Faridkot News(ਨਰੇਸ਼ ਸੇਠੀ): ਫ਼ਰੀਦਕੋਟ ਵਿੱਚ ਅੱਜ ਸਵੇਰੇ ਦਿਨ ਚੜਦੇ ਹੀ ਜ਼ਿਲ੍ਹਾ ਪੁਲਿਸ ਵੱਲੋਂ ਅੱਜ ਨਸ਼ਿਆਂ ਦੇ ਖਿਲਾਫ ਕਾਰਵਾਈ ਕਰਦੇ ਹੋਏ ਅਲੱਗ-ਅਲੱਗ ਬਸਤੀਆਂ 'ਚ ਰੇਡ ਕੀਤੀ ਗਈ। ਪੁਲਿਸ ਨੇ ਉਨ੍ਹਾਂ ਘਰਾਂ ਦੀ ਚੈਕਿੰਗ ਕੀਤੀ ਜਿਨ੍ਹਾਂ ਘਰਾਂ ਵਿੱਚ ਨਸ਼ੇ ਵੇਚਣ ਸਬੰਧਤ ਪੁਲਿਸ ਨੂੰ ਜਾਣਕਾਰੀ ਮਿਲੀ ਸੀ।


COMMERCIAL BREAK
SCROLL TO CONTINUE READING

ਵੱਡੀ ਗਿਣਤੀ ਵਿੱਚ ਪੁਲਿਸ ਮੁਲਜ਼ਮਾਂ ਵੱਲੋਂ ਇਲਾਕੇ ਨੂੰ ਘੇਰ ਪਾ ਲਿਆ ਗਿਆ। ਉਸ ਤੋਂ ਬਾਅਦ ਘਰਾਂ ਵਿੱਚ ਤਲਾਸ਼ੀ ਅਭਿਆਨ ਚਲਾਇਆ ਗਿਆ। ਇਸ ਮੌਕੇ ਪੁੁਲਿਸ ਦੇ ਕਈ ਅਧਿਕਾਰੀ ਵੀ ਮੌਜੂਦ ਰਹੇ। ਫਿਲਹਾਲ ਪੁਲਿਸ ਵੱਲੋਂ ਕੀਤੀ ਇਸ ਚੈਕਿੰਗ ਦੌਰਾਨ ਕਿੰਨੀ ਬਰਾਮਦਗੀ ਹੋਈ ਹੈ। ਉਸ ਬਾਰੇ ਮੀਡੀਆ ਨੂੰ ਕੋਈ ਜਾਣਕਾਰੀ ਨਹੀਂ ਦਿੱਤੀ ਗਈ। 


ਗੌਰਤਲਬ ਹੈ ਕਿ ਕੱਲ ਇੱਕ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ ਸੀ। ਜਿਸ ਤੋਂ ਬਾਅਦ ਪੁਲਿਸ ਨੇ ਅਲਰਟ ਹੋ ਕੇ ਇਸ ਰੇਡ ਨੂੰ ਅੰਜ਼ਾਮ ਦਿੱਤਾ ਹੈ। ਪੁਲਿਸ ਵੱਲੋਂ ਵੱਖ ਵੱਖ ਟੀਮਾਂ ਬਣਾ ਕੇ ਉਨ੍ਹਾਂ ਘਰਾਂ 'ਤੇ ਰੇਡ ਕੀਤੀ ਜਿਨ੍ਹਾਂ 'ਤੇ ਸ਼ੱਕ ਹੈ ਕਿ ਉਹ ਲੋਕ ਨਸ਼ੇ ਦੇ ਧੰਦੇ ਨਾਲ ਜੁੜੇ ਹੋ ਸਕਦੇ ਹਨ। ਫਿਲਹਾਲ ਪੁਲਿਸ ਵੱਲੋਂ ਕਿਸੇ ਬ੍ਰਾਮਦਗੀ ਨੂੰ ਲੈਕੇ ਕੋਈ ਖੁਲਾਸਾ ਨਹੀਂ ਕੀਤਾ ਗਿਆ।