Jagjit Singh Dallewal: ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ DMC ਹਸਪਤਾਲ `ਚੋਂ ਮਿਲੀ ਛੁੱਟੀ
Jagjit Singh Dallewal: ਡੱਲੇਵਾਲ ਨੇ ਡਿਸਚਾਰਜ ਹੋਣ ਤੋਂ ਬਾਅਦ ਪ੍ਰੈਸ ਕਾਨਫਰੰਸ ਕੀਤੀ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਮੇਰੀ ਸਿਹਤ ਖਰਾਬ ਨਹੀਂ ਹੈ। ਜੇਕਰ ਉਨ੍ਹਾਂ ਨੂੰ ਖਰਾਬ ਸਿਹਤ ਕਾਰਨ ਲਿਆਂਦਾ ਗਿਆ ਸੀ ਤਾਂ ਮੇਰਾ ਅਤੇ ਮੇਰੇ ਸਾਥੀਆਂ ਦੇ ਮੋਬਾਈਲ ਫੋਨ ਕਿਉਂ ਜ਼ਬਤ ਕੀਤੇ ਗਏ।
Jagjit Singh Dallewal: ਖਨੌਰੀ ਬਾਰਡਰ ਤੋਂ ਹਿਰਾਸਤ ਵਿਚ ਲਏ ਗਏ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਡੀਐਮਸੀ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਇਸ ਸਬੰਧੀ ਫੈਸਲਾ ਕਿਸਾਨ ਆਗੂਆਂ ਨਾਲ ਪੁਲਿਸ ਅਤੇ ਪ੍ਰਸ਼ਾਸਨ ਦੀ ਹੋਈ ਗੱਲਬਾਤ ਦੌਰਾਨ ਲਿਆ ਗਿਆ ਅਤੇ ਦੇਰ ਸ਼ਾਮ ਉਨ੍ਹਾਂ ਨੂੰ ਡੀਐਮਸੀ ’ਚੋਂ ਛੁੱਟੀ ਮਿਲ ਗਈ।
ਡੱਲੇਵਾਲ ਨੇ ਡਿਸਚਾਰਜ ਹੋਣ ਤੋਂ ਬਾਅਦ ਪ੍ਰੈਸ ਕਾਨਫਰੰਸ ਕੀਤੀ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਮੇਰੀ ਸਿਹਤ ਖਰਾਬ ਨਹੀਂ ਹੈ। ਜੇਕਰ ਉਨ੍ਹਾਂ ਨੂੰ ਖਰਾਬ ਸਿਹਤ ਕਾਰਨ ਲਿਆਂਦਾ ਗਿਆ ਸੀ ਤਾਂ ਮੇਰਾ ਅਤੇ ਮੇਰੇ ਸਾਥੀਆਂ ਦੇ ਮੋਬਾਈਲ ਫੋਨ ਕਿਉਂ ਜ਼ਬਤ ਕੀਤੇ ਗਏ। ਹਸਪਤਾਲ ਵਿੱਚ ਮੇਰਾ ਬਲੱਡ ਪ੍ਰੈਸ਼ਰ ਵੀ ਚੈੱਕ ਨਹੀਂ ਕੀਤਾ ਗਿਆ। ਨਾ ਹੀ ਹਸਪਤਾਲ ਵਿੱਚ ਕੋਈ ਟੈਸਟ ਕੀਤਾ ਗਿਆ।
ਡੱਲੇਵਾਲ ਨੇ ਕਿਹਾ ਕਿ ਮੈਂ ਹਸਪਤਾਲ ਵਿਚ ਵੀ ਆਪਣਾ ਮਰਨ ਵਰਤ ਜਾਰੀ ਰੱਖਿਆ। ਮੈਂ ਹੁਣ ਇੱਥੋਂ ਸਿੱਧਾ ਖਨੌਰੀ ਲਈ ਨਿੱਕਲ ਰਿਹਾ ਹਾਂ ਅਤੇ ਖਨੌਰੀ ਪਹੁੰਚਕੇ ਵੀ ਮੇਰਾ ਮਰਨ ਵਰਤ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਕੇਂਦਰ ਦੇ ਇਸ਼ਾਰੇ 'ਤੇ ਅਜਿਹਾ ਕੀਤਾ ਹੈ। ਅਸੀਂ ਪੰਜਾਬ ਦੇ ਹੱਕਾਂ ਲਈ ਲੜ ਰਹੇ ਹਾਂ। ਅਗਲੀ ਰਣਨੀਤੀ ਬਾਰੇ ਉਨ੍ਹਾਂ ਕਿਹਾ ਕਿ ਉਹ ਖਨੌਰੀ ਪਹੁੰਚ ਕੇ ਆਪਣੇ ਸਾਥੀਆਂ ਨੂੰ ਮਿਲਣਗੇ ਅਤੇ ਉਸ ਤੋਂ ਬਾਅਦ ਅਗਲੀ ਰਣਨੀਤੀ ਬਣਾਵਾਂਗੇ।