Amritsar News (ਭਰਤ ਸ਼ਰਮਾ):  ਸੰਯੁਕਤ ਕਿਸਾਨ ਮੋਰਚਾ ਤੇ ਵੱਖ-ਵੱਖ ਜਥੇਬੰਦੀਆਂ ਵੱਲੋਂ ਤੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦਫ਼ਤਰ ਦੇ ਬਾਹਰ ਕੇਂਦਰ ਤੇ ਪੰਜਾਬ ਸਰਕਾਰ ਦੀਆਂ ਕਿਸਾਨ ਮਜ਼ਦੂਰ ਮਾਰੂ ਨੀਤੀਆਂ ਖਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਅੱਜ ਰੋਸ ਪ੍ਰਦਰਸ਼ਨ ਕਰਦਿਆਂ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਜੇਕਰ ਆਉਣ ਵਾਲੇ ਸਮੇਂ ਵਿਚ ਕਿਸਾਨਾਂ ਨੂੰ ਬਣਦੇ ਹੱਕ ਨਾ ਮਿਲੇ ਤਾਂ ਸਰਕਾਰ ਕਿਸਾਨ ਤੇ ਮਜ਼ਦੂਰ ਜਥੇਬੰਦੀਆ ਦੇ ਤਿੱਖੇ ਸੰਘਰਸ਼ ਦਾ ਸਾਹਮਣਾ ਕਰਨ ਲਈ ਤਿਆਰ ਰਹੇ।


COMMERCIAL BREAK
SCROLL TO CONTINUE READING

ਇਸ ਸਬੰਧੀ ਗੱਲਬਾਤ ਕਰਦਿਆਂ ਡਾ. ਸਤਨਾਮ ਸਿੰਘ ਨੈਸ਼ਨਲ ਕੋਆਡੀਨੇਟਰ ਸੰਯੁਕਤ ਕਿਸਾਨ ਮੋਰਚਾ ਤੇ ਕਿਸਾਨ ਆਗੂ ਗੁਰਲਾਲ ਸਿੰਘ ਲਾਲੀ ਨੇ ਦੱਸਿਆ ਕਿ ਕਿਸਾਨ ਤੇ ਮਜ਼ਦੂਰ ਦੋਵੇਂ ਇਕੋ ਸੰਘਰਸ਼ ਦੇ ਸਾਥੀ ਹਨ। ਦੋਵਾਂ ਨੂੰ ਮਿਲ ਕੇ ਸਮੇਂ ਦੀਆਂ ਸਰਕਾਰਾਂ ਖਿਲਾਫ਼ ਮੋਰਚਾ ਖੋਲ੍ਹਣਾ ਚਾਹੀਦਾ ਹੈ ਕਿਉਂਕਿ ਜਿਥੇ ਵਿਦੇਸ਼ਾਂ ਵਿਚ 8 ਘੰਟੇ ਦੀ ਬਜਾਏ ਦਿਹਾੜੀ 7 ਘੰਟੇ ਕੀਤੀ ਗਈ ਹੈ ਪਰ ਭਾਰਤ ਵਿਚ 8 ਤੋਂ 12 ਘੰਟੇ ਕਰ ਦਿੱਤੀ ਹੈ ਜੋ ਕਿ ਸਿੱਧੇ ਤੌਰ ਉਤੇ ਕਿਸਾਨਾਂ ਤੇ ਮਜ਼ਦੂਰਾਂ ਦਾ ਸੋਸ਼ਣ ਹੈ।


1886 ਵਿਚ ਬਣੇ ਕਾਨੂੰਨ ਤਹਿਤ 24 ਘੰਟਿਆਂ ਵਿਚੋਂ 8 ਘੰਟੇ ਕੰਮ ਦੇ 8 ਘੰਟੇ ਸੌਣ ਅਤੇ 8 ਘੰਟੇ ਘਰੇਲੂ ਕੰਮਾਂ ਲਈ ਨਿਰਧਾਰਿਤ ਕਰ ਮਈ ਦੇ ਪਹਿਲੇ ਹਫ਼ਤੇ ਨਿਰਦੇਸ਼ ਜਾਰੀ ਕੀਤੇ ਗਏ ਸਨ ਪਰ ਹੁਣ ਸਰਕਾਰਾਂ ਜਿਥੇ ਕਿਸਾਨਾਂ ਨਾਲ ਧੱਕੇ ਕਰ ਰਹੀਆਂ ਹਨ। ਕਿਸਾਨਾਂ ਤੇ ਮਜ਼ਦੂਰਾਂ ਨੂ ਇਕਜੁੱਟ ਹੋ ਕੇ ਸੰਘਰਸ਼ ਕਰਨਾ ਚਾਹੀਦੀ ਹੈ ਤਾਂ ਕਿ ਸਰਕਾਰ ਦੇ ਦਬਾਅ ਹੇਠ ਹੱਕੀ ਕਾਨੂੰਨ ਤੇ ਅਧਿਕਾਰ ਦਾ ਘਾਣ ਨਾ ਹੋ ਸਕੇ।


ਇਹ ਵੀ ਪੜ੍ਹੋ : Patiala Law University: VC ਪਟਿਆਲਾ ਖ਼ਿਲਾਫ਼ ਵਿਦਿਆਰਥੀਆਂ ਦੇ ਵਿਰੋਧ ਕਾਰਨ ਲਾਅ ਯੂਨੀਵਰਸਿਟੀ ਅਗਲੇ ਹੁਕਮਾਂ ਤੱਕ ਬੰਦ, ਜਾਣੋ ਪੂਰਾ ਮਾਮਲਾ


ਉਨ੍ਹਾਂ ਨੇ ਕਿਹਾ ਕਿ ਅਸੀਂ ਇਸ ਸੰਘਰਸ਼ ਰਾਹੀ ਵੱਖ-ਵੱਖ ਜਥੇਬੰਦੀਆਂ ਨਾਲ ਹਮੇਸ਼ਾ ਸਰਕਾਰਾਂ ਨਾਲ ਮੱਥਾ ਲਗਾਉਂਦੇ ਆਏ ਹਾਂ ਤੇ ਭਵਿੱਖ ਵਿਚ ਵੀ ਸੰਘਰਸ਼ ਦੀ ਰਫਤਾਰ ਘੱਟ ਨਹੀਂ ਹੋਵੇਗੀ ਸਗੋਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ।


ਇਹ ਵੀ ਪੜ੍ਹੋ : Punjab Transfer: ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ 'ਤੇ ਫੇਰਬਦਲ, 124 IAS-PCS ਅਧਿਕਾਰੀਆਂ ਦੇ ਕੀਤੇ ਤਬਾਦਲੇ