Farmer Murder in Jalandhar: ਜਲੰਧਰ ਦੇ ਕਸਬਾ ਨਕੋਦਰ ਤਹਿਤ ਆਉਂਦੇ ਪਿੰਡ ਲੱਧੇਵਾਲੀ ਵਿੱਚ ਬੀਤੀ ਰਾਤ ਖੇਤਾਂ ਵਿੱਚ ਕੰਮ ਕਰ ਰਹੇ ਕਿਸਾਨਾਂ ਦੀ ਕੁਝ ਲੋਕਾਂ ਨੇ ਹੱਤਿਆ ਕਰ ਦਿੱਤੀ। ਪੁਲਿਸ ਨੇ ਦੱਸਿਆ ਕਿ ਦੋ ਲੋਕਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।


COMMERCIAL BREAK
SCROLL TO CONTINUE READING

ਪੁਲਿਸ ਨੇ ਬਾਕੀਆਂ ਦੀ ਭਾਲ ਲਈ ਛਾਪੇਮਾਰੀ ਜਾ ਰਹੀ ਹੈ। ਬੀਤੇ ਦੇਰ ਰਾਤ ਜ਼ਿਲ੍ਹਾ ਜਲੰਧਰ ਦੇ ਨਕੋਦਰ ਕਸਬਾ ਦੇ ਅਧੀਨ ਆਉਂਦੀ ਨਦੀ ਵਾਲੀ ਪਿੰਡ ਵਿੱਚ ਇੱਕ ਕਿਸਾਨ ਆਪਣੇ ਖੇਤਾਂ ਵਿੱਚ ਰਾਤ ਦੇ ਕਰੀਬ 12 ਵਜੇ ਕੰਮ ਕਰ ਰਿਹਾ ਸੀ, ਉਸ ਦੇ ਚੱਲਦੇ ਦੋ ਕਾਰਾਂ ਵਿੱਚ ਸਵਾਰ ਕੁਝ ਨੌਜਵਾਨ ਆਏ ਅਤੇ ਉਨ੍ਹਾਂ ਨੇ ਉਸ ਉਪਰ ਹਮਲਾ ਕਰ ਦਿੱਤਾ। ਰੌਲਾ ਸੁਣ ਕੇ ਕਿਸਾਨ ਦੀ ਪਤਨੀ ਭੱਜੀ ਤਾਂ ਉਸ ਨੇ ਦੇਖਿਆ ਕਿ ਕੁਝ ਲੋਕ ਉਸ ਦੇ ਪਤੀ ਨੂੰ ਬੁਰੀ ਤਰ੍ਹਾਂ ਨਾਲ ਤੇਜ਼ਧਾਰ ਹਥਿਆਰਾਂ ਨਾਲ ਮਾਰ ਰਹੇ ਸਨ।


ਜਦ ਉਸ ਕੋਲ ਪੁੱਜੀ ਤਾਂ ਉਹ ਲੋਕ ਗੱਡੀ ਵਿੱਚ ਸਵਾਰ ਹੋ ਕੇ ਉਥੋਂ ਫ਼ਰਾਰ ਹੋ ਗਏ। ਕਿਸਾਨ ਕੁਲਜਿੰਦਰ ਸਿੰਘ ਦੀ ਪਤਨੀ ਨੇ ਦੱਸਿਆ ਕਿ ਉਹ ਤੁਰੰਤ ਆਪਣੇ ਪਤੀ ਨੂੰ ਜ਼ਖ਼ਮੀ ਹਾਲਤ ਵਿੱਚ ਲੈ ਕੇ ਕੋਲ ਦੇ ਨਿੱਜੀ ਹਸਪਤਾਲ ਵਿੱਚ ਪੁੱਜੇ ਪਰ ਉਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਨੂੰ ਜਿਸ ਤਰ੍ਹਾਂ ਹੀ ਇਸ ਵਾਰਦਾਤ ਦੀ ਇਤਲਾਹ ਮਿਲੀ ਤਾਂ ਪਰਿਵਾਰ ਵਾਲਿਆਂ ਦੇ ਬਿਆਨਾਂ ਦੇ ਆਧਾਰ ਉਤੇ ਉਨ੍ਹਾਂ ਨੇ 6 ਲੋਕਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ, ਜਿਸ ਵਿਚੋਂ 2 ਵਿਅਕਤੀਆਂ ਨੂੰ ਪੁਲਿਸ ਗ੍ਰਿਫ਼ਤਾਰ ਕਰ ਚੁੱਕੀ ਹੈ ਤੇ 4 ਦੀ ਤਲਾਸ਼ ਅਜੇ ਵੀ ਜਾਰੀ ਹੈ।


ਇਹ ਵੀ ਪੜ੍ਹੋ : Punjab News: ਸੁਖਜਿੰਦਰ ਰੰਧਾਵਾ ਦਾ CM ਭਗਵੰਤ ਮਾਨ ਨੂੰ ਚੈਲੰਜ, 'ਪਹਿਲਾਂ ਰਿਕਵਰੀ ਨੋਟਿਸ ਭੇਜਣ ਮੁੱਖ ਮੰਤਰੀ'


ਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 2 ਦਿਨ ਪਹਿਲਾਂ ਮਰਨ ਵਾਲੇ ਕੁਲਜਿੰਦਰ ਸਿੰਘ ਦੇ ਭਰਾ ਨੇ ਆਪਣੇ ਗੁਆਂਢੀ ਦਾ ਪਰਵਾਸੀ ਮਜ਼ਦੂਰ ਆਪਣੇ ਕੋਲ ਕੰਮ ਉਤੇ ਰੱਖ ਲਿਆ ਸੀ। ਇਸ ਨੂੰ ਲੈ ਕੇ ਉਨ੍ਹਾਂ ਲੋਕਾਂ ਨੇ ਗੁੱਸੇ ਵਿੱਚ ਆ ਕੇ ਇਸ ਦੇ ਉਪਰ ਹਮਲਾ ਕੀਤਾ ਅਤੇ ਇਸ ਦਾ ਕਤਲ ਕਰ ਦਿੱਤਾ ਅਤੇ ਪੁਲਿਸ ਨੇ ਅਜੇ ਤੱਕ ਦੀ ਕਾਰਵਾਈ ਕਰਦੇ ਹੋਏ ਧਾਰਾ 302 ਦਾ ਮਾਮਲਾ ਦਰਜ ਕਰਕੇ ਦੋ ਲੋਕਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।  ਪੁਲਿਸ ਨੇ ਬਾਕੀ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ।


ਇਹ ਵੀ ਪੜ੍ਹੋ : ਆਹ ਲਓ ਰੰਧਾਵਾ ਸਾਹਬ ਤੁਹਾਡੇ “ਅੰਸਾਰੀ” ਵਾਲਾ ਨੋਟਿਸ: CM ਭਗਵੰਤ ਮਾਨ