SKM Meeting: ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ-ਹਰਿਆਣਾ ਦੀਆਂ ਹੱਦਾਂ 'ਤੇ ਪਿਛਲੇ 10 ਦਿਨਾਂ ਤੋਂ ਪ੍ਰਦਰਸ਼ਨ ਕਰ ਰਹੇ ਹਨ। ਅੰਦੋਲਨ ਵਿੱਚ ਹੁਣ ਤੱਕ ਤਿੰਨ ਪੁਲਿਸ ਮੁਲਾਜ਼ਮ ਅਤੇ ਇੱਕ ਕਿਸਾਨ ਦੀ ਮੌਤ ਹੋ ਚੁੱਕੀ ਹੈ। ਸੰਯੁਕਤ ਕਿਸਾਨ ਮੋਰਚਾ ਨੇ ਹਾਲੇ ਵੀ ਇਸ ਅੰਦੋਲਨ ਤੋਂ ਦੂਰੀ ਬਣਾਈ ਹੋਈ ਹੈ ਬੇਸ਼ੱਕ ਉਨ੍ਹਾਂ ਵੱਲੋਂ ਬੰਦ ਸਮੇਤ ਬੀਜੇਪੀ ਆਗੂ ਦੇ ਘਰਾਂ ਅੱਗੇ ਧਰਨੇ ਦੇਣ ਵਰਗੇ ਐਲਾਨ ਕੀਤੇ ਜਾ ਚੁੱਕੇ ਹਨ। ਪਰ ਹੁਣ ਉਹ ਵੀ  ਮੌਜੂਦਾ ਕਿਸਾਨ ਅੰਦੋਲਨ ਵਿੱਚ ਵੀ ਸ਼ਾਮਲ ਹੋ ਗਿਆ ਹੈ। ਹਾਲਾਂਕਿ ਉਨ੍ਹਾਂ ਨੇ ਇਸ ਬਾਰੇ ਖੁੱਲ੍ਹ ਕੇ ਐਲਾਨ ਨਹੀਂ ਕੀਤਾ ਪਰ ਅੱਜ ਦੀ ਮੀਟਿੰਗ ਤੋਂ ਬਾਅਦ ਕੀਤੇ ਗਏ ਉਨ੍ਹਾਂ ਦੇ ਐਲਾਨਾਂ ਤੋਂ ਇਹ ਸਪਸ਼ਟ ਨਜ਼ਰ ਆ ਰਿਹਾ ਹੈ।


COMMERCIAL BREAK
SCROLL TO CONTINUE READING

ਸੰਯੁਕਤ ਕਿਸਾਨ ਮੋਰਚੇ ਦੀਆਂ ਅੱਜ ਮੀਟਿੰਗ ਹੋਈ ਜਿਸ ਤੋਂ ਜੱਥੇਬੰਦੀਆਂ ਨੇ ਪ੍ਰੈਸ ਕਾਨਫਰੰਸ ਕੀਤੀ। ਇਸ ਮੌਕੇ ਬੀਕੇਯੂ ਉਗਰਾਹਾਂ ਦਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਐਲਾਨ ਕੀਤਾ ਕਿ ਕੱਲ੍ਹ ਖਨੌਰੀ ਬਾਰਡਰ 'ਤੇ ਸਾਡੇ ਇੱਕ ਨੌਜਵਾਨ ਕਿਸਾਨ ਦੀ ਮੌਤ ਹੋ ਗਈ। ਜਿਸ ਦੇ ਵਿਰੋਧ ਵਿੱਚ ਅਸੀਂ 23 ਫਰਵਰੀ ਨੂੰ ਕਾਲਾ ਦਿਵਸ ਵਜੋਂ ਮਨਾਵਾਂਗੇ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿੱਜ ਦੇ ਪੁਤਲੇ ਫੂਕੇ ਜਾਣਗੇ ।ਇਸ ਤੋਂ ਬਾਅਦ 26 ਫਰਵਰੀ ਨੂੰ ਪੰਜਾਬ ਭਰ ਵਿੱਚ ਮੋਰਚੇ ਵੱਲੋਂ ਟਰੈਕਟਰ ਮਾਰਚ ਕੱਢਿਆ ਜਾਵੇਗਾ। ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਕਿਸਾਨ ਆਪਣੇ ਟਰੈਕਟਰ ਲੈ ਕੇ ਰੋਸ ਮਾਰਚ ਕੱਢ ਕੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਨਗੇ। ਮਾਰਚ ਦੌਰਾਨ ਸਾਰੀਆਂ ਸੜਕਾਂ ’ਤੇ ਇੱਕ ਪਾਸੇ ਤੋਂ ਆਵਾਜਾਈ ਠੱਪ ਰਹੇਗੀ ਅਤੇ ਸਿਰਫ਼ ਇੱਕ ਸਾਈਡ ਹੋਰ ਵਾਹਨਾਂ ਲਈ ਖੁੱਲ੍ਹਾ ਰਹੇਗਾ।


ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਜਾਣਕਾਰੀ ਦਿੱਕੀ ਕਿ 14 ਮਾਰਚ ਨੂੰ ਸੰਯੁਕਤ ਕਿਸਾਨ ਮੋਰਚਾ ਦਿੱਲੀ ਵਿੱਚ ਮਹਾਂਪੰਚਾਇਤ ਕਰੇਗਾ। ਇਹ ਮਹਾਪੰਚਾਇਤ ਦਿੱਲੀ ਦੇ ਰਾਮਲੀਲਾ ਮੈਦਾਨ 'ਚ ਹੋਵੇਗੀ। ਇਸ ਮਹਾਪੰਚਾਇਤ ਵਿੱਚ ਦੇਸ਼ ਭਰ ਤੋਂ ਹਜ਼ਾਰਾਂ ਕਿਸਾਨ ਹਿੱਸਾ ਲੈਣਗੇ ਅਤੇ ਆਪਣੇ ਹੱਕਾਂ ਲਈ ਆਵਾਜ਼ ਬੁਲੰਦ ਕਰਨਗੇ। ਮੋਦੀ ਸਰਕਾਰ 'ਤੇ ਹਮਲਾ ਕਰਦੇ ਹੋਏ ਟਿਕੈਤ ਨੇ ਪੰਜਾਬ ਦੇ ਕਿਸਾਨ ਦੀ ਮੌਤ ਦੇ ਮਾਮਲੇ 'ਚ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਦਾ ਅਸਤੀਫਾ ਵੀ ਮੰਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਅਣਗਹਿਲੀ ਅਤੇ ਗਲਤ ਨੀਤੀਆਂ ਕਾਰਨ ਅੰਦੋਲਨ ਵਿੱਚ ਸ਼ਾਮਲ ਇੱਕ ਕਿਸਾਨ ਨੂੰ ਆਪਣੀ ਜਾਨ ਗਵਾਉਣੀ ਪਈ ਹੈ।


Chandigarh News: ਚੰਡੀਗੜ੍ਹ ਪੁਲਿਸ ਨੇ 2 ਵਿਦੇਸ਼ੀਆਂ ਸਮੇਤ 3 ਨਸ਼ਾ ਤਸਕਰ ਕੀਤੇ ਕਾਬੂ


ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਦਾ ਕਹਿਣਾ ਹੈ, "ਹਰਿਆਣਾ ਪੁਲਿਸ ਪੰਜਾਬ ਵਿੱਚ ਦਾਖਲ ਹੋਈ, ਸਾਡੇ 'ਤੇ ਫਾਇਰਿੰਗ ਕੀਤੀ ਅਤੇ ਸਾਡੇ ਟਰੈਕਟਰ ਵੀ ਤੋੜ ਦਿੱਤੇ। ਹਰਿਆਣਾ ਦੇ ਮੁੱਖ ਮੰਤਰੀ ਅਤੇ ਹਰਿਆਣਾ ਦੇ ਗ੍ਰਹਿ ਮੰਤਰੀ ਵਿਰੁੱਧ ਧਾਰਾ 302 ਆਈਪੀਸੀ ਤਹਿਤ ਕੇਸ ਦਰਜ ਕੀਤਾ ਜਾਣਾ ਚਾਹੀਦਾ ਹੈ। ਨਿਆਂਇਕ ਜਾਂਚ ਹੋਣੀ ਚਾਹੀਦੀ ਹੈ।  ਭਾਰਤੀ ਕਿਸਾਨ ਯੂਨੀਅਨ ਦੇ ਆਗੂ ਅਤੇ ਮੋਰਚੇ ਦੇ ਮੈਂਬਰ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ, 'ਹਰਿਆਣਾ ਪੁਲਿਸ ਪੰਜਾਬ ਵਿੱਚ ਦਾਖਲ ਹੋਈ, ਸਾਡੇ ਕਿਸਾਨਾਂ 'ਤੇ ਗੋਲੀਆਂ ਚਲਾਈਆਂ ਅਤੇ ਸਾਡੇ ਟਰੈਕਟਰ ਤੋੜ ਦਿੱਤੇ। ਇਸ ਘਟਨਾ ਵਿੱਚ ਇੱਕ ਕਿਸਾਨ ਦੀ ਵੀ ਮੌਤ ਹੋ ਗਈ। ਇਸ ਲਈ ਹਰਿਆਣਾ ਦੇ ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਖਿਲਾਫ ਧਾਰਾ 302 ਤਹਿਤ ਕਤਲ ਦਾ ਮਾਮਲਾ ਦਰਜ ਕੀਤਾ ਜਾਵੇ।


ਇਹ ਵੀ ਪੜ੍ਹੋ: Ferozepur News: ਬਦਮਾਸ਼ਾਂ ਨੇ ਬੰਦੂਕ ਦਿਖਾ ਦੁਕਾਨ 'ਚ ਕੀਤੀ ਲੁੱਟ, ਦੁਕਾਨਦਾਰਾਂ ਨੇ ਲਗਾਇਆ ਧਰਨਾ