Faridkot News: ਅੱਜ ਪੰਜਾਬ ਸਰਕਾਰ ਦੇ ਕੈਬਨਟ ਮੰਤਰੀ ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾਕਟਰ ਬਲਜੀਤ ਕੌਰ ਫਰੀਦਕੋਟ ਦੀ ਕੇਂਦਰੀ ਜੇਲ੍ਹ ਵਿੱਚ ਪੁੱਜੇ। ਜਿੱਥੇ ਉਹਨਾਂ ਵੱਲੋਂ ਅੱਜ ਜੇਲ੍ਹ ਵਿੱਚ ਬੰਦ ਮਹਿਲਾ ਕੈਦੀਆਂ ਨਾਲ ਗੱਲਬਾਤ ਕੀਤੀ ਅਤੇ ਉਹਨਾਂ ਦੀਆਂ ਮੁਸ਼ਕਿਲਾਂ ਸੁਣੀਆਂ ਇਸ ਤੋਂ ਇਲਾਵਾ ਸਰਕਾਰ ਵੱਲੋਂ ਜਾਰੀ ਯੋਜਨਾ ਤਹਿਤ ਮਹਿਲਾਵਾਂ ਕੈਦੀਆਂ ਨੂੰ ਰੋਜ਼ਗਾਰ ਨਾਲ ਜੋੜਨ ਲਈ ਅਤੇ ਉਨ੍ਹਾਂ ਨੂੰ ਤਣਾਅ ਮੁਕਤ ਕਰਨ ਲਈ ਯੋਜਨਾਵਾਂ ਦੀ ਸ਼ੁਰੁਆਤ ਕੀਤੀ ਜਾ ਰਹੀ ਹੈ ਜੋ ਬਾਕੀ ਦੀਆਂ ਜੇਲ੍ਹਾਂ ਵਿਚ ਵੀ ਲਾਗੂ ਕੀਤੀਆਂ ਜਾਣਗੀਆਂ।


COMMERCIAL BREAK
SCROLL TO CONTINUE READING

ਇਸ ਮੌਕੇ ਡਾ ਬਲਜੀਤ ਕੌਰ ਨੇ ਕਿਹਾ ਕਿ ਭਾਵੇ ਕਿ ਕਿਸੇ ਵੀ ਵਜ੍ਹਾ ਕਰਕੇ ਮਹਿਲਾਵਾਂ ਜੁਰਮ ਕਰ ਬੈਠਦੀਆਂ ਹਨ ਪਰ ਜੇਲ੍ਹਾਂ ਅੰਦਰ ਦਾ ਮਾਹੌਲ ਉਨ੍ਹਾਂ ਦੇ ਅਨੁਕੂਲ ਨਹੀਂ ਹੁੰਦਾ। ਜਿਸ ਕਾਰਨ ਉਹ ਮਾਨਸਿਕ ਤੌਰ ਉੱਤੇ ਪ੍ਰੇਸ਼ਾਨ ਰਹਿਣ ਲਗਦੀਆਂ ਹਨ ਪਰ ਪੰਜਾਬ ਸਰਕਾਰ ਦੀ ਮੰਸ਼ਾ ਹੈ ਕਿ ਉਨ੍ਹਾਂ ਮਹਿਲਾ ਕੈਦੀਆਂ ਨੂੰ ਮਾਨਸਿਕ ਤਣਾਅ ਤੋਂ ਮੁਕਤ ਕਰਨ ਲਈ ਉਨ੍ਹਾਂ ਨੂੰ ਜੇਲ੍ਹ ਅੰਦਰ ਹੀ ਕਿਸੇ ਕੰਮ ਨਾਲ ਜੋੜਿਆ ਜਾਵੇ ਤਾਂ ਜੋ ਉਨ੍ਹਾਂ ਦਾ ਧਿਆਨ ਅਤੇ ਮਹੌਲ ਬਦਲਿਆ ਜਾ ਸਕੇ। 


ਇਸ ਤੋਂ ਇਲਾਵਾ ਮਹਿਲਾ ਕੈਦੀਆਂ ਨਾਲ ਰਹਿ ਰਹੇ ਉਨ੍ਹਾਂ ਦੇ ਮਾਸੂਮ ਬੱਚੇ ਜੋ ਕੇ ਕਿਸੇ ਜੁਰਮ ਨਾਲ ਤਾਂ ਨਹੀਂ ਜੁੜੇ ਪਰ ਉਨ੍ਹਾਂ ਨੂੰ ਮਜ਼ਬੂਰੀ ਵੱਸ ਆਪਣੀਆਂ ਮਾਵਾਂ ਨਾਲ ਜੇਲ੍ਹ ਅੰਦਰ ਰਹਿਣਾ ਪੈ ਰਿਹਾ ਹੈ। ਉਨ੍ਹਾਂ ਬੱਚਿਆਂ ਨੂੰ ਸੁਖਾਵਾਂ ਮਾਹੌਲ ਦੇਣ ਅਤੇ ਉਨ੍ਹਾਂ ਦੀ ਸਿਹਤ ਨੂੰ ਧਿਆਨ ਵਿਚ ਰੱਖਦੇ ਹੋਏ ਉਨ੍ਹਾਂ ਦੀ ਡਾਇਟ ਆਂਗਣਵਾੜੀ ਸੈਂਟਰਾਂ ਤੋਂ ਮੁਹਈਆ ਕਰਵਾਉਣ ਦੀ ਵਿਉਂਤ ਕੀਤੀ ਜਾ ਰਹੀ ਹੈ ਨਾਲ ਹੀ ਉਨ੍ਹਾਂ ਦੀ ਪੜਾਈ ਅਤੇ ਖੇਡਾਂ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾਂਦੇ ਹਨ ਤਾ ਜੋ ਉਨ੍ਹਾਂ ਦਾ ਬੌਧਿਕ ਅਤੇ ਸਰੀਰਕ ਵਿਕਾਸ ਵਧੀਆ ਤਰੀਕੇ ਨਾਲ ਹੋ ਸਕੇ।


ਪੰਜਾਬ ਸਰਕਾਰ ਦੇ ਜੇਲ੍ਹ ਵਿੱਚ ਬੰਦ ਕੈਦੀਆਂ ਦੀ ਪੜਾਈ ਲਈ ਅਧਿਆਪਕ ਰੱਖਣ ਦੇ ਫੈਸਲੇ ਨੂੰ ਇੱਕ ਵਧੀਆ ਫੈਸਲਾ ਦੱਸਦੇ ਹੋਏ ਉਨ੍ਹਾਂ ਕਿਹਾ ਕਿ ਕਈ ਕੈਦੀ ਜੋ ਆਪਣੀ ਪੜਾਈ ਪੁਰੀ ਕਰਨਾ ਚਾਹੁੰਦੇ ਹੋਣ ਜਾ ਅੱਗੇ ਹੋਰ ਪੜਨਾ ਚਾਹੁੰਦੇ ਹਨ। ਉਨ੍ਹਾਂ ਲਈ ਇੱਕ ਵਧੀਆ ਉਪਰਾਲਾ ਪੰਜਾਬ ਸਰਕਾਰ ਕਰਨ ਜਾ ਰਹੀ ਹੈ।