ਅਧਿਆਪਕਾਂ ਨੇ ਉੱਘੀਆਂ ਹਸਤੀਆਂ ਜਿਵੇਂ ਸ਼ਹੀਦ ਭਗਤ ਸਿੰਘ, ਕਰਤਾਰ ਸਿੰਘ ਸਰਾਭਾ, ਊਧਮ ਸਿੰਘ, ਡਾਂ ਬੀ. ਆਰ. ਅੰਬੇਦਕਰ, ਸਾਵਿਤਰੀ ਫੂਲੇ, ਮਾਈ ਭਾਗੋ ਤੇ ਚਾਰ ਸਾਹਿਬਜ਼ਾਦਿਆਂ ਦੇ ਇਤਿਹਾਸ ਨੂੰ ਸਕੂਲਾਂ ਦੇ ਪਾਠਕ੍ਰਮ ’ਚ ਸ਼ਾਮਲ ਕਰਨ ਦੀ ਮੰਗ ਕੀਤੀ ਹੈ।
Trending Photos
Farmer Protest in the Syllabus: ਕੇਂਦਰ ਸਰਕਾਰ ਨੂੰ ਤਿੰਨ ਖੇਤੀ ਕਾਨੂੰਨ ਵਾਪਸ ਕਰਨ ਲਈ ਮਜ਼ਬੂਰ ਕਰਨ ਵਾਲੇ ਕਿਸਾਨਾਂ ਦੇ ਡੇਢ ਸਾਲ ਚੱਲੇ ਅੰਦੋਲਨ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਪਾਠਕ੍ਰਮ (Curriculum) ’ਚ ਸ਼ਾਮਲ ਕੀਤੇ ਜਾਣ ਦੀ ਯੋਜਨਾ ਬਣਾਈ ਜਾ ਰਹੀ ਹੈ।
ਜਿਸ ਤੋਂ ਬਾਅਦ ਪੰਜਾਬ ਦੇ ਸਕੂਲਾਂ ’ਚ ਵਿਦਿਆਰਥੀਆਂ ਨੂੰ ਕਿਸਾਨ ਅੰਦੋਲਨ ਬਾਰੇ ਪੜ੍ਹਾਇਆ ਜਾਵੇਗਾ। ਦਰਅਸਲ ਪਿਛਲੇ ਕਾਫ਼ੀ ਲੰਮੇ ਸਮੇਂ ਤੋਂ ਅਧਿਆਪਕ ਯੂਨੀਅਨਾਂ ਕਿਸਾਨਾਂ ਦੇ ਸੰਘਰਸ਼ ਨੂੰ ਸਿਲੇਬਸ ਦਾ ਹਿੱਸਾ ਬਣਾਏ ਜਾਣ ਦੀ ਮੰਗ ਕਰ ਰਹੀਆਂ ਸਨ।
ਇਸ ਸਬੰਧ ’ਚ ਡੈਮੋਕਰੇਟਿਕ ਟੀਚਰਜ਼ ਫਰੰਟ ਦੇ ਇੱਕ ਵਫ਼ਦ ਨੇ ਸ਼ਨੀਵਾਰ ਨੂੰ ਬੋਰਡ ਦੇ ਚੇਅਰਮੈਨ ਪ੍ਰੋ. ਯੋਗਰਾਜ ਨਾਲ ਮੁਲਾਕਾਤ ਕੀਤੀ। ਇਸ ਮੌਕੇ ਫਰੰਟ ਦੇ ਪ੍ਰਧਾਨ ਵਿਕਰਮਦੇਵ ਸਿੰਘ ਨੇ ਕਿਹਾ ਜਿਸ ਤਰ੍ਹਾਂ ਇਸ ਅੰਦੋਲਨ ਨੇ ਕੇਂਦਰ ਸਰਕਾਰ ਦੀਆਂ ਮਾਰੂ ਨੀਤੀਆਂ ਦਾ ਸਾਹਮਣਾ ਕੀਤਾ, ਵਿਦਿਆਰਥੀਆਂ ਨੂੰ ਇਸ ਬਾਰੇ ਪੜ੍ਹਕੇ ਇਕਜੁੱਟ ਹੋਣ ਦੀ ਤਾਕਤ ਅਤੇ ਨਾਗਰਿਕਾਂ ਦੇ ਲੋਕਤਾਂਤਰਿਕ ਹੱਕਾਂ ਬਾਰੇ ਜਾਣਕਾਰੀ ਹਾਸਲ ਹੋਵੇਗੀ।
ਇਸਦੇ ਨਾਲ ਹੀ ਅਧਿਆਪਕਾਂ ਨੇ ਉੱਘੀਆਂ ਹਸਤੀਆਂ ਜਿਵੇਂ ਸ਼ਹੀਦ ਭਗਤ ਸਿੰਘ, ਕਰਤਾਰ ਸਿੰਘ ਸਰਾਭਾ, ਊਧਮ ਸਿੰਘ, ਡਾਂ ਬੀ. ਆਰ. ਅੰਬੇਦਕਰ, ਸਾਵਿਤਰੀ ਫੂਲੇ, ਮਾਈ ਭਾਗੋ ਤੇ ਚਾਰ ਸਾਹਿਬਜ਼ਾਦਿਆਂ ਦੇ ਇਤਿਹਾਸ ਨੂੰ ਸਕੂਲਾਂ ਦੇ ਪਾਠਕ੍ਰਮ ’ਚ ਸ਼ਾਮਲ ਕਰਨ ਦੀ ਮੰਗ ਕੀਤੀ ਹੈ।
ਇਸ ਮੁੱਦੇ ’ਤੇ ਪ੍ਰੋ. ਯੋਗਰਾਜ ਸਿੰਘ ਨੇ ਕਿਹਾ ਇਸ ਮਾਮਲੇ ’ਚ ਨਿਰਪੱਖ ਨਜ਼ਰੀਏ ਵਾਲੇ ਵਿਦਵਾਨਾਂ ਅਤੇ ਮਾਹਿਰਾਂ ਦੀ ਕਮੇਟੀ ਬਣਾਈ ਜਾਵੇਗੀ। ਕੋਈ ਵੀ ਫ਼ੈਸਲਾ ਲੈਣ ਤੋਂ ਪਹਿਲਾਂ ਇਹ ਵੇਖਿਆ ਜਾਵੇਗਾ ਕਿ ਕੀ ਕਿਸਾਨ ਅੰਦੋਲਨ ਨੂੰ ਸਿਲੇਬਸ ਦਾ ਹਿੱਸਾ ਬਣਾਉਣ ਨਾਲ ਵਿਦਿਆਰਥੀਆਂ ਨੂੰ ਲਾਭ ਹੋਵੇਗਾ, ਜਿਸ ਤੋਂ ਬਾਅਦ ਹੀ ਕੋਈ ਅਗਲਾ ਕਦਮ ਚੁੱਕਿਆ ਜਾਵੇਗਾ।
ਇਹ ਵੀ ਪੜ੍ਹੋ: ਮੋਹਾਲੀ ’ਚ ਇੱਕ ਹੋਰ ਫਾਇਰ ਸਟੇਸ਼ਨ ਬਣਕੇ ਤਿਆਰ, ਨਵੇਂ ਸਾਲ ’ਤੇ ਹੋਵੇਗਾ ਉਦਘਾਟਨ