Ludhiana Protest: 16 ਫਰਵਰੀ ਦੇ ਬੰਦ ਨੂੰ ਲੈ ਕੇ ਕਿਸਾਨਾਂ ਜੱਥੇਬੰਦੀਆਂ ਪੱਬਾਂ ਭਾਰ
Advertisement

Ludhiana Protest: 16 ਫਰਵਰੀ ਦੇ ਬੰਦ ਨੂੰ ਲੈ ਕੇ ਕਿਸਾਨਾਂ ਜੱਥੇਬੰਦੀਆਂ ਪੱਬਾਂ ਭਾਰ

Ludhiana Protest: ਪੰਜਾਬ ’ਚ ਕਿਸਾਨਾਂ ਵਲੋਂ 16 ਫਰਵਰੀ ਨੂੰ ਭਾਰਤ ਬੰਦ ਦਾ ਐਲਾਨ ਕਰ ਦਿੱਤਾ ਗਿਆ ਹੈ।

 

Ludhiana Protest: 16 ਫਰਵਰੀ ਦੇ ਬੰਦ ਨੂੰ ਲੈ ਕੇ ਕਿਸਾਨਾਂ ਜੱਥੇਬੰਦੀਆਂ ਪੱਬਾਂ ਭਾਰ

Farmer Protest: ਸੰਯੁਕਤ ਕਿਸਾਨ ਮੋਰਚੇ ਵੱਲੋਂ 16 ਫਰਵਰੀ ਨੂੰ ਭਾਰਤ ਬੰਦ ਕਰ ਦਾ ਐਲਾਨ ਕੀਤੀ ਗਿਆ ਹੈ। ਜਿਸ ਨੂੰ ਲੈਕੇ ਵੱਖ-ਵੱਖ ਜੱਥੇਬੰਦੀਆਂ ਸਫਲ ਬਣਾਉਣ ਲਈ ਤਿਆਰੀਆਂ ਕਰ ਰਹੀਆਂ ਹਨ। ਕਿਸਾਨਾਂ ਵੱਲੋਂ ਆਪਣੀਆਂ ਮੰਗਾ ਨੂੰ ਲਏ ਕੇ ਕੇਦਰ ਸਰਕਾਰ ਦੇ ਖਿਲਾਫ ਪ੍ਰਦਰਸ਼ਨ ਕੀਤਾ ਜਾਵੇਗਾ। ਜਿਸ ਸਬੰਧੀ ਲੁਧਿਆਣਾ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵੱਲੋਂ ਇੱਕ ਮੀਟਿੰਗ ਕੀਤੀ ਗਈ।

ਮੀਟਿੰਗ ਤੋਂ ਬਾਅਦ ਲੱਖੋਵਾਲ ਯੂਨੀਅਨ ਦੇ ਪ੍ਰਧਾਨ ਨੇ ਕਿਹਾ ਕਿ 16 ਫਰਵਰੀ ਨੂੰ 12 ਵਜੇ ਤੋਂ ਲੈ ਕੇ 4 ਵਜੇ ਤੱਕ ਪੂਰਨ ਤੌਰ 'ਤੇ ਬੰਦ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਤੋਂ ਐਮ ਐਸ ਪੀ ਲਾਗੂ ਕਰਵਾਉਣ, ਕਿਸਾਨੀ ਕਰਜੇ ਮਾਫ ਕਰਨਾ ਅਤੇ ਅੰਦੋਲਨ ਸਮੇਂ ਕਿਸਾਨਾਂ ਤੇ ਹੋਏ ਪਰਚੇ ਰੱਦ ਕਰਨ, ਅਤੇ ਕਿਸਾਨ ਅੰਦੋਲਨ ਵਿੱਚ ਮਾਰੇ ਗਏ ਕਿਸਾਨਾਂ ਨੂੰ ਮੁਆਵਜਾ ਦੇਣ ਦੀਆਂ ਮੰਗਾਂ ਨੂੰ ਲੈਕੇ ਇਹ ਬੰਦ ਕੀਤਾ ਜਾਵੇਗਾ। ਇਸ ਦੇ ਨਾਲ ਹੀ ਕੇਂਦਰ ਸਰਕਾਰ ਨੇ ਵਾਅਦਾ ਕੀਤਾ ਸੀ 2024 ਤੱਕ ਕਿਸਾਨਾਂ ਦੀ ਆਮਦਨ ਦੁਗਣੀ ਕਰ ਦਿੱਤੀ ਜਾਵੇਗੀ ਪਰ ਹਾਲੇ ਤੱਕ ਇਹ ਮੰਗਾਂ ਪੂਰੀਆਂ ਨਹੀਂ ਕੀਤੀਆਂ। ਜਿਸ ਦੇ ਵਿਰੋਧ ਵਿੱਚ ਕਿਸਾਨਾਂ ਸੜਕਾਂ 'ਤੇ ਬੈਠਣਗੇ।

ਇਹ ਵੀ ਪੜ੍ਹੋ Alka Lamba News: ਲੋਕ ਸਭਾ ਚੋਣਾਂ ਵਿੱਚ ਪੰਜਾਬ ਦੀਆਂ ਤਿੰਨ ਸੀਟਾਂ ਔਰਤਾਂ ਨੂੰ ਮਿਲਣਗੀਆਂ- ਅਲਕਾ ਲਾਂਬਾ

ਇਸ ਮੌਕੇ ਜਦੋਂ ਕਿਸਾਨਾਂ ਆਗੂ ਨੂੰ 13 ਫਰਵਰੀ ਨੂੰ ਜਿਹੜੇ ਕਿਸਾਨ ਦਿੱਲੀ ਜਾ ਰਹੇ ਹਨ ਉਨ੍ਹਾਂ ਸਬੰਧੀ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਕਿਹਾ ਫਿਲਹਾਲ ਸਾਡਾ ਪ੍ਰੋਗਰਾਮ 16 ਫਰਵਰੀ ਨੂੰ ਭਾਰਤ ਬੰਦ ਦੇ ਸੱਦਾ ਵਿੱਚ ਸ਼ਾਮਿਲ ਹੋਣ ਦਾ ਹੈ। ਜੇਕਰ ਦਿੱਲੀ ਜਾ ਰਹੀਆਂ ਜੱਥੇਬੰਦੀਆਂ ਨਾਲ ਪੁਲਿਸ ਨੇ ਕੋਈ ਧੱਕਾ ਕੀਤਾ ਤਾਂ ਫਿਰ ਪੂਰਾ ਐੱਸ.ਕੇ.ਐਮ ਉਨ੍ਹਾਂ ਦਾ ਸਮਰਥਨ ਕਰੇਗਾ। ਲੱਖੋਵਾਲ ਨੇ ਕਿਹਾ ਕਿ ਉਨ੍ਹਾਂ ਵੱਲੋਂ ਸਾਰੇ ਰੋਡਵੇਜ ਯੂਨੀਅਨ ਦੇ ਮੁਲਾਜ਼ਮਾਂ, ਪੀਆਰਟੀਸੀ ਦੇ ਮੁਲਾਜ਼ਮਾਂ, ਪੈਟਰੋਲ ਪੰਪ ਵਾਲਿਆਂ ਨਾਲ ਮੀਟਿੰਗ ਕੀਤੀ ਜਾ ਚੁੱਕੀ ਹੈ ਅਤੇ ਸ਼ਾਂਤਮਈ ਢੰਗ ਨਾਲ 12 ਤੋਂ 4 ਵਜੇ ਤੱਕ ਬੰਦ ਰੱਖਿਆ ਜਾਵੇਗਾ। ਉਨ੍ਹਾਂ ਨੇ ਕਿਹਾ ਐਮਰਜੈਂਸੀ ਸੇਵਾਵਾਂ, ਸਕੂਲ ਦੇ ਬੱਚਿਆਂ ਅਤੇ ਜਰੂਰੀ ਕੰਮ ਜਾਣ ਵਾਲਿਆਂ ਨੂੰ ਕਿਸੇ ਵੀ ਤਰ੍ਹਾਂ ਨਹੀਂ ਰੋਕਿਆ ਜਾਵੇਗਾ।

ਇਹ ਵੀ ਪੜ੍ਹੋ Shambhu Border: ਕਿਸਾਨਾਂ ਨੂੰ ਰੋਕਣ ਲਈ ਸ਼ੰਭੂ ਬਾਰਡਰ 'ਤੇ ਬੈਰੀਕੇਡਿੰਗ, ਲੋਕ ਹੋ ਰਹੇ ਪਰੇਸ਼ਾਨ!

Trending news