Ludhiana News: ਪੰਜਾਬ ਦੇ ਸਭ ਤੋਂ ਮਹਿੰਗੇ ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ ਉਤੇ ਦਸ ਹਜ਼ਾਰ ਕਰੋੜ ਤੋਂ ਵੱਧ ਦੇ ਘਪਲੇ ਹੋਣ ਦੇ ਕਿਸਾਨਾਂ ਨੇ ਦੋਸ਼ ਲਗਾਏ ਹਨ ਤੇ ਸੀਬੀਆਈ ਤੋਂ ਜਾਂਚ ਦੀ ਮੰਗ ਕੀਤੀ ਹੈ। ਪੰਜਾਬ ਦਾ ਸਭ ਤੋਂ ਮਹਿੰਗਾ ਲਾਡੋਵਾਲ ਟੋਲ ਪਲਾਜ਼ਾ ਲਗਾਤਾਰ ਵਿਵਾਦਾਂ ਵਿੱਚ ਘਿਰਦਾ ਜਾ ਰਿਹਾ ਹੈ।


COMMERCIAL BREAK
SCROLL TO CONTINUE READING

ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਤੇ ਭਾਰਤੀ ਕਿਸਾਨ ਯੂਨੀਅਨ ਦੋਆਬਾ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਟੋਲ ਪਲਾਜ਼ਾ ਨੂੰ ਜਨਤਾ ਲਈ ਫਰੀ ਕੀਤਾ ਹੋਇਆ। ਕਿਸਾਨ ਯੂਨੀਅਨ ਵੱਲੋਂ ਮੰਗ ਕੀਤੀ ਜਾ ਰਹੀ ਹੈ ਕਿ ਇਸ ਟੋਲ ਪਲਾਜ਼ਾ ਦੇ ਰੇਟ ਬਹੁਤ ਜ਼ਿਆਦਾ ਹਨ, ਇਨ੍ਹਾਂ ਨੂੰ ਘੱਟ ਕੀਤਾ ਜਾਵੇ ਤੇ ਆਲੇ-ਦੁਆਲੇ ਪਿੰਡਾਂ ਨੂੰ ਬਿਲਕੁਲ ਛੋਟ ਦਿੱਤੀ ਜਾਵੇ। ਇਸ ਸਬੰਧੀ ਲੁਧਿਆਣਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਨਾਲ ਇੱਕ ਵਾਰ ਮੀਟਿੰਗ ਕੀਤੀ ਗਈ ਜੋ ਕਿ ਬੇਸਿੱਟਾ ਨਿਕਲੀ। ਇਸ ਤੋਂ ਇਲਾਵਾ ਦੁਬਾਰਾ ਕਿਸਾਨਾਂ ਨੂੰ ਪ੍ਰਸ਼ਾਸਨ ਨੇ ਸਮਾਂ ਦਿੱਤਾ ਪਰ ਮੀਟਿੰਗ ਨਹੀਂ ਹੋਈ।


ਕਿਸਾਨਾਂ ਵੱਲੋਂ ਲਗਾਤਾਰ ਟੋਲ ਪਲਾਜ਼ੇ ਉੱਪਰ ਲੋਕਾਂ ਨਾਲ ਲੰਬੇ ਸਮੇਂ ਤੋਂ ਹੋ ਰਹੀ ਲੁੱਟ ਤੇ ਟੋਲ ਪਲਾਜ਼ਾ ਉਤੇ ਘਪਲੇ ਦੇ ਦੋਸ਼ ਲਗਾਏ ਜਾ ਰਹੇ ਹਨ। ਉਨ੍ਹਾਂ ਨੇ ਦੱਸਿਆ ਕਿ ਜਦ ਇਹ ਟੋਲ ਪਲਾਜ਼ਾ ਇੱਥੇ ਲਗਾਇਆ ਗਿਆ ਉਸ ਸਮੇਂ ਐਗਰੀਮੈਂਟ ਵਿੱਚ ਸਾਰੇ ਟੋਲ ਰੋਡ ਦਾ ਪੂਰਾ ਕੰਮ ਮੁਕੰਮਲ ਹੋ ਜਾਣ ਤੋਂ ਦੋ ਸਾਲ ਬਾਅਦ ਟੋਲ ਲਗਾ ਕੇ ਉਸ ਤੋਂ 10 ਗੁਣਾ ਮੁਨਾਫਾ ਲੈਣ ਦਾ ਕਰਾਰਨਾਮਾ ਸੀ ਪਰ ਟੋਲ ਪਲਾਜ਼ਾ ਨੇ ਪਹਿਲਾਂ ਹੀ ਟੋਲ ਲੈਣਾ ਸ਼ੁਰੂ ਕਰ ਦਿੱਤਾ ਸੀ।


ਇਹ ਵੀ ਪੜ੍ਹੋ : Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ


ਇਸ ਤੋਂ ਬਾਅਦ ਕੋਰਟ ਵੱਲੋਂ ਵੀ ਕੰਪਨੀ ਨੂੰ ਟਰਮੀਨੇਟ ਕਰ ਦਿੱਤਾ ਗਿਆ ਸੀ ਪਰ ਚੋਰ ਮੋਰੀ ਰਾਹੀਂ ਟੋਲ ਪਲਾਜ਼ਾ ਦਾ ਠੇਕਾ ਦੇ ਦਿੱਤਾ ਗਿਆ। ਇਸ ਵਿੱਚ ਤਕਰੀਬਨ 10 ਹਜ਼ਾਰ ਕਰੋੜ ਵੱਧ ਦਾ ਘਪਲਾ ਹੋਇਆ ਹੈ। ਕਿਸਾਨਾਂ ਨੇ ਮੰਗ ਕੀਤੀ ਕਿ ਇਸਦੀ ਜਾਂਚ ਸੀਬੀਆਈ ਕੋਲੋਂ ਕਰਵਾਈ ਜਾਵੇ ਤੇ ਉਨ੍ਹਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਉਹ ਕਿਸਾਨਾਂ ਦਾ ਸਾਥ ਦੇਣ ਕਿਸਾਨਾਂ ਨੇ ਸਰਕਾਰ ਤੋਂ ਸ਼ੰਭੂ ਤੇ ਕਰਨਾਲ ਟੋਲ ਪਲਾਜ਼ਾ ਵੀ ਬੰਦ ਕੀਤੇ ਜਾਣ ਦੀ ਮੰਗ ਕੀਤੀ।


ਇਹ ਵੀ ਪੜ੍ਹੋ : Doda Encounter: ਜੰਮੂ-ਕਸ਼ਮੀਰ ਦੇ ਡੋਡਾ 'ਚ 4 ਜਵਾਨ ਸ਼ਹੀਦ! ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਜਾਰੀ