Farmer Protest News: ਕੀ ਦਿੱਲੀ ਵਾਂਗ ਹੁਣ ਕਿਸਾਨ ਚੰਡੀਗੜ੍ਹ ਵਿੱਚ ਲਾਉਣਗੇ ਡੇਰੇ! ਜਾਣੋ ਕੀ ਹਨ ਮੰਗਾਂ
Farmer Protest: ਮੀਟਿੰਗ `ਚ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ), ਏ.ਆਈ.ਕੇ.ਐਫ., ਕਿਸਾਨ ਸੰਘਰਸ਼ ਕਮੇਟੀ, ਭਾਰਤੀ ਕਿਸਾਨ ਯੂਨੀਅਨ (ਮਾਨਸਾ) ਅਤੇ ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਸ਼ਾਮਲ ਸਨ।
Farmer Protest News: ਕਿਸਾਨ ਜਥੇਬੰਦੀ ਇੱਕ ਵਾਰ ਫਿਰ ਵੱਡੇ ਅੰਦੋਲਨ ਦੀ ਤਿਆਰੀ ਕਰ ਰਹੀ ਹੈ ਪਰ ਇਸ ਵਾਰ ਕਿਸਾਨ ਦਿੱਲੀ ਵਿੱਚ ਨਹੀਂ ਸਗੋਂ ਚੰਡੀਗੜ੍ਹ ਵਿੱਚ ਡੇਰਾ ਲਾਉਣ ਜਾ ਰਹੇ ਹਨ। ਜਲਦ ਕਿਸਾਨ ਚੰਡੀਗੜ੍ਹ ਵੱਲ ਕੂਚ ਕਰਨਗੇ। ਬੀਤੇ ਦਿਨੀਂ ਪੰਜ ਕਿਸਾਨ ਜਥੇਬੰਦੀਆਂ ਬੀਕੇਯੂ (ਰਾਜੇਵਾਲ), ਆਲ ਇੰਡੀਆ ਕਿਸਾਨ ਫੈਡਰੇਸ਼ਨ, ਕਿਸਾਨ ਸੰਘਰਸ਼ ਕਮੇਟੀ ਪੰਜਾਬ, ਬੀਕੇਯੂ (ਮਾਨਸਾ) ਅਤੇ ਆਜ਼ਾਦ ਕਿਸਾਨ ਸੰਘਰਸ਼ ਕਮੇਟੀ (ਪੰਜਾਬ) ਦੀ ਜਨਰਲ ਬਾਡੀ ਦੀ ਮੀਟਿੰਗ ਵਿੱਚ ਫ਼ੈਸਲਾ ਲਿਆ ਗਿਆ। ਬੀਤੇ ਦਿਨੀ ਚੰਡੀਗੜ੍ਹ ਦੇ ਕਿਸਾਨ ਭਵਨ ਵਿੱਚ ਕਿਸਾਨਾਂ ਦੀਆਂ 5 ਜਥੇਬੰਦੀਆਂ ਨੇ ਮੀਟਿੰਗ ਆਪਣੀਆਂ ਪੈਡਿੰਗ ਮੰਗਾਂ ਨੂੰ ਲੈ ਕੇ ਮੀਟਿੰਗ ਕੀਤੀ।
ਇਸ ਮੀਟਿੰਗ ਵਿੱਚ 18 ਜਨਵਰੀ ਤੋਂ ਸ਼ੁਰੂ ਕੀਤੇ ਜਾ ਰਹੇ ਧਰਨੇ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ 'ਚ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ), ਏ.ਆਈ.ਕੇ.ਐਫ., ਕਿਸਾਨ ਸੰਘਰਸ਼ ਕਮੇਟੀ, ਭਾਰਤੀ ਕਿਸਾਨ ਯੂਨੀਅਨ (ਮਾਨਸਾ) ਅਤੇ ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਸ਼ਾਮਲ ਸਨ। ਇਹ ਧਰਨਾ ਪੰਜਾਬ ਵਿੱਚ ਵੱਧ ਰਹੇ ਪਾਣੀ ਦੇ ਸੰਕਟ, ਵਾਤਾਵਰਨ ਦੇ ਪ੍ਰਦੂਸ਼ਣ ਅਤੇ ਸੰਘੀ ਢਾਂਚੇ ਨੂੰ ਖ਼ਤਰੇ ਦੇ ਮੁੱਦਿਆਂ ਨੂੰ ਲੈ ਕੇ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ: Kisan Protest News: 19 ਜਨਵਰੀ ਨੂੰ ਕਿਸਾਨ ਚੰਡੀਗੜ੍ਹ ਵੱਲ ਕਰਨਗੇ ਕੂਚ
ਕਿਸਾਨਾਂ ਨੇ ਇਹ ਵੀ ਦੋਸ਼ ਲਾਇਆ ਕਿ ਪੰਜਾਬ ਸਰਕਾਰ ਵੱਲੋਂ ਗੰਨੇ ਦਾ ਵਧਾਇਆ ਭਾਅ ਘੱਟ ਹੈ। ਪੰਜਾਬ ਸਰਕਾਰ ਨੇ ਭਾਵੇਂ ਪੂਰੇ ਦੇਸ਼ ਵਿੱਚ ਸਭ ਤੋਂ ਵੱਧ ਭਾਅ ਤੈਅ ਕੀਤੇ ਹਨ ਪਰ ਪੰਜਾਬ ਵਿੱਚ ਗੰਨੇ ਦੀ ਫ਼ਸਲ ਦੀ ਕੀਮਤ ਵੀ ਸਭ ਤੋਂ ਵੱਧ ਹੈ। ਇਸ ਲਈ ਕਿਸਾਨ ਸਰਕਾਰ ਦੇ ਇਸ ਫੈਸਲੇ ਤੋਂ ਖੁਸ਼ ਨਹੀਂ ਹਨ। ਸਰਕਾਰ ਨੂੰ ਘੱਟੋ-ਘੱਟ ਖਰਚਾ ਦੇਣਾ ਚਾਹੀਦਾ ਹੈ। ਇਸ ਦਾ ਕਿਸਾਨਾਂ ਵੱਲੋਂ ਵਿਰੋਧ ਵੀ ਕੀਤਾ ਜਾ ਰਿਹਾ ਹੈ।