Ferozepur Triple Murder: ਫਿਰੋਜ਼ਪੁਰ ਤੀਹਰੇ ਕਤਲ ਕਾਂਡ 'ਚ ਕਿਸਾਨ ਆਗੂ ਨੂੰ ਮਿਲੀ ਧਮਕੀ
Advertisement
Article Detail0/zeephh/zeephh2440751

Ferozepur Triple Murder: ਫਿਰੋਜ਼ਪੁਰ ਤੀਹਰੇ ਕਤਲ ਕਾਂਡ 'ਚ ਕਿਸਾਨ ਆਗੂ ਨੂੰ ਮਿਲੀ ਧਮਕੀ

Ferozepur Triple Murder:  ਬੀਤੇ ਦਿਨੀਂ ਫਿਰੋਜ਼ਪੁਰ ਅੰਦਰ ਹੋਏ ਤੀਹਰੇ ਕਤਲ ਕਾਂਡ ਦਾ ਮਾਮਲਾ ਲਗਾਤਾਰ ਤੂਲ ਫੜਦਾ ਜਾ ਰਿਹਾ ਹੈ।

Ferozepur Triple Murder: ਫਿਰੋਜ਼ਪੁਰ ਤੀਹਰੇ ਕਤਲ ਕਾਂਡ 'ਚ ਕਿਸਾਨ ਆਗੂ ਨੂੰ ਮਿਲੀ ਧਮਕੀ

Ferozepur Triple Murder: ਬੀਤੇ ਦਿਨੀਂ ਫਿਰੋਜ਼ਪੁਰ ਅੰਦਰ ਹੋਏ ਤੀਹਰੇ ਕਤਲ ਕਾਂਡ ਦਾ ਮਾਮਲਾ ਲਗਾਤਾਰ ਤੂਲ ਫੜਦਾ ਜਾ ਰਿਹਾ ਹੈ। ਬੇਸ਼ੱਕ ਪੁਲਿਸ ਨੇ ਤੀਹਰੇ ਕਤਲ ਕਾਂਡ ਦੇ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ ਪਰ ਹੁਣ ਜੋ ਵੀ ਪੀੜਤ ਪਰਿਵਾਰਾਂ ਦੀ ਮਦਦ ਕਰਨ ਲਈ ਅੱਗੇ ਆ ਰਿਹਾ ਹੈ।

ਉਸਨੂੰ ਵੀ ਧਮਕੀਆਂ ਮਿਲਣੀਆਂ ਸ਼ੁਰੂ ਹੋ ਗਈਆਂ ਹਨ। ਅੱਜ ਫਿਰੋਜ਼ਪੁਰ ਪ੍ਰੈੱਸ ਕਲੱਬ ਵਿੱਚ ਇੱਕ ਕਿਸਾਨ ਆਗੂ ਵੱਲੋਂ ਪ੍ਰੈੱਸ ਕਾਨਫਰੰਸ ਕੀਤੀ ਗਈ ਜਿਸ ਦੌਰਾਨ ਉਸਨੇ ਦੱਸਿਆ ਕਿ ਉਸਨੇ ਤੀਹਰੇ ਕਤਲ ਕਾਂਡ ਨਾਲ ਸਬੰਧਤ ਪੀੜਤ ਪਰਿਵਾਰਾਂ ਦੀ ਮਦਦ ਕਰਨ ਦੀ ਕੋਸ਼ਿਸ਼ ਕੀਤੀ ਸੀ ਪਰ ਉਸਨੂੰ ਹੁਣ ਅਣਪਛਾਤੇ ਵਿਅਕਤੀਆਂ ਵੱਲੋਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਉਸਦੀ ਰੇਕੀ ਕੀਤੀ ਜਾ ਰਹੀ ਹੈ। ਜਿਸ ਸਬੰਧੀ ਉਹ ਪੁਲਿਸ ਨੂੰ ਜਾਣੂ ਕਰਵਾ ਚੁੱਕਿਆਂ ਹੈ ਪਰ ਉਸਦੀ ਕੋਈ ਸੁਣਵਾਈ ਨਹੀਂ ਕੀਤੀ ਜਾ ਰਹੀ।

ਅੱਜ ਫਿਰੋਜ਼ਪੁਰ ਪ੍ਰੈੱਸ ਕਲੱਬ ਵਿੱਚ ਕਿਸਾਨ ਆਗੂ ਜਸਬੀਰ ਸਿੰਘ ਜੱਸਾ ਮਾਛੀਵਾੜਾ ਵੱਲੋਂ ਇੱਕ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਉਸਨੇ ਦੱਸਿਆ ਕਿ ਬੀਤੇ ਦਿਨੀਂ ਫਿਰੋਜ਼ਪੁਰ ਵਿੱਚ ਹੋਏ ਤੀਹਰੇ ਕਤਲ ਕਾਂਡ ਵਿੱਚ ਮਾਰੀ ਗਈ ਲੜਕੀ ਦੇ ਪਰਿਵਾਰ ਦੀ ਉਸ ਵੱਲੋਂ ਮਦਦ ਕਰਨ ਦਾ ਭਰੋਸਾ ਦਿੱਤਾ ਗਿਆ ਸੀ। ਉਸਨੇ ਇੱਕ ਵੀਡੀਓ ਬਣਾ ਕੇ ਸ਼ੋਸਲ ਮੀਡੀਆ ਉਤੇ ਪਾਈ ਸੀ।

ਇਸ ਤੋਂ ਬਾਅਦ ਉਸਨੂੰ ਨਾਮੀ ਗੈਂਗਸਟਰਾਂ ਦੇ ਨਾਮ ਉਤੇ ਫੋਨ ਕਾਲਾਂ ਆਉਣ ਲੱਗ ਗਈਆਂ ਤੇ ਉਸਨੂੰ ਧਮਕੀਆਂ ਦਿੱਤੀਆਂ ਗਈਆਂ ਇਥੋਂ ਤੱਕ ਕਿ ਲਗਾਤਾਰ ਉਸਦੀ ਰੇਕੀ ਕੀਤੀ ਵੀ ਕੀਤੀ ਜਾ ਰਹੀ ਹੈ। ਇਸ ਸਬੰਧੀ ਉਹ ਪੁਲਿਸ ਪ੍ਰਸ਼ਾਸਨ ਨੂੰ ਜਾਣੂ ਕਰਵਾ ਚੁੱਕਿਆ ਹੈ ਪਰ ਪੁਲਿਸ ਵੱਲੋਂ ਉਸਦੀ ਕੋਈ ਸੁਣਵਾਈ ਨਹੀਂ ਕੀਤੀ ਜਾ ਰਹੀ। ਉਸ ਨੇ ਕਿਹਾ ਕਿ ਅੱਜ ਉਹ ਮਜਬੂਰ ਹੋਕੇ ਮੀਡੀਆ ਸਾਹਮਣੇ ਆਇਆ ਹੈ। ਕਿਉਂਕਿ ਉਸਨੂੰ ਅਤੇ ਉਸਦੇ ਪਰਿਵਾਰ ਨੂੰ ਖਤਰਾ ਹੈ ਪਰ ਪੁਲਿਸ ਇਸ ਵੱਲ ਕੋਈ ਧਿਆਨ ਨਹੀਂ ਦੇ ਰਹੀ।

ਉਧਰ ਦੂਸਰੇ ਪਾਸੇ ਜਦੋਂ ਇਸ ਮਾਮਲੇ ਨੂੰ ਲੈਕੇ ਐਸਪੀਡੀ ਰਣਧੀਰ ਕੁਮਾਰ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਇਹ ਮਾਮਲਾ ਹੁਣ ਹੀ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ। ਜਿਸਦੀ ਉਹ ਜਾਂਚ ਕਰਵਾਉਣਗੇ ਅਤੇ ਬਣਦੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ : Punjab Breaking Live Updates: ਦਿੱਲੀ ਦੇ ਨਵੇਂ ਮੁੱਖ ਮੰਤਰੀ ਆਤਿਸ਼ੀ ਨੇ ਚੁੱਕੀ ਸਹੁੰ, ਜਾਣੋ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ

Trending news