Faridkot News(ਨਰੇਸ਼ ਸੇਠੀ): ਫ਼ਰੀਦਕੋਟ ਪੁਲਿਸ ਨੇ ਇਕ ਗਿਰੋਹ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ ਜੋ ਕਥਿਤ ਤੌਰ ''ਤੇ ਨਵ-ਜੰਮੀਆਂ ਬੱਚੀਆਂ ਨੂੰ ਦੂਸਰੇ ਸੂਬਿਆਂ ਵਿੱਚ ਲਿਜਾ ਕੇ ਵੇਚਦਾ ਸੀ। ਪੁਲਿਸ ਨੇ ਇਸ ਮਾਮਲੇ ਵਿੱਚ ਹੁਣ ਤੱਕ ਛੇ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ ਜਿਨ੍ਹਾਂ  ਵਿੱਚ ਚਾਰ ਔਰਤਾਂ ਵੀ ਸ਼ਾਮਿਲ ਹਨ। ਇਸ ਤੋਂ ਇਲਾਵਾ ਤਿਹਾੜ ਜੇਲ ਵਿੱਚ ਨਜ਼ਰਬੰਦ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰਨ ਲਈ ਪੁਲਿਸ ਨੇ ਅਦਾਲਤ ਪਾਸੋਂ ਉਹਨਾਂ ਦੇ ਪ੍ਰੋਡਕਸ਼ਨ ਵਰੰਟ ਮੰਗੇ ਹਨ।


COMMERCIAL BREAK
SCROLL TO CONTINUE READING

ਜਾਣਕਾਰੀ ਮੁਤਾਬਿਕ ਪੁਲਿਸ ਨੇ ਇਸ ਵਿੱਚ ਸ਼ਬੀਨਾ, ਪ੍ਰੀਤ ਕੌਰ, ਕੁਲਦੀਪ ਕੌਰ, ਸਰਬਜੀਤ ਸਿੰਘ ਅਤੇ ਰਣਜੀਤ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ। ਜਦੋਂ ਕਿ ਇਸ ਤੋਂ ਪਹਿਲਾਂ ਪਰਮਜੀਤ ਸਿੰਘ ਨਾਮ ਦੇ ਵਿਅਕਤੀ ਨੂੰ ਤਿਹਾੜ ਜੇਲ ਵਿੱਚੋਂ ਪ੍ਰੋਡਕਸ਼ਨ ਵਰੰਟ 'ਤੇ ਲਿਆਂਦਾ ਸੀ। 


ਇਸ ਮਾਮਲੇ ਦੀ ਪੜਤਾਲ ਕਰ ਰਹੇ ਪੁਲਿਸ ਅਧਿਕਾਰੀ ਨਛੱਤਰ ਸਿੰਘ ਨੇ ਦੱਸਿਆ ਕਿ ਤਫਤੀਸ਼ ਦੌਰਾਨ ਦੋ ਵਿਅਕਤੀਆਂ ਦਾ ਹੋਰ ਨਾਮ ਸਾਹਮਣੇ ਆਇਆ ਹੈ। ਜਿਨ੍ਹਾਂ ਵਿੱਚ ਸਿਮਰਜੀਤ ਕੌਰ ਅਤੇ ਰਜਿੰਦਰ ਕੁਮਾਰ ਸ਼ਾਮਿਲ ਹਨ ਅਤੇ ਇਹ ਤਿਹਾੜ ਜੇਲ ਵਿੱਚ ਨਜ਼ਰਬੰਦ ਹਨ ਅਤੇ ਜਲਦ ਹੀ ਇਹਨਾਂ ਨੂੰ ਫਰੀਦਕੋਟ ਲਿਆ ਕੇ ਪੁੱਛਗਿਛ ਕੀਤੀ ਜਾਵੇਗੀ। ਇਹਨਾਂ ਵਿਅਕਤੀਆਂ ਖਿਲਾਫ ਦਿੱਲੀ ਦੇ ਥਾਣਾ ਬੇਗਮਪੁਰਾ ਵਿੱਚ ਵੀ ਨਿੱਕੇ ਬੱਚਿਆਂ ਦੀ ਤਸਕਰੀ ਦਾ ਮਾਮਲਾ ਦਰਜ ਹੈ ਅਤੇ ਇਸ ਮਾਮਲੇ ਦੀ ਪੜਤਾਲ ਦਿੱਲੀ ਪੁਲਿਸ ਵੱਲੋਂ ਕੀਤੀ ਜਾ ਰਹੀ।


ਇਹ ਵੀ ਪੜ੍ਹੋ: Kangana Ranaut News: भाजपा सांसद कंगना रनौत के निर्वाचन को चुनौती दी गई, उच्च न्यायालय ने जारी किया नोटिस


ਦੱਸਦਈਏ ਕਿ ਕੁਝ ਸਮਾਂ ਪਹਿਲਾਂ ਇਹਨਾਂ ਨੇ ਫਰੀਦਕੋਟ ਦੇ ਪਿੰਡ ਪਿੰਡੀ ਬਲੋਚਾਂ ਤੋਂ ਇੱਕ ਛੇ ਮਹੀਨੇ ਦੀ ਬੱਚੀ ਪ੍ਰਦੀਪ ਕੌਰ ਨੂੰ ਲਿਜਾ ਕੇ ਕਥਿਤ ਤੌਰ 'ਤੇ ਅੱਗੇ ਵੇਚ ਦਿੱਤਾ। ਪੁਲਿਸ ਨੂੰ ਅਜੇ ਤੱਕ ਵੇਚੀ ਗਈ ਬੱਚੀ ਲੱਭੀ ਨਹੀਂ ਹੈ। ਡਿਊਟੀ ਮੈਜਿਸਟਰੇਟ ਫਰੀਦਕੋਟ ਨੇ ਰਣਜੀਤ ਸਿੰਘ ਅਤੇ ਪਰਮਜੀਤ ਸਿੰਘ ਨੂੰ ਪੁਲਿਸ ਰਿਮਾਂਡ 'ਤੇ ਭੇਜਣ ਦਾ ਹੁਕਮ ਦਿੱਤਾ ਹੈ ਅਤੇ ਇਸ ਦੇ ਨਾਲ ਹੀ ਤਿਹਾੜ ਜੇਲ ਵਿੱਚ ਨਜ਼ਰਬੰਦ ਮੁਲਜ਼ਮ ਸਿਮਰਜੀਤ ਕੌਰ ਅਤੇ ਰਜਿੰਦਰ ਕੁਮਾਰ ਦੇ ਪ੍ਰੋਡਕਸ਼ਨ ਵਾਰੰਟ ਜਾਰੀ ਕੀਤੇ ਹਨ।


ਇਹ ਵੀ ਪੜ੍ਹੋ: Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ