Farmer Sucide News: ਕਰਜ਼ੇ ਤੋਂ ਤੰਗ ਆ ਕੇ ਮਾਨਸਾ ਜ਼ਿਲ੍ਹੇ ਦੇ ਪਿੰਡ ਮੂਸੇ ਦੇ ਇੱਕ (32) ਸਾਲਾ ਕਿਸਾਨ ਨੇ ਜ਼ਹਿਰੀਲੀ ਚੀਜ਼ ਖਾ ਕੇ ਖ਼ੁਦਕੁਸ਼ੀ ਕਰ ਲਈ ਹੈ।ਮ੍ਰਿਤਕ ਕਿਸਾਨ 8 ਤੋਂ 10 ਲੱਖ ਰੁਪਏ ਦਾ ਕਰਜ਼ ਸੀ।
Trending Photos
Farmer Sucide News: (Kuldeep Dhaliwal) ਕਰਜ਼ੇ ਤੋਂ ਤੰਗ ਆ ਕੇ ਮਾਨਸਾ ਜ਼ਿਲ੍ਹੇ ਦੇ ਪਿੰਡ ਮੂਸੇ ਦੇ ਇੱਕ (32) ਸਾਲਾ ਕਿਸਾਨ ਨੇ ਜ਼ਹਿਰੀਲੀ ਚੀਜ਼ ਖਾ ਕੇ ਖ਼ੁਦਕੁਸ਼ੀ ਕਰ ਲਈ ਹੈ। ਮ੍ਰਿਤਕ ਕਿਸਾਨ ਦੇ ਸਿਰ ਉਪਰ 8 ਤੋਂ 10 ਲੱਖ ਰੁਪਏ ਦਾ ਕਰਜ਼ਦਾਰ ਸੀ ਅਤੇ 2 ਏਕੜ ਜ਼ਮੀਨ ਦਾ ਮਾਲਕ ਸੀ।ਪਰਿਵਾਰ ਨੇ ਸਰਕਾਰ ਤੋਂ ਕਰਜ਼ਾ ਮੁਆਫ਼ ਕਰਕੇ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ।
ਦੇਸ਼ ਦਾ ਅਨਾਜ ਪੈਦਾ ਕਰਨ ਵਾਲਾ ਕਿਸਾਨ ਕਰਜ਼ੇ ਕਾਰਨ ਨਿਰਾਸ਼ਾ ਦੇ ਆਲਮ 'ਚ ਹੈ। ਦਿਨੋਂ ਦਿਨ ਵੱਧ ਰਹੇ ਕਰਜ਼ੇ ਦੇ ਬੋਝ ਕਾਰਨ ਕਿਸਾਨ ਖ਼ੁਦਕੁਸ਼ੀ ਕਰ ਰਿਹਾ ਹੈ। ਮਾਮਲਾ ਮਾਨਸਾ ਜ਼ਿਲ੍ਹੇ ਦੇ ਪਿੰਡ ਮੂਸੇ ਤੋਂ ਸਾਹਮਣੇ ਆਇਆ ਹੈ, ਜਿੱਥੇ ਕਿਸਾਨ ਗੁਰਪ੍ਰੀਤ ਸਿੰਘ ਨੇ ਕਰਜ਼ੇ ਦਾ ਬੋਝ ਨਾ ਝੱਲਦਿਆਂ ਖੁਦਕੁਸ਼ੀ ਕਰ ਲਈ ਹੈ।
ਮ੍ਰਿਤਕ ਕਿਸਾਨ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮ੍ਰਿਤਕ ਗੁਰਪ੍ਰੀਤ ਸਿੰਘ ਦੇ ਸਿਰ ਉੱਤੇ ਕਾਫ਼ੀ ਜ਼ਿਆਦਾ ਕਰਜ ਦਾ ਭੋਝ ਸੀ ਅਤੇ ਉਸ ਨੇ ਕੁਝ ਮਹੀਨੇ ਪਹਿਲਾਂ ਨਵਾਂ ਕੰਮ ਸ਼ੁਰੂ ਕਰਨ ਦੇ ਲਈ ਬੈਂਕ ਤੋਂ ਕਰਜ਼ਾ ਲਿਆ ਸੀ ਪਰ ਕੰਮ ਨਹੀਂ ਚੱਲਿਆ। ਜਿਸ ਕਾਰਨ ਗੁਰਪ੍ਰੀਤ ਸਿੰਘ ਅਕਸਰ ਪ੍ਰੇਸ਼ਾਨ ਰਹਿਣ ਲੱਗ ਪਿਆ ਸੀ, ਇਸ ਤੋਂ ਪਹਿਲਾਂ ਕਿਸਾਨਾਂ ਦੀ ਮਾਂ ਵੀ ਬੀਮਾਰੀ ਦੇ ਕਾਰਨ ਮਰ ਗਈ ਸੀ
ਇਹ ਵੀ ਪੜ੍ਹੋ: Bharta Nyay Yatra Route: 'ਭਾਰਤ ਜੋੜੋ' ਤੋਂ ਬਾਅਦ ਕਾਂਗਰਸ ਹੁਣ ਕੱਢੇਗੀ 'ਭਾਰਤ ਨਿਆਂ' ਯਾਤਰਾ, ਮਨੀਪੁਰ ਤੋਂ ਮੁੰਬਈ ਹੋਵੇਗਾ ਰੂਟ
ਜਿਸ ਦੇ ਇਲਾਜ ਉੱਤੇ ਕਾਫੀ ਪੈਸਾ ਖਰਚ ਹੋ ਚੁੱਕਾ ਸੀ ਅਤੇ ਉਸ ਪੈਸੇ ਦਾ ਕਰਜ਼ਾ ਗੁਰਪ੍ਰੀਤ ਸਿੰਘ 'ਤੇ ਲਗਾਤਾਰ ਵਧਦਾ ਜਾ ਰਿਹਾ ਸੀ। ਜਿਸ ਕਾਰਨ ਗੁਰਪ੍ਰੀਤ ਸਿੰਘ ਪ੍ਰੇਸ਼ਾਨ ਰਹਿੰਦਾ ਸੀ ਅਤੇ ਇਸੇ ਪ੍ਰੇਸ਼ਾਨੀ ਕਾਰਨ ਗੁਰਪ੍ਰੀਤ ਸਿੰਘ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਖੁਦਕੁਸ਼ੀ ਕਰ ਲਈ ਹੈ ਅਤੇ ਉਹ ਆਪਣੇ ਪਿੱਛੇ ਵਿਧਵਾ ਪਤਨੀ, 7 ਸਾਲਾ ਪੁੱਤਰ ਅਤੇ ਬਜ਼ੁਰਗ ਪਿਤਾ ਛੱਡ ਗਿਆ ਹੈ।
ਮ੍ਰਿਤਕ ਕਿਸਾਨ ਗੁਰਪ੍ਰੀਤ ਸਿੰਘ ਦੀ ਪਤਨੀ ਮਨਪ੍ਰੀਤ ਕੌਰ ਦੇ ਬਿਆਨਾਂ ਦੇ ਆਧਾਰ ਉੱਤੇ ਥਾਣਾ ਸਦਰ ਦੀ ਪੁਲਿਸ ਨੇ ਧਾਰਾ 174 ਤਹਿਤ ਮਾਮਲਾ ਦਰਜ ਕਰਕੇ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ।
ਇਹ ਵੀ ਪੜ੍ਹੋ: ਕਿਸਾਨਾਂ ਦੇ ਧਰਨੇ ਦੀ ਕਾਲ, ਧੂਰੀ ਦਾ ਰੇਲਵੇ ਸਟੇਸ਼ਨ ਛਾਉਣੀ ਵਿਚ ਤਬਦੀਲ