Sarwan Pandher News: ਵਾਟਰ ਕੈਨਨ ਬੁਆਏ ਨਵਦੀਪ ਸਿੰਘ ਦੇ ਸਨਮਾਨ ਲਈ ਪੁੱਜੇ ਕਿਸਾਨ ਨੇਤਾ ਹਿਰਾਸਤ `ਚ ਲਏ; ਪੰਧੇਰ ਨੇ ਕੀਤੀ ਨਿਖੇਧੀ
Sarwan Pandher News: ਅੰਬਾਲਾ ਵਿੱਚ ਪੁਲਿਸ ਨੇ ਪ੍ਰਦਰਸ਼ਨ ਲਈ ਇਕੱਠੇ ਹੋ ਰਹੇ ਕਿਸਾਨਾਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ।
Sarwan Pandher News: ਅੰਬਾਲਾ ਵਿੱਚ ਪ੍ਰਦਰਸ਼ਨ ਲਈ ਇਕੱਠੇ ਹੋ ਰਹੇ ਕਿਸਾਨਾਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਪੁਲਿਸ ਨੇ ਕਿਸਾਨਾਂ ਨੂੰ ਇਕੱਠੇ ਹੋਣ ਨਹੀਂ ਦਿੱਤਾ। ਇਸ ਮੌਕੇ ਭਾਰੀ ਪੁਲਿਸ ਬਲ ਤਾਇਨਾਤ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਹਰਿਆਣਾ ਵਿੱਚ ਕਿਸਾਨਾਂ ਨੂੰ ਇੱਥੇ ਪਹੁੰਚਣ ਤੋਂ ਰੋਕਣ ਲਈ ਸਖ਼ਤੀ ਸ਼ੁਰੂ ਕਰ ਦਿੱਤੀ ਹੈ।
ਕਿਸਾਨ ਆਗੂ ਅਮਰਜੀਤ ਸਿੰਘ ਮੋਹੜੀ ਸਮੇਤ ਕਈ ਕਿਸਾਨਾਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਇਸ ਦੌਰਾਨ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਨਵਦੀਪ ਜਲਬੇੜਾ ਨੂੰ ਹਿਰਾਸਤ ਵਿੱਚ ਲੈਣ ਦੀ ਹਾਮੀ ਭਰ ਦਿੱਤੀ ਹੈ। ਇਸ ਤੋਂ ਪਹਿਲਾਂ ਕਿਸਾਨ ਆਗੂ ਜਗਜੀਤ ਡੱਲੇਵਾਲ ਨੇ ਦਿੱਲੀ ਮਾਰਚ ਦਾ ਐਲਾਨ ਕੀਤਾ ਸੀ। ਉਸ ਦਾ ਕਹਿਣਾ ਹੈ ਕਿ ਅਸੀਂ ਸ਼ੰਭੂ ਸਰਹੱਦ ਦੇ ਖੁੱਲ੍ਹਣ ਦਾ ਇੰਤਜ਼ਾਰ ਕਰ ਰਹੇ ਹਾਂ।
ਕਿਸਾਨ ਆਗੂ ਨਵਦੀਪ ਸਿੰਘ ਦੀ ਰਿਹਾਈ ਤੋਂ ਬਾਅਦ ਉਨ੍ਹਾਂ ਦੇ ਸਨਮਾਨ ਲਈ ਰੱਖੇ ਪ੍ਰੋਗਰਾਮ ਦਰਮਿਆਨ ਕਿਸਾਨ ਆਗੂਆਂ ਨੂੰ ਹਿਰਾਸਤ ਵਿੱਚ ਲੈਣ ਦੀ ਕਿਸਾਨ ਨੇਤਾ ਨਿਖੇਧੀ ਕਰ ਰਹੇ ਹਨ। ਕਿਸਾਨ ਨੇਤਾ ਸਰਵਣ ਸਿੰਘ ਪੰਧੇਰ ਨੇ ਕਿਸਾਨਾਂ ਨੂੰ ਗ੍ਰਿਫਤਾਰ ਕੀਤੇ ਜਾਣ ਦੀ ਸਖ਼ਤ ਅਲੋਚਨਾ ਕੀਤੀ।
ਇਹ ਵੀ ਪੜ੍ਹੋ : Ferozepur News: ਕੰਡਿਆਲੀ ਤਾਰ ਤੋਂ ਪਾਰ ਜ਼ਮੀਨ 'ਤੇ ਖੇਤੀ ਕਰਨ ਵਾਲੇ ਕਿਸਾਨਾਂ ਮੁਆਵਜ਼ੇ ਲਈ ਧਰਨੇ 'ਤੇ ਬੈਠੇ
ਉਨ੍ਹਾਂ ਨੇ ਕਿਹਾ ਕਿ ਕਿਸਾਨ ਆਗੂ ਨਵਦੀਪ ਸਿੰਘ ਦਾ ਮੌੜਾ ਮੰਡੀ ਵਿੱਚ ਸਨਮਾਨ ਕਰਕੇ ਉਨ੍ਹਾਂ ਨੂੰ ਸ਼ੰਭੂ ਬਾਰਡਰ ਉਤੇ ਲਿਆਉਣ ਦਾ ਪ੍ਰੋਗਰਾਮ ਸੀ। ਇਸ ਦੌਰਾਨ ਪੁਲਿਸ ਨੇ ਕਿਸੇ ਆਗੂ ਜਸਵਿੰਦਰ ਸਿੰਘ, ਅਮਰਜੀਤ ਮੌੜੀ ਨੂੰ ਗ੍ਰਿਫਤਾਰ ਕਰ ਲਿਆ ਹੈ। ਉਨ੍ਹਾਂ ਨੇ ਹਰਿਆਣਾ ਸਰਕਾਰ ਕਿਸਾਨਾਂ ਉਪਰ ਜ਼ੁਲਮ ਢਾਹ ਰਹੀ ਹੈ।
ਇਹ ਵੀ ਪੜ੍ਹੋ : Farmers Protest: ਵਾਟਰ ਕੈਨਨ ਵਾਲਾ ਨਵਦੀਪ ਜੇਲ੍ਹ 'ਚੋਂ ਆਇਆ ਬਾਹਰ! ਅੰਬਾਲਾ 'ਚ ਕਿਸਾਨਾਂ ਨੇ ਧਰਨਾ ਕੀਤਾ ਰੱਦ