Sarwan Singh Pandher arrest: ਪੰਜਾਬ ਦੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਸਮੇਤ 7-8 ਆਗੂਆਂ ਨੂੰ ਤਾਮਿਲਨਾਡੂ ਵਿੱਚ ਗ੍ਰਿਫ਼ਤਾਰ ਕਰਨ ਦੀ ਖਬਰ ਸਾਹਮਣੇ ਆ ਰਹੀ।
Trending Photos
Sarwan Singh Pandher arrest: ਪੰਜਾਬ ਦੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਸਮੇਤ 7-8 ਆਗੂਆਂ ਨੂੰ ਤਾਮਿਲਨਾਡੂ ਵਿੱਚ ਗ੍ਰਿਫ਼ਤਾਰ ਕਰਨ ਦੀ ਖਬਰ ਸਾਹਮਣੇ ਆ ਰਹੀ। ਸਰਵਣ ਸਿੰਘ ਪੰਧੇਰ ਨੇ ਖੁਦ ਇੱਕ ਵੀਡੀਓ ਜਾਰੀ ਕਰਕੇ ਇਹ ਜਾਣਕਾਰੀ ਦਿੱਤੀ ਹੈ। ਸਰਵਣ ਸਿੰਘ ਪੰਧੇਰ, ਗੁਰਮੀਤ ਸਿੰਘ ਮਾਂਗਟ, ਮਨਜੀਤ ਸਿੰਘ ਰਾਏ ਅਤੇ ਹਰਵਿੰਦਰ ਸਿੰਘ ਮਸਾਨੀਆ ਸਮੇਤ ਇਹ ਕਿਸਾਨ ਆਗੂ ਕੇਂਦਰ ਸਰਕਾਰ ਦਾ ਪੁਤਲਾ ਫੂਕਣ ਦੇ ਪ੍ਰੋਗਰਾਮ ਵਿੱਚ ਹਿੱਸਾ ਲੈਣ ਲਈ ਤਾਮਿਲਨਾਡੂ ਪੁੱਜੇ ਹਨ।
ਪੁਤਲਾ ਫੂਕਣ ਤੋਂ ਪਹਿਲਾਂ ਹੀ ਪੁਲਿਸ ਨੇ ਕਿਸਾਨ ਆਗੂਆਂ ਨੂੰ ਗ੍ਰਿਫ਼ਤਾਰ ਕਰ ਲਿਆ। ਪੰਧੇਰ ਨੇ ਦੋਸ਼ ਲਾਇਆ ਹੈ ਕਿ ਚੋਣਾਂ ਵੀ ਕੇਂਦਰ ਸਰਕਾਰ ਦੀ ਮਿਲੀਭੁਗਤ ਨਾਲ ਹੋਈਆਂ ਹਨ। ਹਾਲ ਹੀ 'ਚ ਪੰਧੇਰ ਨੇ ਸ਼ੰਭੂ ਸਰਹੱਦ 'ਤੇ ਕਿਸਾਨਾਂ ਦੇ ਪ੍ਰਦਰਸ਼ਨ 'ਚ ਵੀ ਹਿੱਸਾ ਲਿਆ ਸੀ। ਹਰਿਆਣਾ-ਪੰਜਾਬ ਦੇ ਸ਼ੰਭੂ ਅਤੇ ਖਨੌਰੀ ਸਰਹੱਦ 'ਤੇ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਕਿਸਾਨ ਹੁਣ ਆਪਣੇ ਗ੍ਰਿਫਤਾਰ ਸਾਥੀਆਂ ਦੀ ਰਿਹਾਈ ਲਈ ਅੰਦੋਲਨ ਤੇਜ਼ ਕਰਨ ਦੀ ਤਿਆਰੀ ਕਰ ਰਹੇ ਹਨ।
ਐਤਵਾਰ ਨੂੰ ਸੰਯੁਕਤ ਕਿਸਾਨ ਮੋਰਚਾ ਅਤੇ ਕਿਸਾਨ-ਮਜ਼ਦੂਰ ਮੋਰਚਾ ਨੇ ਹਰਿਆਣਾ ਅਤੇ ਪੰਜਾਬ ਸਮੇਤ ਦੇਸ਼ ਭਰ ਵਿੱਚ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਅਤੇ ਪੁਤਲਾ ਫੂਕ ਕੇ ਆਪਣੀ ਨਾਰਾਜ਼ਗੀ ਜ਼ਾਹਰ ਕੀਤੀ। ਇਸ ਤੋਂ ਇਲਾਵਾ ਕਿਸਾਨਾਂ ਨੇ 9 ਅਪ੍ਰੈਲ ਨੂੰ ਸ਼ੰਭੂ ਸਰਹੱਦ ਨੇੜੇ ਰੇਲਵੇ ਟਰੈਕ ਅਣਮਿੱਥੇ ਸਮੇਂ ਲਈ ਜਾਮ ਕਰਨ ਦੀ ਚਿਤਾਵਨੀ ਵੀ ਦਿੱਤੀ ਹੈ।
ਦੱਸ ਦੇਈਏ ਕਿ ਕਿਸਾਨ ਐਮਐਸਪੀ ਸਮੇਤ ਆਪਣੀਆਂ ਕਈ ਮੰਗਾਂ ਨੂੰ ਲੈ ਕੇ ਸ਼ੰਭੂ ਬਾਰਡਰ 'ਤੇ ਬੈਠੇ ਹਨ। ਹਾਲਾਂਕਿ ਸਰਕਾਰ ਨਾਲ ਕਈ ਦੌਰ ਦੀ ਗੱਲਬਾਤ ਹੋਈ ਜੋ ਅਸਫਲ ਰਹੀ। ਇਸ ਤੋਂ ਬਾਅਦ ਦੇਸ਼ ਵਿੱਚ ਲੋਕ ਸਭਾ ਚੋਣਾਂ ਦਾ ਐਲਾਨ ਕੀਤਾ ਗਿਆ। ਅਜਿਹੇ 'ਚ ਹੁਣ ਧਰਨਾ ਸ਼ਾਂਤਮਈ ਹੋ ਗਿਆ ਹੈ। ਗੱਲਬਾਤ ਦੌਰਾਨ ਸਰਕਾਰ ਨੇ ਕਈ ਮੁੱਦਿਆਂ 'ਤੇ ਸਹਿਮਤੀ ਜਤਾਈ ਸੀ, ਫਿਰ ਵੀ ਕਿਸਾਨ ਸਾਰੇ ਮੁੱਦੇ ਮੰਨਣ 'ਤੇ ਅੜੇ ਹੋਏ ਹਨ।
ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਸਰਕਾਰ ਉਨ੍ਹਾਂ ਦੀਆਂ ਸਾਰੀਆਂ ਮੰਗਾਂ ਨਹੀਂ ਮੰਨਦੀ, ਉਦੋਂ ਤੱਕ ਉਹ ਪਿੱਛੇ ਨਹੀਂ ਹਟਣਗੇ। ਸ਼ੰਭੂ ਸਰਹੱਦ 'ਤੇ ਕਿਸਾਨਾਂ ਨੂੰ ਰੋਕਣ ਲਈ ਸਖ਼ਤ ਸੁਰੱਖਿਆ ਪ੍ਰਬੰਧ ਵੀ ਕੀਤੇ ਗਏ ਸਨ। ਸੜਕਾਂ ਜਾਮ ਕਰ ਦਿੱਤੀਆਂ ਗਈਆਂ ਤਾਂ ਜੋ ਕਿਸਾਨਾਂ ਦੇ ਟਰੈਕਟਰ ਅੱਗੇ ਨਾ ਜਾ ਸਕਣ।
ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ-ਮਜ਼ਦੂਰ ਮੋਰਚਾ ਦੇ ਸੱਦੇ 'ਤੇ 13 ਫਰਵਰੀ ਤੋਂ ਕਿਸਾਨ ਅੰਦੋਲਨ ਚੱਲ ਰਿਹਾ ਹੈ। ਪੁਲਿਸ ਨੇ ਕਈ ਕਿਸਾਨ ਆਗੂਆਂ ਨੂੰ ਗ੍ਰਿਫ਼ਤਾਰ ਵੀ ਕੀਤਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ 10 ਫਰਵਰੀ ਤੋਂ ਲੈ ਕੇ ਹੁਣ ਤੱਕ ਹਰਿਆਣਾ ਵਿੱਚ ਸੈਂਕੜੇ ਕਿਸਾਨਾਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਇਨ੍ਹਾਂ ਵਿੱਚੋਂ 5 ਕਿਸਾਨ ਆਗੂ ਅਜੇ ਵੀ ਜੇਲ੍ਹ ਵਿੱਚ ਹਨ।
ਇਹ ਵੀ ਪੜ੍ਹੋ : Sidhu Moosewala: ਬਾਪੂ ਬਲਕੌਰ ਸਿੰਘ ਨੇ ਪਾਲ ਸਮਾਓ ਦੇ ਪੈਰੀ ਆਪਣੇ ਹੱਥੀਂ ਪਾਈ ਜੁੱਤੀ, ਖੁਸ਼ੀਆਂ ਵਾਪਿਸ ਆਉਣ ਦਾ ਲਿਆ ਸੀ ਪ੍ਰਣ