Faridkot News: ਥਾਣਾ ਸਿਟੀ 2 ਫ਼ਰੀਦਕੋਟ ਦੇ ਏ.ਐਸ.ਆਈ ਚਮਕੌਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਨਾਲ ਸਾਦਿਕ ਰੋਡ ਸਥਿਤ ਨਸ਼ਾ ਛੁਡਾਊ ਕੇਂਦਰ ਨੇੜੇ ਮੌਜੂਦ ਸਨ ਤਾਂ ਮੁਲਜ਼ਮ ਹਰਦੀਪ ਸਿੰਘ ਵਾਸੀ ਸ਼ਹੀਦ ਬਲਵਿੰਦਰ ਸਿੰਘ ਨਗਰ ਫ਼ਰੀਦਕੋਟ ਸ਼ਹਿਰ ਨੂੰ ਆਉਂਦਾ ਦੇਖਿਆ।
Trending Photos
Faridkot News: ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਨਵੀਂ ਮੁਹਿੰਮ ਚਲਾਈ ਗਈ ਹੈ। ਇਸ ਤਹਿਤ ਅੱਜ ਤਾਜਾ ਮਾਮਲਾ ਫਰੀਦਕੋਟ ਤੋਂ ਸਾਹਮਣੇ ਆਇਆ ਹੈ। ਦੱਸ ਦਈਏ ਕਿ ਨਸ਼ਾ ਵਿਰੋਧੀ ਮੁਹਿੰਮ ਦੇ ਤਹਿਤ ਫਰੀਦਕੋਟ ਸਿਟੀ 2 ਦੀ ਪੁਲਿਸ ਨੇ ਇੱਕ ਨਸ਼ਾ ਤਸਕਰ ਨੂੰ ਰੰਗੇ ਹੱਥੀਂ ਕਾਬੂ ਕੀਤਾ ਹੈ। ਮੁਲਜ਼ਮਾਂ ਕੋਲੋਂ 7.5 ਕਿਲੋ ਭੁੱਕੀ ਬਰਾਮਦ ਹੋਈ ਹੈ। ਜਿਸਦੇ ਬਾਅਦ ਦੋਸ਼ੀ ਨੂੰ ਕਾਬੂ ਕਰ ਲਿਆ ਗਿਆ ਅਤੇ ਉਸਦੇ ਖਿਲਾਫ਼ NDPS ਐਕਟ ਦੇ ਤਹਿਤ ਮਾਮਲਾ ਦਰਜ ਕਰਕੇ ਉਸਨੂੰ ਗ੍ਰਿਫ਼ਤਾਰ ਕਰ ਲਿਆ ਗਿਆ।
ਥਾਣਾ ਸਿਟੀ 2 ਫ਼ਰੀਦਕੋਟ ਦੇ ਏ.ਐਸ.ਆਈ ਚਮਕੌਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਨਾਲ ਸਾਦਿਕ ਰੋਡ ਸਥਿਤ ਨਸ਼ਾ ਛੁਡਾਊ ਕੇਂਦਰ ਨੇੜੇ ਮੌਜੂਦ ਸਨ ਤਾਂ ਮੁਲਜ਼ਮ ਹਰਦੀਪ ਸਿੰਘ ਵਾਸੀ ਸ਼ਹੀਦ ਬਲਵਿੰਦਰ ਸਿੰਘ ਨਗਰ ਫ਼ਰੀਦਕੋਟ ਸ਼ਹਿਰ ਨੂੰ ਆਉਂਦਾ ਦੇਖਿਆ।
ਇਹ ਵੀ ਪੜ੍ਹੋ: Punjab News: ਰੇਲਗੱਡੀ ਹੋਈ ਰੱਦ, ਗੁੱਸੇ 'ਚ ਆਏ ਯਾਤਰੀਆਂ ਨੇ ਸਰਹਿੰਦ ਰੇਲਵੇ ਸਟੇਸ਼ਨ 'ਤੇ ਕੀਤਾ ਪਥਰਾਅ
ਪੁਲਿਸ ਟੀਮ ਨੂੰ ਦੇਖ ਕੇ ਉਹ ਡਰ ਗਿਆ ਅਤੇ ਪਿੱਛੇ ਮੁੜਨ ਲੱਗਾ ਅਤੇ ਉਥੋਂ ਖਿਸਕਣ ਦੀ ਕੋਸ਼ਿਸ਼ ਕਰਨ ਲੱਗਾ ਪਰ ਪੁਲਿਸ ਟੀਮ ਨੂੰ ਸ਼ੱਕ ਪੈਣ 'ਤੇ ਤੁਰੰਤ ਉਸ ਦੀ ਤਲਾਸ਼ੀ ਲਈ ਗਈ ਤਾਂ ਦੋਸ਼ੀ ਕੋਲੋਂ ਇਕ ਬੋਰੀ 'ਚ ਰੱਖੀ ਚੋਰੀ ਦੀ ਭੁੱਕੀ ਬਰਾਮਦ ਹੋਈ, ਜਿਸ ਦਾ ਵਜ਼ਨ ਕਰੀਬ ਸਾਢੇ ਸੱਤ ਕਿੱਲੋ ਨਿਕਲਿਆ ਜਿਸਦੇ ਬਾਅਦ ਦੋਸ਼ੀ ਦੇ ਖਿਲਾਫ਼ NDPS ਐਕਟ ਦੇ ਤਹਿਤ ਮਾਮਲਾ ਦਰਜ ਕਰਕੇ ਦੋਸ਼ੀ ਨੂੰ ਹਿਰਾਸਤ 'ਚ ਲੈ ਲਿਆ ਗਿਆ ਹੈ।
ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਜੋ ਇਹ ਪਤਾ ਲਾਇਆ ਜਾ ਸਕੇ ਕਿ ਮੁਲਜ਼ਮ ਇਹ ਨਸ਼ਾ ਕਿੱਥੋਂ ਲਿਆਉਂਦਾ ਸੀ ਅਤੇ ਅੱਗੇ ਕਿੱਥੇ ਸਪਲਾਈ ਕਰਦਾ ਸੀ।
ਇਹ ਵੀ ਪੜ੍ਹੋ: Moga Firing News: ਦੋ ਗੁੱਟਾਂ ਦੀ ਆਪਸੀ ਲੜਾਈ ਦੌਰਾਨ ਚਲੀਆਂ ਗੋਲੀਆਂ, 1 ਜ਼ਖ਼ਮੀ, ਇੱਕ ਮੌਤ