਲ ਇਹ ਮੋਬਾਇਲ ਫੋਨ ਜੇਲ੍ਹ ਅੰਦਰ ਕਿਵੇ ਆਇਆ। ਜੇਲ੍ਹ ਵਿੱਚ ਮੌਜੂਦ ਕਿਸੇ ਵਿਅਕਤੀ ਵੱਲੋਂ ਉਸ ਨੂੰ ਮੋਬਾਇਲ ਪ੍ਰੋਵਾਇਡ ਕਰਵਾਇਆ ਗਿਆ ਹੈ ਜਾ ਫਿਰ ਕਿਸੇ ਬਾਹਰੀ ਵਿਅਕਤੀ ਵੱਲੋਂ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ: Pathankot News: ਨਾੜ ਨੂੰ ਅੱਗ ਲੱਗਣ ਕਾਰਨ ਥਾਣਾ ਸਦਰ ਦੀ ਇਮਾਰਤ ਵਿੱਚ ਖੜ੍ਹੀਆਂ ਗੱਡੀਆਂ ਨੂੰ ਲੱਗੀ ਅੱਗ