Farmer Death: ਕਿਸਾਨਾਂ ਅਤੇ ਪੁਲਿਸ ਵਿਚਾਲੇ ਹੋਈ ਇਸ ਝੜਪ ਦੌਰਾਨ 20 ਤੋਂ ਵੱਧ ਕਿਸਾਨ ਜ਼ਖਮੀ ਹੋਏ ਹਨ। ਕਿਸਾਨਾਂ ਨੇ ਦਾਅਵਾ ਕੀਤਾ ਹੈ ਕਿ ਪੁਲਿਸ ਨੇ ਕਈ ਕਿਸਾਨਾਂ ਨੂੰ ਗ੍ਰਿਫ਼ਤਾਰ ਕਰਕੇ ਹਰਿਆਣਾ ਲੈ ਗਈ ਹੈ।
Trending Photos
Farmer Death: ਖਨੌਰੀ ਬਾਰਡਰ 'ਤੇ ਪੁਲਿਸ ਦੀ ਗੋਲੀ ਲੱਗਣ ਨਾਲ ਇੱਕ ਕਿਸਾਨ ਦੀ ਮੌਤ ਹੋ ਗਈ ਖ਼ਬਰ ਸਹਾਮਣੇ ਆਈ ਹੈ। ਬਠਿੰਡਾ ਦੇ ਪਿੰਡ ਬੱਲੋ ਦੇ 20 ਸਾਲਾ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਸਿਰ ਵਿੱਚ ਗੋਲੀ ਲੱਗਣ ਨਾਲ ਮੌਤ ਹੋ ਗਈ ਹੈ। ਮ੍ਰਿਤਕ ਕਿਸਾਨ ਤਿੰਨ ਏਕੜ ਜ਼ਮੀਨ ਦਾ ਮਾਲਕ ਸੀ। ਸ਼ੁਭਕਰਨ ਸਿੰਘ ਪਿਛਲੇ ਤਿੰਨ-ਚਾਰ ਦਿਨ ਪਹਿਲਾਂ ਹੀ ਕਿਸਾਨ ਅੰਦੋਲਨ ਸ਼ਾਮਿਲ ਹੋਣ ਲਈ ਖਨੌਰੀ ਬਾਰਡਰ 'ਤੇ ਪਹੁੰਚਿਆ ਸੀ।
ਇਸ ਘਟਨਾ ਦੀ ਪੁਸ਼ਟੀ ਭਾਰਤੀ ਕਿਸਾਨ ਯੂਨੀਅਨ ਏਕਤਾ ਮਾਲਵਾ ਦੇ ਮੀਤ ਪ੍ਰਧਾਨ ਗੁਰਵਿੰਦਰ ਸਿੰਘ ਨੇ ਕੀਤੀ ਹੈ। ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਮ੍ਰਿਤਕ ਨੌਜਵਾਨ ਕਿਸਾਨ ਦੇ ਪਰਿਵਾਰਿਕ ਮੈਂਬਰਾਂ ਨੂੰ ਮੁਆਵਜੇ ਦਿੱਤਾ ਜਾਵੇ ਅਤੇ ਉਸ ਦਾ ਸਾਰਾ ਕਰਜਾ ਮੁਆਫ ਕੀਤਾ ਜਾਵੇ।
ਇਸ ਤੋਂ ਇਲਾਵਾ ਪੁਲਿਸ ਅਤੇ ਕਿਸਾਨਾਂ ਵਿਚਾਲੇ ਹੋਈ ਇਸ ਝੜਪ ਦੌਰਾਨ 20 ਤੋਂ ਵੱਧ ਕਿਸਾਨ ਜ਼ਖਮੀ ਹੋਏ ਹਨ। ਕਿਸਾਨਾਂ ਨੇ ਦਾਅਵਾ ਕੀਤਾ ਹੈ ਕਿ ਪੁਲਿਸ ਨੇ ਕਈ ਕਿਸਾਨਾਂ ਨੂੰ ਗ੍ਰਿਫ਼ਤਾਰ ਕਰਕੇ ਹਰਿਆਣਾ ਲੈ ਗਈ ਹੈ। ਕਿਸਾਨਾਂ ਜੱਥੇਬੰਦੀਆਂ ਨੇ ਅੱਜ ਹਰਿਆਣਾ ਪੁਲਿਸ ਵੱਲੋਂ ਕੀਤੀ ਬੈਰੀਕੇਡਿੰਗ ਨੂੰ ਤੋੜ ਕੇ ਦਿੱਲੀ ਕੂਚ ਕਰਨ ਦਾ ਫੈਸਲਾ ਲਿਆ ਸੀ। ਜਿਸ ਤੋਂ ਬਾਅਦ ਪੁਲਿਸ ਨੇ ਕਿਸਾਨਾਂ 'ਤੇ ਹੰਝੂ ਗੈਸ ਦੇ ਗੋਲੇ ਅਤੇ ਪਲਾਸਟਿਕ ਦੀਆਂ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਪੁਲਿਸ ਨੇ ਕਾਫੀ ਦੇਰ ਤੱਕ ਕਿਸਾਨਾਂ 'ਤੇ ਲਾਠੀਚਾਰਜ ਕੀਤਾ। ਜਦੋਂ ਕਿਸਾਨ ਖੇਤਾਂ ਰਾਹੀਂ ਸਰਹੱਦ ਪਾਰ ਕਰਨ ਦੀ ਤਿਆਰੀ ਕਰ ਰਹੇ ਸਨ, ਤਾਂ ਪੁਸਿਲ ਨੇ ਉਨ੍ਹਾਂ 'ਤੇ ਲਾਠੀਚਾਰਜ ਕਰ ਦਿੱਤਾ।
ਇਹ ਵੀ ਪੜ੍ਹੋ: Kisan Protest: ਦਿੱਲੀ ਕੂਚ ਲਈ ਕਿਸਾਨਾਂ ਦੀ ਫੁੱਲ ਤਿਆਰੀ, ਬੈਰੀਕੇਡ ਪੁੱਟਣ ਨੂੰ ਤਿਆਰ!
ਹਰਿਆਣਾ ਸਰਕਾਰ ਨੇ ਕਿਸਾਨਾਂ ਨੂੰ ਰੋਕਣ ਲਈ ਆਪਣੀ ਸਖ਼ਤ ਤਿਆਰੀ ਕੀਤੀ ਹੋਈ ਹੈ। ਹਰਿਆਣ ਪੁਲਿਸ ਨੇ ਪੰਜਾਬ ਅਤੇ ਹਰਿਆਣਾ ਨਾਲ ਲੱਗਦੀਆਂ ਹੱਦਾਂ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਹੈ। ਕਿਸਾਨਾਂ ਦੀ ਅੱਜ ਦੀ ਦਿੱਲੀ ਕਾਲ ਤੋਂ ਬਾਅਦ ਹਰਿਆਣਾ ਪੁਲਿਸ ਨੇ ਦੋਵੇਂ ਸੂਬਿਆਂ ਦੀ ਹੱਦਾਂ 'ਤੇ ਬੈਰੀਕੇਡਿੰਗ ਨੂੰ ਹੋਰ ਮਜ਼ਬੂਤ ਕਰਦਿਆਂ ਸੁਰੱਖਿਆ ਬਲਾਂ ਦੀ ਗਿਣਤੀ ਵਿੱਚ ਵੀ ਵਧਾ ਕਰ ਦਿੱਤਾ ਹੈ। ਵਾਟਰ ਕੈਨਨ ਦੀਆਂ ਗੱਡੀਆਂ ਦਾ ਵੀ ਵਿਸ਼ੇਸ਼ ਤੌਰ 'ਤੇ ਪ੍ਰਬੰਧ ਕੀਤਾ ਗਿਆ ਹੈ।
ਇਹ ਵੀ ਪੜ੍ਹੋ: Kisan Protest: ਹਰਿਆਣਾ ਸਰਕਾਰ ਦੀ ਪਟੀਸ਼ਨ HC ਨੇ ਕੀਤੀ ਖਾਰਿਜ; ਕੋਰਟ- ਕਾਨੂੰਨ ਵਿਵਸਥਾ ਬਣਾਈ ਰੱਖਣਾ ਪੁਲਿਸ ਦੀ ਜਿੰਮੇਵਾਰੀ