Farmers Protest News: ਅੱਜ ਜਲੰਧਰ ਵਿੱਚ ਐੱਸਕੇਐੱਮ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਦੇ ਕੈਬਨਿਟ ਮੰਤਰੀ ਬਲਕਾਰ ਸਿੰਘ ਦੀ ਰਿਹਾਇਸ਼ ਦੇ ਸਾਹਮਣੇ ਧਰਨਾ ਪ੍ਰਦਰਸ਼ਨ ਕਰਕੇ ਮੰਗ ਪੱਤਰ ਘਰ ਸਾਹਮਣੇ ਬੋਰਡ ਉਤੇ ਲਾਇਆ ਗਿਆ ਕਿਉਂਕਿ ਮੰਤਰੀ ਜਾਂ ਉਨ੍ਹਾਂ ਦਾ ਪਰਿਵਾਰਕ ਮੈਂਬਰ ਤੇ ਵਿਧਾਇਕ ਕੋਈ ਵੀ ਮੰਗ ਪੱਤਰ ਲੈਣ ਨਹੀਂ ਆਇਆ ਪੁੱਜਿਆ।


COMMERCIAL BREAK
SCROLL TO CONTINUE READING

ਇਸ ਵਿਚ ਮੁੱਖ ਮੰਗਾਂ ਪਾਣੀ ਅਤੇ ਵਾਤਾਵਰਣ ਦੇ ਸੰਕਟ ਸਬੰਧੀ ਮੰਗਾਂ ਜ਼ਮੀਨ ਹੇਠਲੇ ਪਾਣੀ ਨੂੰ ਰਿਚਾਰਜ਼ ਕਰਨ ਲਈ ਬਹੁ-ਪੱਖੀ ਨੀਤੀ ਬਣਾ ਕੇ ਉਸਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ। ਪੰਜਾਬ ਦੇ ਕਿਸਾਨਾਂ ਮਜ਼ਦੂਰਾਂ ਨੂੰ ਕਰਜ਼ਾ ਮੁਕਤ ਕੀਤਾ ਜਾਵੇ। ਇਸ ਸਬੰਧੀ ਕੇਂਦਰ ਸਰਕਾਰ ਉੱਪਰ ਦਬਾਓ ਪਾਉਣ ਦੇ ਨਾਲ-ਨਾਲ ਪੰਜਾਬ ਸਰਕਾਰ ਆਪਣੇ ਵੱਲੋਂ ਪਹਿਲ ਕਰਕੇ ਕਰਜ਼ਾ ਮੁਕਤੀ ਦਾ ਪ੍ਰਬੰਧ ਕਰੇ। ਸਾਰੇ ਪੰਜਾਬ ਵਿੱਚ ਭਾਰਤ ਮਾਲਾ ਪ੍ਰੋਜੈਕਟ ਅਧੀਨ ਐਕਸਪ੍ਰੈਸ ਹਾਈਵੇ ਬਣਾਉਣ ਲਈ ਜੋ ਜ਼ਮੀਨਾਂ ਐਕਵਾਇਰ ਕੀਤੀਆਂ ਜਾ ਰਹੀਆਂ ਹਨ।


ਉਨ੍ਹਾਂ ਦਾ ਬੁਨਿਆਦੀ ਭਾਅ ਮਾਰਕੀਟ ਆਧਾਰ ਉਤੇ ਤੈਅ ਕਰਕੇ ਉਸ ਵਿੱਚ ਉਜਾੜਾ ਭੱਤਾ ਤੇ ਹੋਰ ਕਾਰਕ ਜੋੜੇ ਜਾਣ। ਮੱਧ ਪੂਰਬ ਤੱਕ ਵਪਾਰ ਲਈ ਅਟਾਰੀ-ਵਾਹਗਾ ਅਤੇ ਹੁਸੈਨੀਵਾਲਾ-ਸੁਲੇਮਾਨ ਬਾਰਡਰ ਦੇ ਸੜਕੀ ਰਸਤੇ ਖੋਲ੍ਹੇ ਜਾਣ। ਪੰਜਾਬ ਸਰਕਾਰ ਇਸ ਸਬੰਧੀ ਪੰਜਾਬ ਐਸੰਬਲੀਂ ਵਿੱਚ ਮਤਾ ਪਾਸ ਕਰੇ ਅਤੇ ਕੇਂਦਰ ਸਰਕਾਰ ਕੋਲ ਇਨ੍ਹਾਂ ਲਾਂਘਿਆਂ ਨੂੰ ਖੁਲਵਾਉਣ ਲਈ ਜ਼ੋਰਦਾਰ ਢੰਗ ਨਾਲ ਆਵਾਜ਼ ਚੁੱਕ ਕੇ ਪੰਜਾਬ ਦੇ ਹੱਕਾਂ ਦੀ ਪੈਰਵੀ ਕਰੇ। ਹਰ ਤਰ੍ਹਾਂ ਦੇ ਅਵਾਰਾ ਪਸ਼ੂਆਂ, ਸੂਰਾਂ ਅਤੇ ਕੁੱਤਿਆਂ ਦਾ ਸਥਾਈ ਹੱਲ ਕੀਤਾ ਜਾਵੇ। ਨਕਲੀ ਬੀਜਾਂ, ਖਾਦਾਂ ਅਤੇ ਦਵਾਈਆਂ ਦੀ ਰੋਕਥਾਮ ਲਈ ਮੋਬਾਈਲ ਸੈਂਪਲ ਟੈਸਟਿੰਗ ਵੈਨਾਂ ਨੂੰ ਸ਼ੁਰੂ ਕੀਤਾ ਜਾਵੇ।


ਬਿਜਲੀ ਦੇ ਵੰਡ ਖੇਤਰ ਦਾ ਨਿੱਜੀਕਰਨ ਕਰਨਾ ਬੰਦ ਕੀਤਾ ਜਾਵੇ। ਇਸ ਕੜੀ ਤਹਿਤ ਸਮਾਰਟ ਚਿਪ ਮੀਟਰ ਲਗਾਉਣ ਦੀ ਨੀਤੀ ਵਾਪਸ ਲਈ ਜਾਵੇ। 58 ਸਾਲ ਤੋਂ ਵੱਧ ਉਮਰ ਵਾਲੇ ਔਰਤ ਮਰਦ ਕਿਸਾਨਾਂ ਮਜ਼ਦੂਰਾਂ ਨੂੰ 10 ਹਜ਼ਾਰ ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾਵੇ। ਕਿਸਾਨ ਪੱਖੀ ਪ੍ਰਭਾਵਸ਼ਾਲੀ ਅਤੇ ਸਰਲ ਸਰਕਾਰੀ ਫਸਲ ਬੀਮਾ ਯੋਜਨਾ ਲਾਗੂ ਕੀਤੀ ਜਾਵੇ।


ਇਸ ਵਿੱਚ ਇੱਕ ਏਕੜ ਨੂੰ ਇਕ ਇਕਾਈ ਮੰਨਿਆ ਜਾਵੇ ਅਤੇ ਬੀਮਾ ਪ੍ਰੀਮੀਅਮ ਸਰਕਾਰ ਅਦਾ ਕਰੇ। ਨਾਲ ਹੀ ਕਿਸਾਨ ਆਗੂਆਂ ਤੇ ਕਿਸਾਨ ਅੰਦੋਲਨ ਦੌਰਾਨ ਦਰਜ ਕੀਤੇ ਪੁਲਿਸ ਕੇਸ ਸਮੇਤ ਰੇਲਵੇ ਦੇ ਕੇਸਾਂ ਨੂੰ ਰੱਦ ਕੀਤਾ ਜਾਵੇ। ਕੇਸਾਂ ਨੂੰ ਲੈਕੇ ਭੇਜੇ ਜਾ ਰਹੇ ਸੰਮਨ ਉਤੇ ਤੁਰੰਤ ਰੋਕ ਲਾਈ ਜਾਵੇ। ਪੰਜਾਬ ਸਰਕਾਰ ਵੱਲੋਂ ਪਹਿਲਾ ਮੰਨੀਆਂ ਮੰਗਾਂ ਨੂੰ ਲਾਗੂ ਕੀਤਾ ਜਾਵੇ ਸਮੇਤ ਆਬਾਦਕਾਰਾਂ ਨੂੰ ਮਾਲਕੀ ਹੱਕ ਦੇਣ ਅਤੇ ਦਿੱਲੀ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨ ਮਜ਼ਦੂਰ ਪਰਿਵਾਰਾਂ ਲਈ ਮੁਆਵਜ਼ੇ ਤੇ ਪਰਿਵਾਰ ਦੇ ਇੱਕ ਜੀਅ ਨੂੰ ਨੌਕਰੀ ਦੇਣ ਦੀ ਨੀਤੀ ਨੂੰ ਬਾਕੀ ਰਹਿੰਦੇ ਪਰਿਵਾਰਾਂ ਤੇ ਤੁਰੰਤ ਲਾਗੂ ਕੀਤਾ ਜਾਵੇ।


ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਨਿਯੁਕਤ ਕੀਤੇ ਗਏ ਨੋਡਲ ਅਫਸਰ ਦੀ ਜਵਾਬਦੇਹੀ ਤੈਅ ਕੀਤੀ ਜਾਵੇ। ਦਿੱਲੀ ਮੋਰਚੇ ਦੇ ਸ਼ਹੀਦਾਂ ਦੀ ਯਾਦਗਾਰ ਬਣਾਉਣ ਵਾਸਤੇ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਵਾਅਦੇ ਅਨੁਸਾਰ ਪੰਜਾਬ ਦੇ ਕੇਂਦਰ ਵਿੱਚ ਪੰਜ ਏਕੜ ਜ਼ਮੀਨ ਲੈ ਕੇ ਉਸਾਰੀ ਤੁਰੰਤ ਸ਼ੁਰੂ ਕੀਤੀ ਜਾਵੇ।


ਜੰਗਵੀਰ ਸਿੰਘ ਚੌਹਾਨ ਦੋਆਬਾ ਕਿਸਾਨ ਕਮੇਟੀ ਪੰਜਾਬ, ਬਲਵਿੰਦਰ ਸਿੰਘ ਮੱਲ੍ਹੀ ਨੰਗਲ ਦੋਆਬਾ ਕਿਸਾਨ ਸੰਘਰਸ਼ ਕਮੇਟੀ, ਬਲਵਿੰਦਰ ਸਿੰਘ ਭੁੱਲਰ ਕਿਰਤੀ ਕਿਸਾਨ ਯੂਨੀਅਨ, ਸੰਦੀਪ ਅਰੋੜਾ ਆਲ ਇੰਡੀਆ ਕਿਸਾਨ ਸਭਾ, ਬੀਕੇਯੂ ਰਾਜੇਵਾਲ ਕਸ਼ਮੀਰ ਸਿੰਘ ਜੰਡਿਆਲਾ,  ਬੀਕੇਯੂ ਲੱਖੋਵਾਲ ਜਸਵੰਤ ਸਿੰਘ ਸਿੰਘ ਪੁਰ ਦੋਨਾ, ਪ੍ਰੋ. ਕਵਰ ਸਰਤਾਜ ਸਿੰਘ ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਪੰਜਾਬ, ਹਰਜਿੰਦਰ ਸਿੰਘ ਬੀਕੇਯੂ ਡਕੌਂਦਾ ਧਨੇਰ, ਧਰਮਿੰਦਰ ਬੀਕੇਯੂ ਡਕੌਂਦਾ ਬੁਰਜਗਿੱਲ, ਮਨੋਹਰ ਗਿੱਲ ਜਮਹੂਰੀ ਕਿਸਾਨ ਸਭਾ ਰਸ਼ਪਾਲ ਸਿੰਘ ਕਿਰਤੀ ਕਿਸਾਨ ਯੂਨੀਅਨ ਪੰਜਾਬ, ਘੁੱਗਸ਼ੋਰ ਪੇਂਡੂ ਕਿਸਾਨ ਯੂਨੀਅਨ ਆਦਿ ਮੌਜੂਦ ਸਨ।