Punjab Farmers News: ਲੌਂਗੋਵਾਲ `ਚ ਧਰਨੇ ਦੌਰਾਨ ਜਾਨ ਗਵਾਉਣ ਵਾਲੇ ਕਿਸਾਨ ਪ੍ਰੀਤਮ ਸਿੰਘ ਦਾ ਕੀਤਾ ਗਿਆ ਅੰਤਿਮ ਸਸਕਾਰ
Punjab Longowal Farmers News: ਇਸ ਦੌਰਾਨ ਮ੍ਰਿਤਕ ਪ੍ਰੀਤਮ ਸਿੰਘ ਦੀ ਦੇਹ ਨੂੰ ਅੱਜ ਕਿਸਾਨ ਜਥੇਬੰਦੀਆਂ ਲੈਣ ਲਈ ਰਾਜਿੰਦਰਾ ਹਸਪਤਾਲ ਪਹੁੰਚੇ ਹਨ। ਇਸ ਦੌਰਾਨ ਐਮਬੂਲੈਂਸ ਨੂੰ ਫੁੱਲਾਂ ਨਾਲ ਸਜਾਇਆ ਗਿਆ ਹੈ।
Punjab Longowal Farmers News: ਪੰਜਾਬ ਦੇ ਸੰਗਰੂਰ ਜ਼ਿਲ੍ਹੇ ਦੇ ਲੌਂਗੋਵਾਲ ਵਿਖੇ ਧਰਨੇ ਦੌਰਾਨ (Punjab Longowal Farmers protest news) ਮਰੇ ਗਏ ਕਿਸਾਨ ਪ੍ਰੀਤਮ ਸਿੰਘ (70) ਦੇ ਪਰਿਵਾਰ ਨੂੰ ਮੁਆਵਜ਼ਾ ਦੇਣ ਲਈ ਸਮਝੌਤਾ ਹੋ ਗਿਆ ਹੈ ਪਰ ਕਿਸਾਨਾਂ ਦੇ ਹੋਰ ਮਸਲੇ ਅਜੇ ਵੀ ਵਿਚਾਰ ਅਧੀਨ ਹਨ, ਜਿਸ ਕਾਰਨ ਇੱਥੇ ਚੱਲ ਰਿਹਾ ਧਰਨਾ ਪੰਜਾਬ 'ਚ 17 ਥਾਵਾਂ 'ਤੇ ਮੁਲਤਵੀ ਕੀਤੇ ਗਏ ਹਨ, ਇਸੇ ਤਰ੍ਹਾਂ ਜਾਰੀ ਰਹਿਣਗੇ।
ਇਸ ਦੌਰਾਨ ਮ੍ਰਿਤਕ ਪ੍ਰੀਤਮ ਸਿੰਘ ਦੀ ਦੇਹ ਨੂੰ ਅੱਜ ਕਿਸਾਨ ਜਥੇਬੰਦੀਆਂ ਲੈਣ ਲਈ ਰਾਜਿੰਦਰਾ ਹਸਪਤਾਲ ਪਹੁੰਚੇ ਹਨ। ਇਸ ਦੌਰਾਨ ਐਮਬੂਲੈਂਸ ਨੂੰ ਫੁੱਲਾਂ ਨਾਲ ਸਜਾਇਆ ਗਿਆ ਹੈ। ਸਰਕਾਰ ਤੇ ਕਿਸਾਨ ਵਿੱਚ ਬਣੀ ਸਹਿਮਤੀ ਤੋਂ ਬਾਅਦ ਮ੍ਰਿਤਕ ਪ੍ਰੀਤਮ ਸਿੰਘ ਦਾ ਪੁਲਿਸ ਦੀ ਦੇਖ ਰੇਖ ਵਿੱਚ ਅੰਤਿਮ ਸੰਸਕਾਰ ਕੀਤਾ ਗਿਆ। ਇਸ ਦੌਰਾਨ ਕਿਸਾਨਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਇਹ ਵੀ ਪੜ੍ਹੋ: Bathinda News: ਚੋਰਾਂ ਨੇ ਗੁਰਦੁਆਰਾ ਸਾਹਿਬ ਨੂੰ ਬਣਾਇਆ ਨਿਸ਼ਾਨਾ! CCTV 'ਚ ਕੈਦ ਹੋਈ ਵਾਰਦਾਤ
ਲੌਂਗੋਵਾਲ ਕਿਸਾਨ ਪੁਲਿਸ ਟਕਰਾਅ ਵਿੱਚ ਕਿਸਾਨ ਦੀ ਗੱਡੀ ਹੇਠ ਆ ਕੇ ਜਾਨ ਗਵਾਉਣ ਵਾਲੇ ਪ੍ਰੀਤਮ ਸਿੰਘ ਮੰਡੇਰ ਕਲਾਂ ਦੀ ਮ੍ਰਿਤਕ ਦੇਹ ਨੂੰ ਪੋਸਟਮਾਰਟਮ ਤੋਂ ਬਾਅਦ ਉਸਦੇ ਪਿੰਡ ਮੰਡੇਰ ਕਲਾਂ ਲਿਆਂਦਾ ਗਿਆ ਹੈ।
ਦੱਸ ਦਈਏ ਕਿ ਪਿਛਲੇ ਕੁਝ ਦਿਨ ਪਹਿਲਾਂ ਲੌਂਗੋਵਾਲ ਵਿੱਚ ਪੁਲਿਸ ਤੇ ਕਿਸਾਨਾਂ ਵਿੱਚ ਹੋਈ ਝੜਪ ਵਿੱਚ ਕਿਸਾਨ ਪ੍ਰੀਤਮ ਸਿੰਘ ਦੀ ਮੌਤ ਹੋ ਗਈ ਸੀ। ਉਸ ਤੋਂ ਬਾਅਦ ਇਸ ਦੀ ਦੇਹ ਪਟਿਆਲਾ ਰਾਜਿੰਦਰਾ ਹਸਪਤਾਲ ਵਿੱਚ ਰੱਖੀ ਗਈ ਸੀ।
ਕਿਸਾਨਾਂ ਵੱਲੋਂ ਕਿਸਾਨ ਦੀ ਮੌਤ ਨੂੰ ਲੈ ਕੇ ਪ੍ਰਦਰਸ਼ਨ (Punjab Longowal Farmers protest news) ਵੀ ਕੀਤਾ ਗਿਆ ਸੀ ਜਿਸ ਤੋਂ ਬਾਅਦ ਪੰਜਾਬ ਸਰਕਾਰ ਨੇ ਮ੍ਰਿਤਕ ਕਿਸਾਨਾਂ ਦੀਆਂ ਕੁਝ ਮੰਗਾਂ ਨੂੰ ਮਨ ਲਿਆ ਸੀ ਜਿਵੇਂ ਕਿ 10 ਲੱਖ ਦੀ ਰਾਸ਼ੀ ਪਰਿਵਾਰ ਨੂੰ ਦਿੱਤੀ ਗਈ। ਇਸ ਮੌਕੇ ਕਿਸਾਨ ਦੀ ਦੇਹ ਲੈਣ ਲਈ ਪਟਿਆਲਾ ਦੀ ਕਈ ਕਿਸਾਨ ਜਥੇਬੰਦੀਆਂ ਦੇ ਨੁੰਮਾਇੰਦੇ ਪਹੁੰਚੇ ਹੋਏ ਸਨ।
ਇਹ ਵੀ ਪੜ੍ਹੋ: Nuh Accident News: ਗਲਤ ਦਿਸ਼ਾ ਤੋਂ ਆ ਰਹੇ ਟੈਂਕਰ ਨਾਲ 12 ਕਰੋੜ ਦੀ ਕਾਰ ਦੀ ਹੋਈ ਟੱਕਰ, ਦੋ ਲੋਕਾਂ ਦੀ ਮੌਤ
ਗੌਰਤਲਬ ਹੈ ਕਿ ਸੰਗਰੂਰ ਜ਼ਿਲ੍ਹੇ ਦੇ ਲੌਂਗੋਵਾਲ ਕਸਬਾ ਵਿਖੇ ਕਿਸਾਨਾਂ ਤੇ ਪੁਲਿਸ ਵਿਚਕਾਰ ਹੋਈ ਝੜਪ ਦੌਰਾਨ ਕਿਸਾਨ ਪ੍ਰੀਤਮ ਸਿੰਘ ਦੀ ਮੌਤ ਹੋ ਗਈ ਸੀ। ਕਿਸਾਨ ਦੀ ਲਾਸ਼ ਨੂੰ ਸਰਕਾਰੀ ਰਾਜਿੰਦਰਾ ਹਸਪਤਾਲ ਪਟਿਆਲਾ ਦੀ ਮੋਰਚਰੀ ਵਿਖੇ ਰਖਵਾਇਆ ਗਿਆ ਸੀ ਜਿੱਥੇ ਕਿਸਾਨਾਂ ਤੇ ਪੁਲਿਸ ਵਿਚਕਾਰ ਸਹਿਮਤੀ ਨਾ ਹੋਣ ’ਤੇ ਦੂਜੇ ਦਿਨ ਵੀ ਲਾਸ਼ ਦਾ ਪੋਸਟਮਾਰਟਮ ਨਹੀਂ ਹੋ ਸਕਿਆ ਸੀ ਪਰ ਹੁਣ ਕਿਸਾਨ ਦੀ ਸਰਕਾਰ ਨਾਲ ਸਹਿਮਤੀ ਤੋਂ ਬਾਅਦ ਪ੍ਰੀਤਮ ਸਿੰਘ ਦੀ ਮ੍ਰਿਤਕ ਦੇਹ ਜੱਦੀ ਪਿੰਡ ਪਹੁੰਚੀ।