Punjab Weather Update: ਮੌਸਮ ਦੇ ਬਦਲਣ ਨਾਲ ਜਿੱਥੇ ਥੋੜੀ ਠੰਡ ਵਧੀ ਹੈ। ਉਥੇ ਨਾਲ ਹੀ ਧੁੰਦ ਦੇ ਕਹਿਰ ਨੇ ਵੀ ਲੋਕਾਂ ਲਈ ਪ੍ਰੇਸ਼ਾਨੀ ਖੜ੍ਹੀ ਕਰ ਦਿੱਤੀ ਹੈ। ਅੱਜ ਫਰੀਦਕੋਟ ਵਿੱਚ ਮੌਸਮ ਦੀ ਪਹਿਲੀ ਧੁੰਦ ਦੇਖਣ ਨੂੰ ਮਿਲੀ ਜਿਸ ਕਾਰਨ ਸ਼ਹਿਰੀ ਇਲਾਕੇ ਵਿੱਚ ਵੀ ਧੁੰਦ ਦੀ ਚਾਦਰ ਫੈਲੀ ਦਿਖਾਈ ਦਿੱਤੀ ਜਿਸ ਨਾਲ ਵਿਜੀਬੀਲਟੀ ਬਹੁਤ ਘੱਟ ਹੋ ਗਈ ਹੈ ਜਿਸ ਕਾਰਨ ਆਵਾਜਾਈ ਬੁਰੀ ਤਰਾਂ ਪ੍ਰਭਾਵਿਤ ਹੋ ਰਹੀ ਹੈ। ਜਿਥੇ ਇੱਕ ਪਾਸੇ ਧੁੰਦ ਦੇ ਕਹਿਰ ਨੇ ਲੋਕਾਂ ਨੂੰ ਪ੍ਰੇਸ਼ਾਨ ਕੀਤਾ ਹੈ। ਉਥੇ ਨਾਲ ਹੀ ਪਰਾਲੀ ਸਾੜਨ ਕਾਰਨ ਬਣੇ ਸਮੋਗ ਕਾਰਨ ਵੀ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।


COMMERCIAL BREAK
SCROLL TO CONTINUE READING

ਇਸ ਮੌਕੇ ਲੋਕਾਂ ਦਾ ਕਹਿਣਾ ਹੈ ਕੇ ਧੁੰਦ ਕਾਰਨ ਰਫਤਾਰ ਨੂੰ ਬਰੇਕ ਲੱਗੀ ਹੈ ਅਤੇ ਇਸ ਸੰਘਣੀ ਧੁੰਦ ਕਾਰਨ ਸਵੇਰੇ ਸਕੂਲ ਜਾਣ ਵਾਲੇ ਬੱਚਿਆਂ ਅਤੇ ਨੌਕਰੀ ਤੇ ਜਾਣ ਵਾਲੇ ਲੋਕਾਂ ਨੂੰ ਕਾਫੀ ਮੁਸ਼ਕਿਲਾਂ ਆ ਰਹੀਆਂ ਹਨ ਕਿਉਂਕਿ ਧੁੰਦ ਕਾਰਨ ਆਵਾਜਾਈ ਬੁਰੀ ਤਰਾਂ ਪ੍ਰਭਾਵਿਤ ਹੋ ਰਹੀ ਹੈ। ਉਧਰ ਲੋਕਾਂ ਦਾ ਕਹਿਣਾ ਹੈ ਕੇ ਪਰਾਲੀ ਸਾੜਨ ਨਾਲ ਬਹੁਤ ਵੱਡਾ ਪ੍ਰਦੂਸ਼ਣ ਫੇਲ੍ਹ ਰਿਹਾ ਹੈ ਜਿਸ ਕਾਰਨ ਸਮੋਗ ਸਾਰੇ ਪਾਸੇ ਫੈਲ ਕੇ ਧੁੰਦ ਤੋਂ ਵੀ ਖਤਰਨਾਕ ਸਥਿਤੀ ਪੈਦਾ ਕਰ ਰਿਹਾ ਜਿਸ ਨਾਲ ਸਾਹ ਲੈਣ ਚ ਦਿਕਤਾ, ਅੱਖਾਂ ਮੱਚਣਾ ਅਤੇ ਖ਼ਾਸ ਕਰ ਬਜ਼ੁਰਗਾਂ ਅਤੇ ਬੱਚਿਆਂ ਲਈ ਬਹੁਤ ਹਾਨੀਕਾਰਕ ਸਾਬਿਤ ਹੋ ਰਿਹਾ ਹੈ।ਉਨ੍ਹਾਂ ਮੰਗ ਕੀਤੀ ਕਿ ਸਰਕਾਰ ਪਰਾਲ਼ੀ ਨੂੰ ਲੈਕੇ ਉਚਿਤ ਪ੍ਰਬੰਧ ਕਰ ਜਿਸ ਨਾਲ ਕਿਸਾਨਾਂ ਨੂੰ ਪਰਾਲੀ ਨਾ ਸਾੜਨੀ ਪਵੇ।


ਇਹ ਵੀ ਪੜ੍ਹੋ: Amritsar News:  ਸਿੱਖ ਸ਼ਰਧਾਲੂਆਂ ਨੂੰ ਵੱਡੀ ਗਿਣਤੀ ਵਿੱਚ ਵੀਜੇ ਨਾ ਦੇਣ ’ਤੇ ਐਡਵੋਕੇਟ ਧਾਮੀ ਨੇ ਜਤਾਇਆ ਸਖ਼ਤ ਇਤਰਾਜ਼

ਪੰਜਾਬ ਦੇ ਨਾਲ-ਨਾਲ ਚੰਡੀਗੜ੍ਹ ਵਿੱਚ ਹਵਾ ਦੀ ਗੁਣਵੱਤਾ ਲਗਾਤਾਰ ਵਿਗੜ ਰਹੀ ਹੈ। ਸਥਿਤੀ ਇਹ ਹੈ ਕਿ ਰਾਜਧਾਨੀ ਦੀ ਹਵਾ ਵਿਸ਼ਵ ਸਿਹਤ ਸੰਗਠਨ (WHO) ਦੇ ਮਾਪਦੰਡਾਂ ਨਾਲੋਂ 6 ਗੁਣਾ ਵੱਧ ਪ੍ਰਦੂਸ਼ਿਤ ਹੈ। ਚੰਡੀਗੜ੍ਹ ਲਗਾਤਾਰ ਰੈੱਡ ਜ਼ੋਨ ਵਿੱਚ ਚੱਲ ਰਿਹਾ ਹੈ। ਜਦੋਂ ਕਿ ਅੰਮ੍ਰਿਤਸਰ, ਪੰਜਾਬ ਵਿੱਚ ਹਵਾ ਦੀ ਗੁਣਵੱਤਾ 200 ਤੋਂ ਉਪਰ ਬਣੀ ਹੋਈ ਹੈ ਅਤੇ ਔਰੇਂਜ ਜ਼ੋਨ ਵਿੱਚ ਹੈ। ਇਸ ਦੇ ਨਾਲ ਹੀ ਪੰਜਾਬ ਦੇ ਸਰਹੱਦੀ ਇਲਾਕਿਆਂ 'ਚ ਧੁੰਦ ਦਾ ਅਸਰ ਦੇਖਣ ਨੂੰ ਮਿਲਿਆ, ਜਿੱਥੇ ਵਿਜ਼ੀਬਿਲਟੀ ਜ਼ੀਰੋ 'ਤੇ ਪਹੁੰਚ ਗਈ ਹੈ।


ਇਹ ਵੀ ਪੜ੍ਹੋ: Brampton Hindu temple attack: ਬਰੈਂਪਟਨ ਹਿੰਦੂ ਮੰਦਰ 'ਤੇ ਹਮਲਾ ਕਰਨ ਦੇ ਮਾਮਲੇ 'ਚ ਇਕ ਹੋਰ ਵਿਅਕਤੀ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ