Faridkot News: ਝੋਨੇ ਦੀ ਆਮਦ ਵੱਡੇ ਪੱਧਰ ਉਤੇ ਸ਼ੁਰੂ ਹੋ ਚੁੱਕੀ ਹੈ ਪਰ ਲਿਫਟਿੰਗ ਨਾ ਹੋਣ ਕਾਰਨ ਮੰਡੀਆਂ ਵਿੱਚ ਝੋਨੇ ਦੀ ਬੋਰੀਆਂ ਦੇ ਅੰਬਾਰ ਲੱਗੇ ਹੋਏ ਹਨ।
Trending Photos
Faridkot News: ਪੰਜਾਬ ਦੀਆਂ ਅਨਾਜ ਮੰਡੀਆਂ ਵਿੱਚ ਪਿਛਲੀ ਇੱਕ ਤਰੀਕ ਸਰਕਾਰੀ ਖ਼ਰੀਦ ਸ਼ੁਰੂ ਹੋ ਚੁੱਕੀ ਸੀ। ਹੁਣ ਝੋਨੇ ਦੀ ਆਮਦ ਵੱਡੇ ਪੱਧਰ ਉਤੇ ਸ਼ੁਰੂ ਹੋ ਚੁੱਕੀ ਹੈ ਪਰ ਲਿਫਟਿੰਗ ਨਾ ਹੋਣ ਕਾਰਨ ਮੰਡੀਆਂ ਵਿੱਚ ਝੋਨੇ ਦੀ ਬੋਰੀਆਂ ਦੇ ਅੰਬਾਰ ਲੱਗੇ ਹੋਏ ਹਨ। ਇਸ ਨੂੰ ਲੈ ਕੇ ਲਗਾਤਾਰ ਕਿਸਾਨ ਜਥੇਬੰਦੀਆਂ ਸਰਕਾਰ ਨੂੰ ਘੇਰ ਰਹੀਆਂ ਹਨ। ਪਿਛਲੇ ਦਿਨੀਂ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਮੀਟਿੰਗ ਕੀਤੀ ਸੀ ਜਿਸ ਵਿੱਚ ਸਰਕਾਰ ਵੱਲੋਂ ਦੋ ਦਿਨਾਂ ਦਾ ਸਮਾਂ ਮੰਗਿਆ ਗਿਆ ਸੀ ਤੇ ਕਿਸਾਨਾਂ ਵੱਲੋਂ ਚਾਰ ਦਿਨਾਂ ਦਾ ਸਮਾਂ ਦਿੱਤਾ ਗਿਆ ਸੀ।
ਇਸ ਤੋਂ ਬਾਅਦ ਅੱਜ ਫਰੀਦਕੋਟ ਜ਼ਿਲ੍ਹੇ ਪ੍ਰਸ਼ਾਸਨ ਵੱਲੋਂ ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਕੀਤੀ ਗਈ। ਇਸ ਵਿੱਚ ਉਨ੍ਹਾਂ ਵੱਲੋਂ ਭਰੋਸਾ ਦਿੱਤਾ ਗਿਆ ਕਿ ਅੱਜ ਸ਼ਾਮ ਤੱਕ ਮੰਡੀਆਂ ਵਿੱਚ ਪੂਰੀ ਲਿਫਟਿੰਗ ਦਾ ਪ੍ਰਬੰਧ ਕੀਤਾ ਜਾਵੇਗਾ। ਇਸ ਸਬੰਧ ਦੇ ਵਿੱਚ ਗੱਲਬਾਤ ਕਰਦਿਆਂ ਹੋਇਆਂ ਬਿੰਦਰ ਸਿੰਘ ਗੋਲੇਵਾਲਾ ਅਤੇ ਬਖਤੌਰ ਸਿੰਘ ਕਿਸਾਨ ਆਗੂ ਨੇ ਕਿਹਾ ਕਿ ਅੱਜ ਪ੍ਰਸ਼ਾਸਨ ਨਾਲ ਮੀਟਿੰਗ ਹੋਈ ਸੀ ਕਿਉਂਕਿ ਮੰਡੀਆਂ ਵਿੱਚ ਲਗਾਤਾਰ ਕਿਸਾਨ ਖੱਜਲ-ਖੁਆਰ ਹੋ ਰਹੇ ਹਨ।
ਲਿਫਟਿੰਗ ਦੀ ਸਮੱਸਿਆ ਕਾਰਨ ਉਨ੍ਹਾਂ ਦੀ ਝੋਨੇ ਦੀ ਫਸਲ ਚੁੱਕੀ ਨਹੀਂ ਜਾ ਰਹੀ। ਪਿਛਲੇ ਦਿਨੀਂ ਸੰਯੁਕਤ ਕਿਸਾਨ ਮੋਰਚੇ ਵੱਲੋਂ 23 ਅਕਤੂਬਰ ਤੱਕ ਦਾ ਸਮਾਂ ਸਰਕਾਰ ਨੂੰ ਦਿੱਤਾ ਸੀ। ਜਿਸ ਤੋਂ ਬਾਅਦ ਅੱਜ ਫਰੀਦਕੋਟ ਪ੍ਰਸ਼ਾਸਨ ਵੱਲੋਂ ਮੀਟਿੰਗ ਕੀਤੀ ਗਈ ਅਤੇ ਸ਼ਾਮ ਤੱਕ ਝੋਨੇ ਦੀ ਲਿਫਟਿੰਗ ਸ਼ੁਰੂ ਕਰਨ ਦਾ ਭਰੋਸਾ ਦਿੱਤਾ ਗਿਆ ਹੈ। ਜੇਕਰ ਪ੍ਰਸ਼ਾਸਨ ਨਹੀਂ ਹੱਲ ਕਰਦਾ ਤੇ ਕੱਲ੍ਹ ਨੂੰ ਜੋ ਮੀਟਿੰਗ ਹੈ ਸੰਯੁਕਤ ਕਿਸਾਨ ਮੋਰਚੇ ਰੱਖੀ ਗਈ ਹੈ, ਉਸ ਵਿੱਚ ਕੋਈ ਵੱਡਾ ਫੈਸਲਾ ਲੈ ਕੇ ਪੂਰੇ ਜ਼ਿਲ੍ਹੇ ਵਿੱਚ ਵੱਡਾ ਐਕਸ਼ਨ ਉਲੀਕਿਆ ਜਾਵੇਗਾ।
ਇਹ ਵੀ ਪੜ੍ਹੋ : High Court: ਪੋਰਨ ਦੇਖਣ ਦੀ ਆਦੀ ਪਤਨੀ ਆਪਣੇ ਪਤੀ ਨੂੰ ਕਹਿੰਦੀ ਸੀ ਹਿਜੜਾ, ਹਾਈਕੋਰਟ ਨੇ ਸੁਣਾਇਆ ਵੱਡਾ ਫੈਸਲਾ
ਕਾਬਿਲੇਗੌਰ ਹੈ ਕਿ ਪੰਜਾਬ ਵਿੱਚ ਝੋਨੇ ਦੀ ਖਰੀਦ ਨਾ ਹੋਣ ਕਾਰਨ ਕਿਸਾਨਾਂ ਵੱਲੋਂ ਵੱਖ-ਵੱਖ ਥਾਈਂ ਧਰਨੇ ਲਗਾਏ ਜਾ ਰਹੇ ਹਨ। ਫਗਵਾੜਾ, ਜਗਰਾਓਂ ਅਤੇ ਈਸੜੂ ਵਿੱਚ ਧਰਨੇ ਚੱਲ ਰਹੇ ਹਨ। ਕਿਸਾਨਾਂ ਦੀ ਖੱਜਲ-ਖੁਆਰੀ ਹੋਣ ਕਾਰਨ ਜਥੇਬੰਦੀਆਂ ਭਾਰੀ ਰੋਸ ਵਿੱਚ ਹਨ।
ਇਹ ਵੀ ਪੜ੍ਹੋ : Punjab By Election News: ਬੀਜੇਪੀ ਨੇ ਪੰਜਾਬ ਦੀਆਂ ਜ਼ਿਮਨੀ ਚੋਣਾਂ ਲਈ ਤਿੰਨ ਉਮੀਦਵਾਰਾਂ ਦੇ ਨਾਂਅ ਦਾ ਐਲਾਨੇ