Faridkot News: ਫ਼ਿਰੋਜ਼ਪੁਰ `ਚ ਨਹਿਰ `ਚੋਂ ਮਿਲੀਆਂ 2 ਨੌਜਵਾਨਾਂ ਦੀਆਂ ਲਾਸ਼ਾਂ, ਨੁਕਸਾਨਿਆ ਮੋਟਰਸਾਈਕਲ ਬਰਾਮਦ
Faridkot News: ਦੋਵਾਂ ਦੀ ਪਛਾਣ ਆਕਾਸ਼ਦੀਪ ਅਤੇ ਅਨਮੋਲਦੀਪ ਵਜੋਂ ਹੋਈ ਹੈ, ਜਦਕਿ ਉਨ੍ਹਾਂ ਦੇ ਚਚੇਰੇ ਭਰਾ ਅਰਸ਼ਦੀਪ ਦੀ ਭਾਲ ਜਾਰੀ ਹੈ।
Faridkot News: ਫ਼ਿਰੋਜ਼ਪੁਰ-ਫ਼ਰੀਦਕੋਟ ਰੋਡ 'ਤੇ ਡੀਪੀਐਸ ਸਕੂਲ ਨਹਿਰ ਨੇੜਿਓਂ ਲਾਪਤਾ ਹੋਏ ਫ਼ਰੀਦਕੋਟ ਦੇ ਪਿੰਡ ਝੰਡੀਆਂਵਾਲਾ ਦੇ ਤਿੰਨ ਭਰਾਵਾਂ ਵਿੱਚੋਂ ਦੋ ਦੀਆਂ ਲਾਸ਼ਾਂ ਨਹਿਰ ਵਿੱਚੋਂ ਬਰਾਮਦ ਹੋਈਆਂ ਹਨ। ਤੀਜੇ ਦੀ ਭਾਲ ਜਾਰੀ ਹੈ। ਦੋਵਾਂ ਦੀ ਪਛਾਣ ਆਕਾਸ਼ਦੀਪ ਅਤੇ ਅਨਮੋਲਦੀਪ ਵਜੋਂ ਹੋਈ ਹੈ, ਜਦਕਿ ਉਨ੍ਹਾਂ ਦੇ ਚਚੇਰੇ ਭਰਾ ਅਰਸ਼ਦੀਪ ਦੀ ਭਾਲ ਜਾਰੀ ਹੈ।
ਜ਼ਿਕਰਯੋਗ ਹੈ ਕਿ ਫਰੀਦਕੋਟ ਜ਼ਿਲ੍ਹੇ ਦੇ ਪਿੰਡ ਝੰਡੀਵਾਲਾ ਤੋਂ ਵਿਆਹ ਲਈ ਕੱਪੜੇ ਖਰੀਦਣ ਆਏ ਦੋ ਭਰਾ ਅਤੇ ਉਨ੍ਹਾਂ ਦਾ ਇੱਕ ਰਿਸ਼ਤੇਦਾਰ ਸਥਾਨਕ ਡੀਪੀਐਸ ਸਕੂਲ ਦੀ ਨਹਿਰ ਨੇੜਿਓਂ ਸ਼ੱਕੀ ਹਾਲਾਤਾਂ ਵਿੱਚ ਲਾਪਤਾ ਹੋ ਗਿਆ ਸੀ ਅਤੇ ਉਸ ਦਾ ਨੁਕਸਾਨਿਆ ਮੋਟਰਸਾਈਕਲ ਨਹਿਰ ਦੇ ਪੁਲ ਨੇੜਿਓਂ ਬਰਾਮਦ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ: Khanna Raid News: ਖੰਨਾ 'ਚ NIA ਦੀ ਵੱਡੀ ਕਾਰਵਾਈ, ਸਰਬਜੀਤ ਸਿੰਘ ਸੀਆਰ ਕੰਗ ਦੇ ਘਰ ਤੇ ਨਸ਼ਾ ਛੁਡਾਊ ਕੇਂਦਰ 'ਤੇ ਮਾਰਿਆ ਛਾਪਾ
ਫ਼ਿਰੋਜ਼ਪੁਰ ਜ਼ਿਲ੍ਹੇ ਦੇ ਥਾਣਾ ਕੁਲਗੜ੍ਹੀ ਦੀ ਪੁਲਿਸ ਪਿਛਲੇ ਚਾਰ ਦਿਨਾਂ ਤੋਂ ਉਸ ਦੀ ਭਾਲ ਕਰ ਰਹੀ ਹੈ ਅਤੇ ਵੱਖ-ਵੱਖ ਥਿਊਰੀਆਂ 'ਤੇ ਕੰਮ ਕਰ ਰਹੀ ਹੈ। ਇਸ ਸਬੰਧੀ ਇਹ ਵੀ ਚਰਚਾ ਹੈ ਕਿ ਇਹ ਹਾਦਸਾ ਹੈ ਜਾਂ ਕਿਸੇ ਦੀ ਸਾਜ਼ਿਸ਼, ਤਿੰਨਾਂ ਨੂੰ ਨਹਿਰ ਵਿੱਚ ਸੁੱਟ ਦਿੱਤਾ ਗਿਆ ਹੈ। ਫਿਲਹਾਲ ਦੋਵਾਂ ਭਰਾਵਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ।
ਵਰਣਨਯੋਗ ਹੈ ਕਿ 18 ਨਵੰਬਰ ਨੂੰ ਫਰੀਦਕੋਟ ਦੇ ਪਿੰਡ ਝਰੀਵਾਲਾ ਦਾ ਰਹਿਣ ਵਾਲਾ ਅਕਾਸ਼ਦੀਪ ਸਿੰਘ, ਅਨਮੋਲਦੀਪ ਸਿੰਘ ਪੁੱਤਰ ਝਿਰਮਲ ਸਿੰਘ ਅਤੇ ਅਰਸ਼ਦੀਪ ਸਿੰਘ ਪੁੱਤਰ ਨਿਰਮਲ ਸਿੰਘ ਮੋਟਰਸਾਈਕਲ 'ਤੇ ਸਵਾਰ ਹੋ ਕੇ ਵਾਪਸ ਆਪਣੇ ਪਿੰਡ ਆ ਰਹੇ ਸਨ। ਰੁਕਨਾਬੇਗੂ ਕੋਲੋਂ ਲੰਘਦੀ ਨਹਿਰ ਕੋਲ ਅਚਾਨਕ ਤਿੰਨੋਂ ਲਾਪਤਾ ਹੋ ਗਏ। ਉਸ ਦਾ ਮੋਟਰਸਾਈਕਲ ਨਹਿਰ ਦੇ ਪੁਲ ਕੋਲ ਮਿਲਿਆ, ਜਿਸ ਕਾਰਨ ਇਹ ਮੰਨਿਆ ਜਾ ਰਿਹਾ ਹੈ ਕਿ ਹਾਦਸਾ ਹੋਇਆ ਹੈ।
ਇਹ ਵੀ ਪੜ੍ਹੋ: Chandigarh News: ਚੰਡੀਗੜ੍ਹ 'ਚ ਇੱਕ ਵਾਰ ਫਿਰ ਗੈਸ ਪਾਈਪ ਲਾਈਨ ਲੀਕ, ਸਕੂਲੀ ਬੱਚਿਆਂ ਦੀ ਹੋਈ ਛੁੱਟੀ