Lawrence Bishnoi:  2021 ਸਾਲ ਵਿੱਚ ਗੈਂਗਸਟਰ ਲਾਰੈਂਸ ਬਿਸ਼ਨੋਈ ਖਿਲਾਫ਼ ਕੋਟਕਪੂਰਾ ਸਿਟੀ ਅੰਦਰ ਦਰਜ ਅਪਰਾਧਿਕ ਫਿਰੌਤੀ ਮਾਮਲੇ ਦੀ ਸੁਣਵਾਈ ਤੋਂ ਬਾਅਦ ਫ਼ਰੀਦਕੋਟ ਅਦਾਲਤ ਵੱਲੋਂ ਮੁਲਜ਼ਮ ਲਾਰੈਂਸ ਬਿਸ਼ਨੋਈ ਨੂੰ ਬਰੀ ਕਰ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਕ ਕੋਟਕਪੂਰਾ ਦੇ ਇੱਕ ਕਾਰੋਬਾਰੀ ਨੂੰ ਵਟ੍ਹਸਐਪ ਉਤੇ ਇੱਕ ਕਾਲ ਕਰ ਆਪਣੇ ਆਪ ਨੂੰ ਗੋਲਡੀ ਬਰਾੜ ਦੱਸ ਲਾਰੈਂਸ ਬਿਸ਼ਨੋਈ ਲਈ 50 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਗਈ ਸੀ ਤੇ ਉਸ ਦੀ ਡਿਮਾਂਡ ਪੂਰੀ ਨਾ ਕਰਨ ਦੀ ਸੂਰਤ ਵਿੱਚ ਵਪਾਰੀ ਦੇ ਪਰਿਵਾਰ ਨੂੰ ਜਾਨੀ ਨੁਕਸਾਨ ਪਹੁੰਚਾਉਣ ਦੀ ਧਮਕੀ ਵੀ ਦਿੱਤੀ ਗਈ ਸੀ।


COMMERCIAL BREAK
SCROLL TO CONTINUE READING

ਇਸ ਨੂੰ ਲੈ ਕੇ ਕੋਟਕਪੂਰਾ ਸਿਟੀ ਅੰਦਰ ਅਗਸਤ 2018 ਨੂੰ ਲਾਰੈਂਸ ਬਿਸ਼ਨੋਈ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਦਿੱਤੀ ਗਈ ਸੀ। ਇਕ ਕੇਸ ਦੇ ਸਬੰਧ ਵਿੱਚ ਲਾਰੈਂਸ ਬਿਸ਼ਨੋਈ ਨੂੰ ਜਦ ਪੰਜਾਬ ਲਿਆਂਦਾ ਗਿਆ ਸੀ ਤਾਂ ਫਰੀਦਕੋਟ ਪੁਲਿਸ ਵੱਲੋਂ ਉਕਤ ਫਿਰੌਤੀ ਮਾਮਲੇ ਵਿੱਚ ਲਾਰੈਂਸ ਦੀ ਗ੍ਰਿਫਤਾਰੀ ਪਾ ਕੇ ਉਸਨੂੰ ਫਰੀਦਕੋਟ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ ਜਦਕਿ ਬਾਅਦ ਵਿੱਚ ਵੀਡੀਓ ਕਾਨਫਰੰਸਿੰਗ ਦੁਆਰਾ ਉਸਦੀ ਪੇਸ਼ੀ ਹੁੰਦੀ ਰਹੀ।


ਇਹ ਵੀ ਪੜ੍ਹੋ : Punjab Weather News: ਪੱਛਮੀ ਗੜਬੜੀ ਸਰਗਰਮ; ਪੰਜਾਬ ਤੇ ਚੰਡੀਗੜ੍ਹ ਵਿੱਚ ਮੁੜ ਬਦਲੇਗਾ ਮੌਸਮ


ਇਸ ਸਬੰਧੀ ਲਾਰੈਂਸ ਦੇ ਵਕੀਲ ਅਮਿਤ ਮਿੱਤਲ ਨੇ ਦੱਸਿਆ ਕਿ ਸ਼ਿਕਾਇਤਕਰਤਾ ਧਿਰ ਵੱਲੋਂ ਅਦਾਲਤ ਵਿੱਚ ਆਪਣਾ ਪੱਖ ਰੱਖਿਆ ਪਰ ਸਾਡੀਆਂ ਜਵਾਬੀ ਦਲੀਲਾਂ ਨਾਲ ਸਹਿਮਤ ਹੁੰਦੇ ਹੋਏ ਅਦਾਲਤ ਵੱਲੋਂ ਇਸ ਕੇਸ ਵਿਚੋਂ ਬਰੀ ਕਰਨ ਦਾ ਹੁਕਮ ਸੁਣਾਇਆ ਗਿਆ ਹੈ। ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਸਬੂਤਾਂ ਦੀ ਘਾਟ ਕਾਰਨ ਬਰੀ ਕਰ ਦਿੱਤਾ ਗਿਆ ਸੀ। ਜਦੋਂਕਿ ਇਸ ਮਾਮਲੇ ਵਿੱਚ ਉਸ ਦਾ ਕਰੀਬੀ ਸਾਥੀ ਗੋਲਡੀ ਬਰਾੜ ਭਗੌੜਾ ਹੈ।


ਕੇਸ ਦਰਜ ਹੋਣ ਤੋਂ ਬਾਅਦ ਸਾਲ 2022 ਵਿੱਚ ਜਦੋਂ ਲਾਰੈਂਸ ਬਿਸ਼ਨੋਈ ਨੂੰ ਇੱਕ ਕੇਸ ਦੇ ਸਿਲਸਿਲੇ ਵਿੱਚ ਪੰਜਾਬ ਲਿਆਂਦਾ ਗਿਆ ਸੀ ਤਾਂ ਫ਼ਰੀਦਕੋਟ ਪੁਲਿਸ ਨੇ ਵੀ ਇਸ ਮਾਮਲੇ ਵਿੱਚ ਲਾਰੈਂਸ ਨੂੰ ਗ੍ਰਿਫ਼ਤਾਰ ਕਰਕੇ ਫ਼ਰੀਦਕੋਟ ਦੀ ਅਦਾਲਤ ਵਿੱਚ ਪੇਸ਼ ਕੀਤਾ ਸੀ। ਬਾਅਦ ਵਿੱਚ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਉਸਦੀ ਪੇਸ਼ੀ ਜਾਰੀ ਰਹੀ।


ਇਹ ਵੀ ਪੜ੍ਹੋ : Amritsar Mayor Election: ਅੰਮ੍ਰਿਤਸਰ ਮੇਅਰ ਦੀ ਚੋਣ ਖਿਲਾਫ਼ ਦਾਖ਼ਲ ਪਟੀਸ਼ਨ ਹਾਈ ਕੋਰਟ ਨੇ ਕੀਤੀ ਖ਼ਾਰਿਜ