Faridkot News/ਨਰੇਸ਼ ਸੇਠੀ: ਬੀਤੇ ਦਿਨੀਂ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਦੇ ਕੈਂਸਰ ਵਾਰਡ ਅੰਦਰ ਲੱਗੇ ਬੰਦ ਪਏ AC ਦਾ ਮੁੱਦਾ ਕਾਫ਼ੀ ਗਰਮਾਇਆ ਸੀ। ਜਿਸ ਤੋਂ ਬਾਅਦ ਇਸ ਮਾਮਲੇ 'ਚ ਵਿਧਾਨਸਭਾ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾ ਵੱਲੋਂ ਗੰਭੀਰਤਾ ਦਿਖਾਈ ਅਤੇ ਖ਼ੁਦ ਇਸ ਹਸਪਤਾਲ ਦਾ ਦੌਰਾ ਕੀਤਾ ਸੀ। ਜਿਸ ਚੋਂ ਬਾਅਦ ਉਨ੍ਹਾਂ ਦੇ ਧਿਆਨ ਵਿੱਚ ਆਇਆ ਸੀ ਕਿ ਵਾਰਡ 'ਚ ਲੱਗੇ ਆਰੇ AC ਖ਼ਰਾਬ ਹੋ ਚੁੱਕੇ ਹਨ। ਜਿਨ੍ਹਾਂ ਨੂੰ ਬਦਲੇ ਜਾਣ ਤੋਂ ਇਲਾਵਾ ਕੋਈ ਹੱਲ ਨਹੀਂ ਸੀ। ਜਿਸ 'ਤੇ ਖ਼ੁਦ ਸਪੀਕਰ ਕੁਲਤਾਰ ਸਿੰਘ ਸੰਧਵਾ ਵੱਲੋਂ ਆਪਣੇ ਪੱਧਰ 'ਤੇ ਇਸ ਕਮੀ ਨੂੰ ਦੂਰ ਕਰਨ ਦਾ ਵਾਅਦਾ ਕੀਤਾ ਸੀ।


COMMERCIAL BREAK
SCROLL TO CONTINUE READING

ਵਿਧਾਨ ਸਭਾ ਸਪੀਕਰ ਵੱਲੋਂ ਇਸ ਵਾਅਦੇ ਨੂੰ ਪੂਰੇ ਕਰਦੇ ਹੋਏ। ਉਨ੍ਹਾਂ ਵੱਲੋਂ ਸਮਾਜ ਸੇਵੀ ਸੰਸਥਾਵਾਂ ਦੀ ਮਦਦ ਨਾਲ ਹੁਣ ਤੱਕ ਛੇ AC ਹਸਪਤਾਲ ਨੂੰ ਭੇਜੇ ਜਾ ਚੁੱਕੇ ਹਨ, ਜੋ ਇੰਸਟਾਲ ਕਰ ਚਾਲੂ ਕਰ ਦਿੱਤੇ ਗਏ।ਜਿਸ ਤੋਂ ਬਾਅਦ ਮਰੀਜ਼ਾ ਨੂੰ ਗਰਮੀ ਤੋਂ ਕਾਫ਼ੀ ਰਾਹਤ ਮਿਲੀ ਸੀ। ਅੱਜ ਕੁਲਤਾਰ ਸਿੰਘ ਸੰਧਵਾ ਵੱਲੋਂ ਮੁੜ ਹਸਪਤਾਲ ਦਾ ਦੌਰਾ ਕਰ ਮਰੀਜ਼ਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀ ਸੰਤੁਸ਼ਟੀ ਜਾਣੀ। 


ਕੁਲਤਾਰ ਸਿੰਘ ਸੰਧਵਾ ਨੇ ਕਿਹਾ ਕਿ ਵਾਰਡ ਚ ਅੱਠ AC ਦੀ ਜ਼ਰੂਰਤ ਸੀ, ਜਿਸ ਚੋਂ ਛੇ ਲਗਵਾ ਦਿੱਤੇ ਗਏ ਹਨ ਅਤੇ ਬਾਕੀ ਵੀ ਜਲਦ ਲਗਵਾ ਦਿੱਤੇ ਜਾਣਗੇ। ਹਸਪਤਾਲ ਵਿਚ ਆ ਰਹੇ ਮਰੀਜ਼ਾ ਦਾ ਧਿਆਨ ਰੱਖਣਾ ਅਤੇ ਉਨ੍ਹਾਂ ਨੂੰ ਬਣਦੀਆਂ ਸੁਵਿਧਾਵਾਂ ਦੇਣਾ ਸਰਕਾਰ ਦਾ ਫ਼ਰਜ਼ ਹੈ, ਜਿਸ ਨੂੰ ਉਹ ਨਿਭਾਉਣਗੇ। ਉਨ੍ਹਾਂ ਵਾਰਡ ਅੰਦਰ ਬਣੇ ਬਾਥਰੂਮਾਂ ਦਾ ਵੀ ਜਾਇਜ਼ਾ ਲਿਆ ਅਤੇ ਸਫ਼ਾਈ ਨੂੰ ਲੈ ਕੇ ਸੰਤੁਸ਼ਟੀ ਜਾਹਿਰ ਕੀਤੀ।


ਦੱਸਦਈਏ ਕਿ ਫਰੀਦਕੋਟ ਦੇ ਮੈਡੀਕਲ ਹਸਪਤਾਲ ਵਿੱਚ ਕੈਂਸਰ ਵਿਭਾਗ ਦੇ ਵਾਰਡਾਂ ਚ ਬੰਦ ਪਏ ਸਾਰੇ AC ਕਾਰਨ ਮਰੀਜ਼ਾਂ ਅਤੇ ਉਨ੍ਹਾਂ ਦੇ ਵਾਰਸਾਂ ਨੂੰ ਆ ਰਹੀਆਂ ਮੁਸ਼ਕਿਲਾਂ ਸਬੰਧੀ ਖ਼ਬਰ ਜ਼ੀ ਮੀਡੀਆ ਵੱਲੋਂ ਪ੍ਰਮੁਖਤਾ ਨਾਲ ਦਿਖਾਈ ਗਈ ਸੀ। ਜਿਸ ਤੋਂ ਬਾਅਦ ਸਾਡੀ ਖ਼ਬਰ ਦਾ ਅਸਰ ਦੇਖਣ ਨੂੰ ਮਿਲਿਆ। ਜਦੋਂ ਵਿਧਾਨਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਵੱਲੋਂ ਖੁਦ ਮੈਡੀਕਲ ਹਸਪਤਾਲ ਦਾ ਦੌਰਾ ਕੀਤਾ ਅਤੇ ਉਥੇ ਆਕੇ ਦਾਖਲ ਮਰੀਜ਼ਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ।