Farmer Protest: ਫ਼ਰੀਦਕੋਟ ਵਿੱਚ ਕੇਂਦਰ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਨਾ ਮੰਨੇ ਜਾਣ ਤੋਂ ਨਾਰਾਜ਼ ਕਿਸਾਨ ਜਥੇਬੰਦੀ ‘ਸੰਯੁਕਤ ਕਿਸਾਨ ਮੋਰਚਾ’ ਦੀ ਅਗਵਾਈ ਹੇਠ ਫ਼ਰੀਦਕੋਟ ਕੋਟਕਪੂਰਾ ਹਾਈਵੇਅ ’ਤੇ ਸ਼ਾਹੀ ਹਵੇਲੀ ਨੇੜੇ ਵੱਡੀ ਗਿਣਤੀ ਵਿੱਚ ਕਿਸਾਨ ਇਕੱਠੇ ਹੋ ਕੇ ਭਾਜਪਾ ਫ਼ਰੀਦਕੋਟ ਤੋਂ ਲੋਕ ਸਭਾ ਉਮੀਦਵਾਰ ਹੰਸਰਾਜ ਹੰਸ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰ ਰਹੇ ਹਨ।


COMMERCIAL BREAK
SCROLL TO CONTINUE READING

​ਫਰੀਦਕੋਟ 'ਚ ਪਾਰਟੀ ਵਰਕਰਾਂ ਨਾਲ ਮੀਟਿੰਗ ਕਰਨ ਪਹੁੰਚੇ ਭਾਜਪਾ ਉਮੀਦਵਾਰ ਹੰਸਰਾਜ ਹੰਸ ਦੇ ਵਿਰੋਧ 'ਚ ਕਿਸਾਨਾਂ ਨੇ ਕਾਲੀਆਂ ਝੰਡੀਆਂ ਦਿਖਾ ਕੇ ਗੱਡੀ ਨੂੰ ਘੇਰਨ ਦੀ ਕੋਸ਼ਿਸ਼ ਕੀਤੀ। ਇਸ ਤੋਂ  ਪੁਲਿਸ ਨੇ ਮੀਟਿੰਗ ਵਾਲੀ ਥਾਂ ਦੇ ਬਾਹਰ ਸਵਾਲ ਪੁੱਛਣ ਆਏ ਕਿਸਾਨਾਂ ਨੂੰ ਰੋਕਿਆ। 


ਕਿਸਾਨਾਂ ਦੇ ਧਰਨੇ ਕਾਰਨ ਸੁਰੱਖਿਆ ਦੇ ਸਖ਼ਤ ਪ੍ਰਬੰਧ


ਕਿਸਾਨਾਂ ਦੇ ਰੋਸ ਨੂੰ ਦੇਖਦੇ ਹੋਏ ਭਾਜਪਾ ਉਮੀਦਵਾਰ ਹੰਸਰਾਜ ਹੰਸ ਦੀ ਮੀਟਿੰਗ ਨੂੰ ਲੈ ਕੇ ਭਾਰੀ ਗਿਣਤੀ 'ਚ ਸੁਰੱਖਿਆ ਦੇ ਪ੍ਰਬੰਧ ਕੀਤੇ ਗਏ ਸਨ। ਸ਼ਾਹੀ ਮਹਿਲ ਅਤੇ ਆਸਪਾਸ ਦੇ ਇਲਾਕਿਆਂ ਵਿੱਚ ਵੀ ਪੁਲਿਸ ਮੁਲਾਜ਼ਮ ਅਤੇ ਅਧਿਕਾਰੀ ਤਾਇਨਾਤ ਕੀਤੇ ਗਏ ਹਨ। ਤਾਂ ਜੋ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ।


ਇਹ ਵੀ ਪੜ੍ਹੋ:  AAP Press Conference: ਦਿੱਲੀ ਦੀ ਆਤਿਸ਼ੀ ਦਾ ਵੱਡਾ ਦਾਅਵਾ 'ਦਿੱਲੀ 'ਚ ਰਾਸ਼ਟਰਪਤੀ ਰਾਜ ਲਗਾਉਣ ਦੀ ਹੋ ਰਹੀ ਹੈ ਸਾਜ਼ਿਸ਼'

ਸਰਕਾਰ ਵੱਲੋਂ ਸ਼ਾਂਤਮਈ ਪ੍ਰਦਰਸ਼ਨ 'ਤੇ ਪਾਬੰਦੀ


ਧਰਨੇ ਲਈ ਇਕੱਠੇ ਹੋਏ ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਕੇਂਦਰ ਦੀ ਭਾਜਪਾ ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਨਹੀਂ ਮੰਨੀਆਂ ਅਤੇ ਸ਼ਾਂਤਮਈ ਪ੍ਰਦਰਸ਼ਨ 'ਤੇ ਵੀ ਪਾਬੰਦੀ ਲਗਾ ਦਿੱਤੀ ਹੈ। ਪੰਜਾਬ ਤੋਂ ਕਿਸਾਨ ਸ਼ਾਂਤਮਈ ਧਰਨਾ ਦੇਣ ਲਈ ਦਿੱਲੀ ਦੇ ਰਾਮਲੀਲਾ ਮੈਦਾਨ ਜਾ ਰਹੇ ਸਨ ਪਰ ਕਿਸਾਨਾਂ ਨੂੰ ਹਰਿਆਣਾ ਸਰਹੱਦ 'ਤੇ ਰੋਕ ਦਿੱਤਾ ਗਿਆ।


ਪੰਜਾਬ ਭਰ ਵਿੱਚ ਭਾਜਪਾ ਉਮੀਦਵਾਰਾਂ ਦਾ ਵਿਰੋਧ ਹੋਵੇਗਾ
ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨਾਂ ਨੂੰ ਅਜਿਹੇ ਤਸੀਹੇ ਦਿੱਤੇ ਗਏ ਜੋ ਪਹਿਲਾਂ ਕਦੇ ਨਹੀਂ ਦਿੱਤੇ ਗਏ। ਇਸ ਦੌਰਾਨ ਸਾਡਾ ਨੌਜਵਾਨ ਕਿਸਾਨ ਸ਼ਹੀਦ ਹੋ ਗਿਆ। ਅਜਿਹੇ ਵਿੱਚ ਕੇਂਦਰ ਸਰਕਾਰ ਨੇ ਸਾਡੇ ਕਿਸਾਨਾਂ ਨਾਲ ਜਿਸ ਤਰ੍ਹਾਂ ਦਾ ਸਲੂਕ ਕੀਤਾ ਹੈ। ਅਸੀਂ ਭਾਜਪਾ ਉਮੀਦਵਾਰਾਂ ਨਾਲ ਵੀ ਅਜਿਹਾ ਹੀ ਵਿਵਹਾਰ ਕਰਨ ਜਾ ਰਹੇ ਹਾਂ। ਪੰਜਾਬ ਵਿੱਚ ਭਾਜਪਾ ਦੇ ਕਿਸੇ ਵੀ ਉਮੀਦਵਾਰ ਨੂੰ ਸਮਰਥਨ ਨਹੀਂ ਦਿੱਤਾ ਜਾਵੇਗਾ। ਸਾਰਿਆਂ ਦਾ ਖੁੱਲ੍ਹ ਕੇ ਵਿਰੋਧ ਕੀਤਾ ਜਾਵੇਗਾ ਅਤੇ ਕਿਸਾਨਾਂ ਵਿਰੁੱਧ ਚੁੱਕੇ ਗਏ ਕਦਮਾਂ ਬਾਰੇ ਸਵਾਲ ਪੁੱਛੇ ਜਾਣਗੇ।