Farmer Protest: ਅੱਜ ਸੰਯੁਕਤ ਕਿਸਾਨ ਮੋਰਚਾ ਗੈਰ-ਰਾਜਨੀਤਕ ਭਾਰਤ ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਆਗੂਆਂ ਵੱਲੋਂ ਕਿਸਾਨ ਭਵਨ ਵਿਖੇ ਪ੍ਰੈੱਸ ਕਾਨਫ਼ਰੰਸ ਕੀਤੀ। ਇਸ ਮੌਕੇ ਸ਼ੰਭੂ ਬਾਰਡਰ 'ਤੇ ਬੈਠੇ ਕਿਸਾਨ ਆਗੂਆਂ ਨੇ ਵੱਡਾ ਐਲਾਨ ਕਰ ਦਿੱਤਾ ਹੈ। 26 ਨਵੰਬਰ ਨੂੰ ਕਿਸਾਨ ਆਗੂ ਅਣਮਿੱਥੇ ਸਮੇਂ ਲਈ ਖਨੌਰੀ ਬਾਰਡਰ 'ਤੇ ਭੁੱਖ ਹੜਤਾਲ ਲਈ ਬੈਠਣਗੇ। ਐੱਮ. ਐੱਸ. ਪੀ. ਦੀ ਲੀਗਲ ਗਾਰੰਟੀ ਸਮੇਤ ਕਈ ਹੋਰ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ਸ਼ੁਰੂ ਕੀਤੀ ਜਾਵੇਗੀ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੀ ਭੁੱਖ ਹੜਤਾਲ 'ਤੇ ਬੈਠਣਗੇ। 


COMMERCIAL BREAK
SCROLL TO CONTINUE READING

ਇਸ ਦੌਰਾਨ ਜਗਜੀਤ ਸਿੰਘ ਡੱਲੇਵਾਲ ਨੇ ਵੱਡਾ ਐਲਾਨ ਕੀਤਾ ਕਿ ਉਹ ਖਨੌਰੀ ਸਰਹੱਦ ’ਤੇ 26 ਨਵੰਬਰ ਤੋਂ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ’ਤੇ ਬੈਠਣਗੇ। ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਜੇਕਰ ਇਸ ਦੌਰਾਨ ਉਨ੍ਹਾਂ ਦੀ ਜਾਨ ਚਲੀ ਗਈ ਤਾਂ ਉਨ੍ਹਾਂ ਦਾ ਅੰਤਿਮ ਸੰਸਕਾਰ ਨਾ ਕੀਤਾ ਜਾਵੇ ਅਤੇ ਉਸ ਦਿਨ ਹੀ ਦੂਜਾ ਕਿਸਾਨ ਆਗੂ ਭੁੱਖ ਹੜਤਾਲ ’ਤੇ ਬੈਠ ਜਾਵੇ ਅਤੇ ਉਨ੍ਹਾਂ ਦਾ ਸਰੀਰ ਉਥੇ ਰੱਖ ਕੇ ਅੰਦੋਲਨ ਜਾਰੀ ਰੱਖਿਆ ਜਾਵੇ ਅਤੇ ਇਹ ਲੜੀ ਇੰਝ ਹੀ ਚੱਲਦੀ ਰਹੇਗੀ। 


ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਰਿ 13 ਫਰਵਰੀ ਤੋਂ ਅੰਦੋਲਨ ਸ਼ਾਂਤੀਪੂਰਵਕ ਚੱਲ ਰਿਹਾ ਹੈ, ਹਾਈਕੋਰਟ ਨੇ ਸਾਡੇ ਹੱਕ ਵਿੱਚ ਫੈਸਲਾ ਦਿੱਤਾ ਹੈ ਪਰ ਸੁਪਰੀਮ ਕੋਰਟ ਨੇ ਫੈਸਲਾ ਕੁੱਝ ਹੋਰ ਦੇ ਦਿੱਤਾ, ਸਰਕਾਰ ਲੰਬੇ ਸਮੇਂ ਤੋਂ ਸਾਡੇ ਨਾਲ ਗੱਲ ਨਹੀਂ ਕਰ ਰਹੀ ਹੈ ਇਸ ਦਾ ਇੱਕੋ ਇੱਕ ਰਸਤਾ ਹੈ ਆਪਣੇ ਆਪ ਨੂੰ ਕੁਰਬਾਨ ਕਰ ਦਈਏ।


ਅਸੀਂ ਸਰਹੱਦ 'ਤੇ ਬੈਠੇ ਸਰਕਾਰ ਦੇ ਫੈਸਲੇ ਦਾ ਇੰਤਜ਼ਾਰ ਕਰ ਰਹੇ ਹਾਂ, ਇੱਕ ਪਾਸੇ ਭਾਜਪਾ ਐਮਐਸਪੀ ਦੇਣ ਤੋਂ ਭੱਜ ਰਹੀ ਹੈ ਅਤੇ ਇੱਕ ਪਾਸੇ ਉਹ ਚੋਣਾਂ ਵਾਲੇ ਰਾਜ ਵਿੱਚ ਐਮਐਸਪੀ ਦੇਣ ਦੀ ਗੱਲ ਕਰ ਰਹੀ ਹੈ। ਦੇਸ਼ ਦੀ ਸਰਕਾਰ ਅਤੇ ਵਿਰੋਧੀ ਧਿਰ ਸਾਡੀ ਮੰਗ ਦਾ ਚੋਣ ਮੈਨੀਫੈਸਟੋ ਤਿਆਰ ਕਰ ਰਹੀ ਹੈ, ਅੱਜ ਇਸ ਕਾਰਨ ਪੈਸਾ ਕਮਜੋਰ ਹੁੰਦਾ ਜਾ ਰਿਹਾ ਹੈ, ਪੰਜਾਬ ਦੇ ਅੰਦਰ ਉਨ੍ਹਾਂ ਦੀ ਯੋਜਨਾ ਖੇਤੀ ਤੋਂ ਭੱਜਣ, ਲਿਫਟਿੰਗ ਦੇ ਮੁੱਦੇ ਅਤੇ ਸਬਸਿਡੀਆਂ 'ਤੇ ਲਗਾਈ ਗਈ ਕਟੌਤੀ ਤੋਂ ਭੱਜਣ ਦੀ ਹਰ ਕੋਸ਼ਿਸ਼ ਹੈ। ਖਾਤਮੇ ਦਾ ਕੰਮ ਚੱਲ ਰਿਹਾ ਹੈ, ਪੰਜਾਬ ਵਿੱਚ ਦੋ ਕਿਸਾਨ ਖੁਦਕੁਸ਼ੀ ਕਰ ਚੁੱਕੇ ਹਨ ਕਿਉਂਕਿ ਉਨ੍ਹਾਂ ਦੀ ਝੋਨੇ ਦੀ ਫਸਲ ਵਿਕ ਨਹੀਂ ਸਕੀ।