Chandigarh Farmer Meeting: ਕਿਸਾਨੇ ਅਤੇ ਕੇਂਦਰੀ ਮੰਤਰੀਆਂ ਵਿਚਾਲੇ ਅੱਜ ਦੂਜੇ ਗੇੜ ਦੀ ਮੀਟਿੰਗ ਹੋਈ, ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਤੇ ਕੇਂਦਰ ਦੀ ਮੀਟਿੰਗ ਦੀ ਵਿਚੋਲਗੀ ਕੀਤੀ ਸੀ।
Trending Photos
Chandigarh Farmer Meeting(Poviet Kaur): ਪੰਜਾਬ ਅਤੇ ਹਰਿਆਣਾ ਦੀਆਂ ਕਿਸਾਨ ਜਥੇਬੰਦੀਆਂ ਭਲਕੇ 13 ਫਰਵਰੀ ਨੂੰ 10 ਵਜੇ ਦਿੱਲੀ ਵੱਲ ਕੂਚ ਕਰਨਗੀਆਂ। ਚੰਡੀਗੜ੍ਹ ਵਿੱਚ ਕੇਂਦਰੀ ਮੰਤਰੀਆਂ ਅਤੇ ਕਿਸਾਨ ਆਗੂਆਂ ਵਿਚਾਲੇ ਮੀਟਿੰਗ ਹੋਈ ਮੀਟਿੰਗ ਬੇਸਿੱਟਾ ਰਹੀ ਹੈ। ਇਹ ਮੀਟਿੰਗ ਚੰਡੀਗੜ੍ਹ ਦੇ ਸੈਕਟਰ-26 ਵਿੱਚ ਸਥਿਤ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ ਦੀ ਸੈਮੀਨਾਰ ਰੂਮ ਵਿੱਚ ਹੋਈ। ਮੀਟਿੰਗ ਵਿੱਚ ਕੇਂਦਰੀ ਮੰਤਰੀ ਅਰਜੁਨ ਮੁੰਡਾ, ਪੀਯੂਸ਼ ਗੋਇਲ ਅਤੇ ਨਿਤਿਆਨੰਦ ਰਾਏ ਸਮੇਤ ਪੰਜਾਬ ਦੇ ਮੰਤਰੀ ਕੁਲਦੀਪ ਧਾਲੀਵਾਲ ਵੀ ਹਾਜ਼ਰ ਰਹੇ।
ਮੀਟਿੰਗ ਤੋਂ ਬਾਅਦ ਕਿਸਾਨ ਮਜਦੂਰ ਸੰਘਰਸ਼ ਕਮੇਟੀ ਦੇ ਸੂਬਾ ਜਰਨਲ ਸਕੱਤਰ ਸਵਰਨ ਸਿੰਘ ਪੰਧੇਰ ਨੇ ਕਿਹਾ ਕਿ ਕਿਸਾਨਾਂ ਦੀਆਂ ਪ੍ਰਮੁੱਖ ਮੰਗਾਂ ਤਿੰਨ ਸਨ, ਜਿਨ੍ਹਾਂ ਨੂੰ ਲੈ ਕੇ ਕਿਸਾਨਾਂ ਅਤੇ ਕੇਂਦਰੀ ਮੰਤਰੀਆਂ ਵਿਚਾਲੇ ਸਹਿਮਤੀ ਨਹੀਂ ਬਣੀ। ਜਿਸ ਤੋਂ ਬਾਅਦ ਕਿਸਾਨਾਂ ਨੇ ਕੱਲ੍ਹ (13 ਫਰਵਰੀ) ਨੂੰ 10 ਵਜੇ ਦਿੱਲੀ ਕੂਚ ਦਾ ਐਲਾਨ ਕਰ ਦਿੱਤਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਸਰਕਾਰ ਸਾਡੀਆਂ ਮੰਗਾਂ ਨੂੰ ਲੈ ਕੇ ਪੂਰੀ ਤਰ੍ਹਾਂ ਸੀਰੀਅਸ ਨਹੀਂ ਹੈ।ਉਨ੍ਹਾਂ ਨੇ ਕਿਹਾ ਕਿ ਕੇਂਦਰੀ ਮੰਤਰੀ ਪੂਰੀ ਮੀਟਿੰਗ ਵਿੱਚ ਕਿਸਾਨੀ ਮੰਗਾਂ ਨੂੰ ਲੈ ਕੇ ਕਮੇਟੀ ਬਣਾਉਣ ਦੀ ਗੱਲ ਕਰਦੇ ਰਹੇ। ਜਦਕਿ ਅਸੀਂ ਆਪਣੀਆਂ ਪੈਡਿੰਗ ਮੰਗਾਂ ਦੇ ਹੱਲ ਨੂੰ ਲੈ ਕੇ ਗੱਲਬਾਤ ਕਰ ਰਹੇ ਸੀ। ਜਦੋੰ ਸਾਨੂੰ ਲੱਗਾ ਸਰਕਾਰ ਸਾਡੀਆਂ ਮੰਗਾਂ ਹੱਲ ਨਹੀਂ ਕਰੇਗੀ ਤਾਂ ਅਸੀਂ ਮੀਟਿੰਗ ਛੱਡ ਕੇ ਬਾਹਰ ਆ ਗਏ। ਕਿਸਾਨਾਂ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਨੂੰ ਕੇਂਦਰੀ ਮੰਤਰੀ ਮੀਟਿੰਗ ਵਿੱਚ ਬੈਠੇ ਰਹਿਣ ਲਈ ਆਖਦੇ ਰਹੇ।
ਜਗਜੀਤ ਸਿੰਘ ਡੱਲੇਵਾਲ ਨੇ ਐਲਾਨ ਕੀਤਾ ਹੈ ਕਿ ਹੁਣ ਭਲਕੇ ਕਿਸਾਨ ਜੱਥੇਬੰਦੀਆਂ ਆਪਣੀਆਂ ਮੰਗਾਂ ਨੂੰ ਮਨਵਾਉਣ ਦੇ ਲਈ ਦਿੱਲੀ ਵੱਲ ਸਵੇਰੇ 10 ਵਜੇ ਕੂਚ ਕਰਨਗੀਆਂ।
ਇਸ ਤੋਂ ਪਹਿਲਾਂ ਕੇਂਦਰ ਅਤੇ ਕਿਸਾਨ ਆਗੂਆਂ ਵਿਚਾਲੇ 8 ਫਰਵਰੀ ਨੂੰ ਮੀਟਿੰਗ ਹੋਈ ਸੀ ਜਿਸ ’ਚ ਕਰੀਬ ਪੰਜ ਮੰਗਾਂ ’ਤੇ ਸਹਿਮਤੀ ਬਣੀ ਸੀ। ਇਹ ਮੀਟਿੰਗ ’ਚ ਮੁੱਖ ਮੰਤਰੀ ਭਗਵੰਤ ਮਾਨ ਦੀ ਵਿਚੋਲਗੀ ਦੇ ਚਲਦੇ ਹੋਈ ਸੀ। ਪਰ ਅੱਜ ਮੁੱਖ ਮੰਤਰੀ ਆਪਣੇ ਪਰਿਵਾਰ ਸਮੇਤ ਅਯੁੱਧਿਆ ਰਾਮ ਮੰਦਿਰ ਦੇ ਦਰਸ਼ਨਾਂ ਲਈ ਗਏ ਹੋਏ ਸਨ। ਜਿਸ ਕਰਕੇ ਉਨ੍ਹਾਂ ਨੇ ਮੀਟਿੰਗ ਵਿੱਚ ਸ਼ਮੂਲੀਅਤ ਨਹੀ ਕੀਤੀ।