Faridkot News:  ਗੌਰਵ ਯਾਦਵ ਆਈਪੀਐਸ, ਡੀਜੀਪੀ ਪੰਜਾਬ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਅਸ਼ਵਨੀ ਕਪੂਰ, ਡਿਪਟੀ ਇੰਸਪੈਕਟਰ ਜਨਰਲ ਆਫ ਪੁਲਿਸ, ਫਰੀਦਕੋਟ ਰੇਂਜ, ਫਰੀਦਕੋਟ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਡਾ. ਪ੍ਰਗਿਆ ਜੈਨ ਆਈਪੀਐਸ ਸੀਨੀਅਰ ਕਪਤਾਨ ਪੁਲਿਸ, ਫਰੀਦਕੋਟ ਦੀ ਅਗਵਾਈ ਹੇਠ ਫਰੀਦਕੋਟ ਪੁਲਿਸ ਵੱਲੋਂ ਨਸ਼ਿਆਂ ਖਿਲਾਫ਼ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ।


COMMERCIAL BREAK
SCROLL TO CONTINUE READING

ਇਸ ਮੁਹਿੰਮ ਤਹਿਤ ਫ਼ਰੀਦਕੋਟ ਪੁਲਿਸ ਵੱਲੋਂ ਪਿਛਲੇ 4 ਮਹੀਨਿਆਂ ਦੌਰਾਨ ਨਸ਼ਾ ਤਸਕਰਾਂ ਖਿਲਾਫ਼ ਕਾਰਵਾਈ ਕਰਦੇ ਹੋਏ 85 ਮੁਕੱਦਮੇ ਦਰਦ ਕਰਕੇ 117 ਮੁਲਜ਼ਮ ਗ੍ਰਿਫ਼ਤਾਰ ਕੀਤੇ ਗਏ ਹਨ।


ਇਸ ਲੜੀ ਤਹਿਤ ਅੱਜ ਡਾ. ਪ੍ਰਗਿਆ ਜੈਨ ਆਈਪੀਐਸ ਸੀਨੀਅਰ ਕਪਤਾਨ ਪੁਲਿਸ ਫਰੀਦਕੋਟ ਦੀ ਨਿਗਰਾਨੀ ਹੇਠ ਜ਼ਿਲ੍ਹਾ ਲੈਵਲ ਡਰੱਗ ਡਿਸਪੋਜਲ ਕਮੇਟੀ ਮੈਂਬਰਾਂ ਵੱਲੋਂ ਸੇਲ ਲਿਮਟਿਡ ਪਾਵਰ ਪਲਾਟ ਸੇਡਾ ਸਿੰਘ ਵਾਲਾ ਵਿੱਚ ਐਨਡੀਪੀਐਸ ਐਕਟ ਦੇ ਕੁੱਲ 56 ਕੇਸਾਂ ਦਾ ਮਾਲ ਮੁਕੱਦਮਾ ਤਲਫ਼ ਕਰਵਾਇਆ ਗਿਆ ਹੈ।


ਜਿਸ ਵਿੱਚ 2.131 ਕਿਲੋਗ੍ਰਾਮ 134 ਮਿਲੀਗ੍ਰਾਮ ਹੈਰੋਇਨ, 78 ਕਿਲੋ 900 ਗ੍ਰਾਮ ਪੋਸਤ, 33732 ਨਸ਼ੀਲੀਆਂ ਗੋਲੀਆਂ, 16 ਕਿਲੋ 300 ਗ੍ਰਾਮ ਪੋਸਤ ਦੇ ਹਰੇ ਬੂਟੇ, 14 ਕਿਲੋ 800 ਗ੍ਰਾਮ ਗਾਜਾਂ ਅਤੇ 05 ਗ੍ਰਾਮ ਆਈਮ ਸ਼ਾਮਿਲ ਹੈ। ਇਸ ਸਬੰਧੀ ਡਾ. ਪ੍ਰਗਿਆ ਜੈਨ ਐਸ.ਐਸ.ਪੀ ਫਰੀਦਕੋਟ ਨੇ ਦੱਸਿਆ ਕਿ ਫਰੀਦਕੋਟ ਪੁਲਿਸ ਪੰਜਾਬ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਜਿਸ ਤਹਿਤ ਫਰੀਦਕੋਟ ਪੁਲਿਸ ਵੱਲੋਂ ਪਿਛਲੇ ਕੁਝ ਸਮੇਂ ਵਿੱਚ ਐਨਡੀਪੀਐਸ ਐਕਟ ਤਹਿਤ ਕਾਫੀ ਜ਼ਿਆਦਾ ਬਰਾਮਦਗੀ ਕੀਤੀ ਗਈ ਹੈ।


ਜਿਨ੍ਹਾਂ ਵਿੱਚ ਬਰਾਮਦ ਹੋਏ ਨਸ਼ੀਲੇ ਪਦਾਰਥਾਂ ਨੂੰ ਅੱਜ ਨਸ਼ਟ ਕੀਤਾ ਗਿਆ ਹੈ। ਇਸ ਦੇ ਨਾਲ ਹੀ ਫ਼ਰੀਦਕੋਟ ਪੁਲਿਸ ਵੱਲੋਂ ਨਸ਼ੀਲੇ ਪਦਾਰਥਾ ਦੀ ਤਸਕਰੀ ਵਿੱਚ ਸ਼ਾਮਿਲ ਮੁਲਜ਼ਮਾਂ ਦੀਆਂ ਜਾਇਦਾਦਾਂ ਦੀ ਨਿਸ਼ਾਨਦੇਹੀ ਕਰਕੇ ਉਨ੍ਹਾਂ ਨੂੰ ਫਰੀਜ਼ ਕਰਨ ਸਬੰਧੀ ਵੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। 


ਇਸ ਤੋਂ ਇਲਾਵਾ ਪਿੰਡਾਂ ਅਤੇ ਸ਼ਹਿਰਾਂ ਵਿੱਚ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਣ ਲਈ ਮੀਟਿੰਗਾਂ ਅਤੇ ਸੈਮੀਨਾਰ ਕਰਵਾਏ ਜਾ ਰਹੇ ਹਨ। ਫਰੀਦਕੋਟ ਪੁਲਿਸ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਜੇਕਰ ਉਨ੍ਹਾਂ ਦੇ ਆਸਪਾਸ ਕੋਈ ਨਸ਼ਾ ਵੇਚਦਾ ਹੈ ਤਾਂ ਉਹ ਇਸ ਬਾਰੇ ਜਾਣਕਾਰੀ ਤੁਰੰਤ ਫ਼ਰੀਦਕੋਟ ਪੁਲਿਸ ਨੂੰ ਦੇਣ ਤਾਂ ਕਿ ਨਸ਼ਾ ਤਸਕਰਾਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਸਕੇ।


ਇਹ ਵੀ ਪੜ੍ਹੋ : CM Bhagwant Mann: ਸੀਐਮ ਭਗਵੰਤ ਮਾਨ ਵੱਲੋਂ ਸੁਖਬੀਰ ਬਾਦਲ ਉਤੇ ਹੋਏ ਹਮਲੇ ਦੀ ਨਿੰਦਾ; ਪੰਜਾਬ ਪੁਲਿਸ ਦੀ ਕੀਤੀ ਸ਼ਲਾਘਾ