Farmer Protest: ਪਟਿਆਲਾ SSP ਨੇ DPRO ਨੂੰ ਮੀਡੀਆ ਕਰਮੀਆਂ ਦੀ ਸੁਰੱਖਿਆ ਨੂੰ ਲੈ ਕੇ ਲਿਖਿਆ ਪੱਤਰ, ਦਿੱਤੀ ਇਹ ਸਲਾਹ
Farmer Protest: ਕਿਸਾਨਾਂ ਨੇ ਦਿੱਲੀ ਵੱਲ ਮਾਰਚ ਕਰਨ ਦੀ ਕੋਸ਼ਿਸ਼ ਕੀਤੀ ਸੀ ਪਰ ਹਰਿਆਣਾ ਪੁਲੀਸ ਨੇ ਉਨ੍ਹਾਂ ਨੂੰ ਅੱਗੇ ਨਹੀਂ ਵਧਣ ਦਿੱਤਾ। ਇਸ ਦੌਰਾਨ 8 ਕਿਸਾਨ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਵੱਖ-ਵੱਖ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ।
Farmer Protest/ਰੋਹਿਤ ਬਾਂਸਲ: ਕਿਸਾਨ ਮਜ਼ਦੂਰ ਮੋਰਚਾ ਦੇ ਆਗੂ ਸਰਵਣ ਸਿੰਘ ਪੰਧੇਰ (sarvan singh pandher) ਨੇ ਬੀਤੇ ਦਿਨੀ ਐਲਾਨ ਕੀਤਾ ਸੀ ਕਿ ਉਹ ਅੱਜ ਮੁੜ ਸ਼ੰਭੂ ਸਰਹੱਦ ਤੋਂ ਦਿੱਲੀ ਵੱਲ ਮਾਰਚ ਕਰਨਗੇ। ਸਿਰਫ਼ 101 ਕਿਸਾਨਾਂ ਦਾ ਜੱਥਾ ਹੀ ਜਾਵੇਗਾ। ਕਿਸਾਨਾਂ ਦੀ ਗਿਣਤੀ ਵਧਾਉਣ ਬਾਰੇ ਅਜੇ ਕੋਈ ਫੈਸਲਾ ਨਹੀਂ ਲਿਆ ਗਿਆ ਹੈ। ਇਸ ਸਬੰਧੀ ਕਿਸਾਨ ਜਥੇਬੰਦੀਆਂ ਨਾਲ ਗੱਲਬਾਤ ਚੱਲ ਰਹੀ ਹੈ। ਦੂਜੇ ਪਾਸੇ ਹਰਿਆਣਾ ਪੁਲਿਸ ਤੋਂ ਬਾਅਦ ਹੁਣ ਪਟਿਆਲਾ ਦੇ ਐਸਐਸਪੀ ਨੇ ਡੀਪੀਆਰਓ ਪਟਿਆਲਾ ਨੂੰ ਪੱਤਰ ਲਿਖਿਆ ਹੈ।
ਇਸ ਪੱਤਰ ਵਿੱਚ ਲਿਖਿਆ ਗਿਆ ਹੈ ਕਿ ਮਿਤੀ 06.12.2024 ਨੂੰ ਕਿਸਾਨਾ ਵੱਲੋਂ ਦਿੱਲੀ ਵੱਲ ਮਾਰਚ ਕੀਤਾ ਗਿਆ ਸੀ, ਜੋ ਕਿ ਪ੍ਰੈਸ/ਮੀਡੀਆ ਨੂੰ ਵਾਰ-ਵਾਰ ਬੇਨਤੀ ਕੀਤੀ ਗਈ ਕਿ ਬਾਰਡਰ ਤੋਂ ਦੂਰੀ ਬਣਾ ਕੇ ਕਵਰੇਜ ਕੀਤੀ ਜਾਵੇ,ਜੋ ਕਿ ਇਹਨਾਂ ਦੇ ਸੱਟ ਆਦਿ ਲੱਗਣ ਦਾ ਡਰ ਹੈ ਇਹਨਾਂ ਵੱਲੋ ਬੇਨਤੀ ਨਹੀ ਮੰਨੀ ਗਈ। ਇਸ ਲਈ ਆਪ ਜੀ ਨੂੰ ਦੁਬਾਰਾ ਬੇਨਤੀ ਕੀਤੀ ਜਾਂਦੀ ਹੈ ਕਿ ਪ੍ਰੈਸ/ਮੀਡੀਆ ਨੂੰ Safe distance ਪਰ ਰਹਿ ਕੇ ਕਵਰੇਜ ਕਰਨ ਸਬੰਧੀ ਹਦਾਇਤ ਕੀਤੀ ਜਾਵੇ ਤਾਂ ਜੋ ਭਵਿੱਖ ਵਿੱਚ ਸੱਟ ਆਦਿ ਤੋਂ ਬਚਿਆ ਜਾ ਸਕੇ।
ਦਰਅਸਲ ਇਹ ਪੱਤਰ ਕਿਸਾਨਾਂ ਦੇ ਦਿੱਲੀ ਮਾਰਚ ਦੀ ਪ੍ਰੈੱਸ ਕਵਰੇਜ਼ ਸਬੰਧੀ ਲਿਖਿਆ ਗਿਆ ਹੈ ਅਤੇ ਕਿਹਾ ਹੈ ਕਿ ਪ੍ਰੈੱਸ ਨੂੰ ਉਚਿਤ ਦੂਰੀ 'ਤੇ ਰਹਿਣ ਲਈ ਕਿਹਾ ਗਿਆ ਹੈ। ਕਿਸਾਨ ਅੰਦੋਲਨ ਦੀ ਕਵਰੇਜ ਸੁਰੱਖਿਅਤ ਦੂਰੀ 'ਤੇ ਕੀਤੀ ਜਾਣੀ ਚਾਹੀਦੀ ਹੈ। ਇਸ ਤੋਂ ਪਹਿਲਾਂ ਡੀਜੀਪੀ ਹਰਿਆਣਾ ਨੇ ਪੰਜਾਬ ਦੇ ਡੀਜੀਪੀ ਨੂੰ ਪੱਤਰ ਲਿਖਿਆ ਸੀ ਅਕੇ ਕਿਹਾ ਸੀ ਕਿ ਮੀਡੀਆ ਨੂੰ ਸਰਹੱਦ ਤੋਂ 1 ਕਿਲੋਮੀਟਰ ਦੂਰ ਰੱਖਿਆ ਜਾਵੇ।
ਇਹ ਵੀ ਪੜ੍ਹੋ: Punjab Breaking Live Updates: ਕਿਸਾਨਾਂ ਵੱਲੋਂ ਅੱਜ ਦਿੱਲੀ ਕੂਚ ਦੀ ਤਿਆਰੀ! ਜਾਣੋ ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਅਪਡੇਟਸ
ਗੌਰਤਲਬ ਹੈ ਕਿ ਹਰਿਆਣਾ ਪੁਲਿਸ ਨੇ ਮੀਡੀਆ ਕਰਮੀਆਂ ਲਈ ਪੱਤਰ ਜਾਰੀ ਕੀਤਾ ਹੈ। ਜਿਸ ਵਿੱਚ ਉਨ੍ਹਾਂ ਨੂੰ ਸ਼ੰਭੂ ਸਰਹੱਦ ਜਾਂ ਕਿਸੇ ਹੋਰ ਥਾਂ 'ਤੇ ਭੀੜ ਤੋਂ ਸਹੀ ਦੂਰੀ ਬਣਾਈ ਰੱਖਣ ਦੀ ਸਲਾਹ ਦਿੱਤੀ ਗਈ ਹੈ। ਪੱਤਰ ਵਿੱਚ ਪੰਜਾਬ ਦੇ ਡੀਜੀਪੀ ਨੂੰ ਇਹ ਵੀ ਬੇਨਤੀ ਕੀਤੀ ਗਈ ਹੈ ਕਿ ਮੀਡੀਆ ਕਰਮਚਾਰੀਆਂ ਨੂੰ ਸਰਹੱਦ ਤੋਂ ਘੱਟੋ-ਘੱਟ 1 ਕਿਲੋਮੀਟਰ ਦੂਰ ਰੋਕਿਆ ਜਾਵੇ।
ਜ਼ਿਕਰ ਕਰ ਦਈਏ ਕਿ ਕੱਲ੍ਹ (6 ਦਸੰਬਰ) ਵੀ ਕਿਸਾਨਾਂ ਨੇ ਦਿੱਲੀ ਵੱਲ ਮਾਰਚ ਕਰਨ ਦੀ ਕੋਸ਼ਿਸ਼ ਕੀਤੀ ਸੀ ਪਰ ਹਰਿਆਣਾ ਪੁਲੀਸ ਨੇ ਉਨ੍ਹਾਂ ਨੂੰ ਅੱਗੇ ਨਹੀਂ ਵਧਣ ਦਿੱਤਾ। ਇਸ ਦੌਰਾਨ 8 ਕਿਸਾਨ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਵੱਖ-ਵੱਖ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ। ਕਿਸਾਨ ਹਰਪ੍ਰੀਤ ਸਿੰਘ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਉਸ ਨੂੰ ਪਟਿਆਲਾ ਦੇ ਰਜਿੰਦਰਾ ਹਸਪਤਾਲ ਰੈਫਰ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ: Weather Update: ਪੰਜਾਬ ਤੇ ਚੰਡੀਗੜ੍ਹ ਦੇ ਤਾਪਮਾਨ 'ਚ ਆਈ ਗਿਰਾਵਟ, ਕਈ ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ