Faridkot News: ਟਰੱਕ ਡਰਾਈਵਰਾਂ ਦੀ ਹੜਤਾਲ ਕਾਰਨ ਮੰਗਲਵਾਰ ਨੂੰ ਪੈਟਰੋਲ ਪੰਪਾਂ 'ਤੇ ਅਚਾਨਕ ਭੀੜ ਲੱਗ ਗਈ। ਹਰ ਕੋਈ ਤੇਲ ਭਰਵਾਉਣ ਦੀ ਕੋਸ਼ਿਸ਼ ਵਿੱਚ ਰੁੱਝਿਆ ਹੋਇਆ ਸੀ। ਇਸ ਦੌਰਾਨ ਕਈ ਥਾਵਾਂ ’ਤੇ ਬਹਿਸਬਾਜ਼ੀ ਵਰਗੀ ਸਥਿਤੀ ਵੀ ਬਣੀ।
Trending Photos
Faridkot News: ਕੇਂਦਰ ਸਰਕਾਰ ਵੱਲੋਂ ਬਣਾਏ ਗਏ ਨਵੇਂ ਕਾਨੂੰਨ ਕਾਰਨ ਟਰੱਕ ਅਪਰੇਟਰਾਂ ਦੀ ਹੜਤਾਲ ਦਾ ਅਸਰ ਪੈਟਰੋਲ ਅਤੇ ਡੀਜ਼ਲ ਦੀ ਸਪਲਾਈ 'ਤੇ ਵੀ ਦਿਖਾਈ ਦੇ ਰਿਹਾ ਸੀ। ਟਰੱਕ ਡਰਾਈਵਰਾਂ ਦੀ ਹੜਤਾਲ ਕਾਰਨ ਪੰਜਾਬ ਦੇ ਪੈਟਰੋਲ ਪੰਪਾਂ 'ਤੇ ਹਫੜਾ-ਦਫੜੀ ਮੱਚੀ ਹੋਈ ਸੀ। ਇਸੇ ਦੌਰਾਨ ਫਰੀਦਕੋਟ ਜ਼ਿਲ੍ਹੇ ਵਿੱਚ ਵੀ ਇੱਕ ਵਿਅਕਤੀ ਪੈਟਰੋਲ ਪੰਪ ’ਤੇ ਤੇਲ ਖਰੀਦਣ ਪਹੁੰਚਿਆ।
ਇਸ ਦੌਰਾਨ ਪੰਪ ਮਾਲਕ ਨਾਲ ਉਸ ਦੀ ਬਹਿਸ ਹੋ ਗਈ। ਮਾਮਲਾ ਇੰਨਾ ਵੱਧ ਗਿਆ ਕਿ ਪੈਟਰੋਲ ਪੰਪ ਮਾਲਕ ਨੇ ਆਪਣੇ ਲਾਇਸੈਂਸੀ ਰਿਵਾਲਵਰ ਨਾਲ ਗੋਲੀਆਂ ਚਲਾ ਦਿੱਤੀਆਂ। ਗੋਲੀ ਲੱਗਣ ਨਾਲ ਅਮਰਿੰਦਰ ਸਿੰਘ ਨਾਂ ਦਾ ਨੌਜਵਾਨ ਜ਼ਖਮੀ ਹੋ ਗਿਆ ਹੈ। ਉਸ ਦੀ ਲੱਤ ਵਿੱਚ ਗੋਲੀ ਲੱਗੀ ਸੀ। ਉਸ ਨੂੰ ਤੁਰੰਤ ਹਸਪਤਾਲ 'ਚ ਭਰਤੀ ਕਰਵਾਇਆ ਗਿਆ। ਇਹ ਘਟਨਾ ਮੰਗਲਵਾਰ ਸ਼ਾਮ ਪਿੰਡ ਔਲਖ ਸਥਿਤ ਫਰੀਦ ਕਿਸਾਨ ਸੇਵਾ ਕੇਂਦਰ ਦੇ ਪੈਟਰੋਲ ਪੰਪ 'ਤੇ ਵਾਪਰੀ।
ਇਹ ਵੀ ਪੜ੍ਹੋ Truck Driver Protest News: ਟਰੱਕ ਡਰਾਈਵਰਾਂ ਦੀ ਹੜਤਾਲ ਕਾਰਨ ਸੁੱਕਣ ਲੱਗੇ ਪੈਟਰੋਲ ਪੰਪ, ਹੋਰ ਵਿਗੜ ਜਾਵੇਗੀ ਸਥਿਤੀ
ਪੁਲਿਸ ਨੇ ਦੱਸਿਆ ਕਿ ਤਿੰਨ ਨੌਜਵਾਨ ਮੋਟਰਸਾਈਕਲ ਵਿੱਚ ਤੇਲ ਭਰਵਾਉਣ ਆਏ ਸਨ। ਇਨ੍ਹਾਂ ਵਿੱਚੋਂ ਇੱਕ ਦੀ ਲੱਤ ਵਿੱਚ ਗੋਲੀ ਲੱਗੀ ਸੀ। ਸੂਚਨਾ ਤੋਂ ਬਾਅਦ ਕੋਟਕਪੂਰਾ ਦੇ ਡੀਐਸਪੀ ਸ਼ਮਸ਼ੇਰ ਸਿੰਘ ਸ਼ੇਰਗਿੱਲ ਅਤੇ ਥਾਣਾ ਸਦਰ ਕੋਟਕਪੂਰਾ ਦੇ ਐਸਐਚਓ ਚਮਕੌਰ ਸਿੰਘ ਪੁਲਿਸ ਫੋਰਸ ਨਾਲ ਮੌਕੇ ’ਤੇ ਪੁੱਜੇ। ਪੁਲਿਸ ਟੀਮ ਮਾਮਲੇ ਦੀ ਜਾਂਚ 'ਚ ਜੁਟੀ ਹੋਈ ਹੈ।
ਡੀਐਸਪੀ ਸ਼ਮਸ਼ੇਰ ਸਿੰਘ ਨੇ ਦੱਸਿਆ ਕਿ ਸ਼ਾਮ ਵੇਲੇ ਪੰਪ ’ਤੇ ਪੈਟਰੋਲ ਭਰਨ ਨੂੰ ਲੈ ਕੇ ਲੜਾਈ ਹੋਈ ਸੀ। ਇਸ ਤੋਂ ਬਾਅਦ ਪੈਟਰੋਲ ਪੰਪ ਦੇ ਮਾਲਕ ਬਰਜਿੰਦਰ ਸਿੰਘ ਨੇ ਗੋਲੀਆਂ ਚਲਾ ਦਿੱਤੀਆਂ ਅਤੇ ਲੜ ਰਹੇ ਨੌਜਵਾਨਾਂ ਵਿੱਚੋਂ ਇੱਕ ਅਮਰਿੰਦਰ ਸਿੰਘ ਨੂੰ ਗੋਲੀ ਲੱਗ ਗਈ। ਡੀਐਸਪੀ ਨੇ ਦੱਸਿਆ ਕਿ ਪੈਟਰੋਲ ਪੰਪ ’ਤੇ ਕਾਫੀ ਲੰਬੀ ਲਾਈਨ ਲੱਗੀ ਹੋਈ ਸੀ ਅਤੇ ਕਿਸੇ ਕਾਰਨ ਲੜਾਈ ਹੋ ਗਈ। ਜ਼ਖ਼ਮੀ ਨੌਜਵਾਨ ਖਤਰੇ ਤੋਂ ਬਾਹਰ ਹੈ ਅਤੇ ਉਸ ਦਾ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ।
ਇਹ ਵੀ ਪੜ੍ਹੋ: Punjab Truck drivers Strike: ਹਰ ਥਾਂ ਤੇਲ ਦੀ ਕਿੱਲਤ! ਪੈਟਰੋਲ ਪੰਪਾਂ 'ਤੇ ਲੱਗੀਆਂ ਲੰਬੀਆਂ ਕਤਾਰਾਂ, ਲੋਕ ਪਰੇਸ਼ਾਨ
ਦੱਸ ਦੇਈਏ ਕਿ ਬੀਤੇ ਦਿਨੀ ਪੰਜਾਬ ਅਤੇ ਹਰਿਆਣਾ ਦੇ ਪੈਟਰੋਲ ਪੰਪਾਂ 'ਤੇ ਹਫੜਾ-ਦਫੜੀ ਦਾ ਮਾਹੌਲ ਰਿਹਾ ਅਤੇ ਕਤਾਰਾਂ 'ਚ ਖੜ੍ਹੇ ਵਾਹਨ ਮਾਲਕ ਆਪਣੇ ਵਾਹਨਾਂ 'ਚ ਈਂਧਨ ਭਰਨ ਲਈ ਸੰਘਰਸ਼ ਕਰਦੇ ਨਜ਼ਰ ਆਏ ਸੀ।
(ਦੇਵਾ ਨੰਦ ਸ਼ਰਮਾ ਦੀ ਰਿਪੋਰਟ)