Chandigarh Farmers Protest: ਚੰਡੀਗੜ੍ਹ ਦੀ ਸਰਹੱਦ ਉਪਰ ਬੈਠੇ ਕਿਸਾਨ ਪੰਜਾਬ ਦੇ ਖੇਤੀਬਾੜੀ ਗੁਰਮੀਤ ਸਿੰਘ ਖੁੱਡੀਆਂ ਨਾਲ ਮੁਲਾਕਾਤ ਕੀਤੀ ਪਰ ਇਸ ਮੀਟਿੰਗ ਵਿੱਚ ਕੁਝ ਫਾਈਨਲ ਨਹੀਂ ਹੋਇਆ।
Trending Photos
Chandigarh Farmers Protest: ਕਿਸਾਨ ਜਥੇਬੰਦੀਆਂ ਦੇ ਵਫ਼ਦ ਵੱਲੋਂ ਰਾਜਪਾਲ ਨੂੰ ਮੰਗ ਪੱਤਰ ਦੇਣ ਮਗਰੋਂ ਕਿਸਾਨਾਂ ਨੇ ਧਰਨਾ ਸਮਾਪਤ ਕਰਨ ਦਾ ਐਲਾਨ ਕਰ ਦਿੱਤਾ ਹੈ। ਪੰਜਾਬ ਸਰਕਾਰ ਅਤੇ ਰਾਜਪਾਲ ਨਾਲ ਹੋਈ ਮੁਲਾਕਾਤ ਮਗਰੋਂ ਕਿਸਾਨ ਜਥੇਬੰਦੀਆਂ ਨੇ ਸਹਿਮਤੀ ਜਤਾਈ ਅਤੇ ਕਿਸਾਨ ਮੋਰਚਾ ਸਮਾਪਤ ਕਰਨ ਦਾ ਐਲਾਨ ਕਰ ਦਿੱਤਾ ਹੈ।
ਯੂਨੀਅਨ ਆਗੂਆਂ ਦੀ ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਨਾਲ ਬੈਠਕ ਹੋਈ ਹੈ ਤੇ ਗਵਰਨਰ ਦੇ ਭਰੋਸੇ ਮਗਰੋਂ ਯੂਨੀਅਨ ਨੇ ਫੈਸਲਾ ਲੈਂਦਿਆ ਫਿਲਹਾਲ ਧਰਨਾ ਮੁਲਤਵੀ ਕਰਨ ਦਾ ਐਲਾਨ ਕਰ ਦਿੱਤਾ ਹੈ। ਐਲਾਨ ਮਗਰੋਂ ਕਿਸਾਨ ਆਗੂ ਅਤੇ ਮੈਂਬਰਾਂ ਵੱਲੋਂ ਧਰਨੇ ਵਾਲੀ ਥਾਂ ਤੋਂ ਆਪਣਾ ਟ੍ਰੈਕਟਰ ਟਰਾਲੀਆਂ ਅਤੇ ਵੱਖ-ਵੱਖ ਵਾਹਨ 'ਤੇ ਲਿਜਾਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਦੱਸਣਾ ਬਣਦਾ ਹੈ ਕਿ ਪਿਛਲੇ ਚਾਰ ਦਿਨਾਂ ਤੋਂ ਕਿਸਾਨ ਆਗੂਆਂ ਨੇ ਮੁਹਾਲੀ 'ਚ ਧਰਨੇ 'ਤੇ ਬੈਠੇ ਸਨ। ਇਨ੍ਹਾਂ ਦੀਆਂ ਮੰਗਾਂ ਹਨ ਕਿ ਘੱਟੋ-ਘੱਟ ਸਮਰਥਨ ਮੁੱਲ ਦਾ ਕਾਨੂੰਨ ਲਾਗੂ ਕੀਤਾ ਜਾਵੇ ਤੇ ਕਿਸਾਨਾਂ ਨੂੰ ਪੈਨਸ਼ਨ ਤੋਂ ਇਲਾਵਾ ਲਖੀਮਪੁਰ ਖੀਰੀ ਕੇਸ ਵਿੱਚ ਦੋਸ਼ੀਆਂ ਨੂੰ ਬਣਦੀ ਸਜ਼ਾ ਦਿੱਤੀ ਜਾਵੇ।
ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਖੁੱਡੀਆਂ ਨੇ ਪੰਜਾਬ ਭਵਨ ਵਿਖੇ ਕਿਸਾਨਾਂ ਨਾਲ ਮੀਟਿੰਗ ਕੀਤੀ। ਕਿਸਾਨ ਆਗੂਆਂ ਨੇ ਕਿਹਾ ਕਿ ਹਾਲੇ ਕੁਝ ਵੀ ਤੈਅ ਨਹੀਂ ਹੋਇਆ ਹੈ। ਹੁਣ 19 ਦਸੰਬਰ ਨੂੰ ਸੀਐਮ ਭਗਵੰਤ ਮਾਨ ਨਾਲ ਮੀਟਿੰਗ ਹੋਵੇਗੀ। ਇਸ ਵਿੱਚ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਵੀ ਬੁਲਾਇਆ ਜਾਵੇਗਾ। ਜਿਸ ਤੋਂ ਬਾਅਦ ਕਿਸੇ ਤਰ੍ਹਾਂ ਦਾ ਐਲਾਨ ਕੀਤਾ ਜਾ ਸਕਦਾ ਹੈ। ਖੇਤੀਬਾੜੀ ਮੰਤਰੀ ਗੁਰਮੀਤ ਖੁੱਡੀਆਂ ਨੇ ਕਿਹਾ ਕਿ ਕਿਸਾਨਾਂ ਨੂੰ ਧਰਨਾ ਖਤਮ ਕਰਨ ਦੀ ਅਪੀਲ ਕੀਤੀ ਗਈ ਹੈ। ਉਨ੍ਹਾਂ ਦੇ ਧਰਨੇ ਦਾ ਸਮਾਂ ਅੱਜ ਖਤਮ ਹੋ ਗਿਆ ਹੈ।
4 ਦਸੰਬਰ ਨੂੰ ਕਿਸਾਨ ਆਪਣੀਆਂ ਮੰਗਾਂ ਸਮੇਤ ਮੰਗ ਪੱਤਰ ਸਰਕਾਰ ਨੂੰ ਦੇਣਗੇ। ਇਸ ਦੌਰਾਨ ਖੇਤੀ ਮੰਤਰੀ ਨਾਲ ਇੱਕ ਜਾਂ ਦੋ ਵਾਰ ਮੀਟਿੰਗ ਹੋ ਸਕਦੀ ਹੈ। ਇਸ ਦੇ ਨਾਲ ਹੀ ਕਿਸਾਨਾਂ ਨੇ ਮੁੱਖ ਮੰਤਰੀ ਦੇ ਟਵੀਟ 'ਤੇ ਕਿਸਾਨਾਂ ਨੂੰ ਲੋਕਾਂ ਦਾ ਵਿਰੋਧ ਨਾ ਕਰਨ 'ਤੇ ਇਤਰਾਜ਼ ਜਤਾਇਆ ਹੈ। ਹੁਣ ਕਿਸਾਨ ਦੁਪਹਿਰ ਨੂੰ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੀਟਿੰਗ ਕਰਨਗੇ। ਕਿਸਾਨ ਰਾਜ ਭਵਨ ਲਈ ਰਵਾਨਾ ਹੋ ਗਏ ਹਨ। ਇਸ ਦੇ ਨਾਲ ਹੀ ਪੰਚਕੂਲਾ ਦੇ ਸੈਕਟਰ-5 ਦੇ ਧਰਨੇ ਵਾਲੇ ਮੈਦਾਨ ਤੋਂ ਕਿਸਾਨ ਰਾਜਪਾਲ ਬੰਡਾਰੂ ਦੱਤਾਤ੍ਰੇਅ ਨੂੰ ਮਿਲਣ ਲਈ ਰਾਜ ਭਵਨ ਪਹੁੰਚੇ ਹਨ। ਆਪਣੀਆਂ ਮੰਗਾਂ ਸਬੰਧੀ ਮੰਗ ਪੱਤਰ ਸੌਂਪਣਗੇ। ਕਿਸਾਨਾਂ ਦੇ ਰੋਸ ਨੂੰ ਦੇਖਦੇ ਹੋਏ ਸਰਹੱਦ 'ਤੇ ਪੁਲਿਸ ਬਲ ਦੇ ਨਾਲ ਨੀਮ ਫ਼ੌਜੀ ਬਲਾਂ ਨੂੰ ਤਾਇਨਾਤ ਕੀਤਾ ਗਿਆ ਹੈ। ਪੁਲਿਸ ਨੇ ਆਮ ਲੋਕਾਂ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ। ਲੋੜ ਪੈਣ ਉਤੇ ਹਾਊਸਿੰਗ ਬੋਰਡ ਚੌਕ ਤੋਂ ਟਰੈਫਿਕ ਨੂੰ ਮੋੜਿਆ ਜਾ ਸਕਦਾ ਹੈ। ਇਸੇ ਤਰ੍ਹਾਂ ਚੰਡੀਗੜ੍ਹ ਤੋਂ ਹਵਾਈ ਅੱਡੇ ਨੂੰ ਜਾਣ ਵਾਲੇ ਰੂਟ ’ਤੇ ਵੀ ਟਰੈਫਿਕ ਨੂੰ ਡਾਇਵਰਟ ਕਰ ਦਿੱਤਾ ਗਿਆ ਹੈ। ਪੁਲੀਸ ਨੇ ਫੈਦਾ ਪਿੰਡ ਵਿੱਚ ਨਾਕਾ ਲਾਇਆ ਹੋਇਆ ਹੈ।
ਮੁਹਾਲੀ ਤੋਂ ਇਲਾਵਾ ਪੰਚਕੂਲਾ ਦੇ ਸੈਕਟਰ-5 ਦੇ ਧਰਨਾ ਮੈਦਾਨ ਵਿੱਚ ਵੀ ਕਿਸਾਨਾਂ ਦਾ ਵਿਸ਼ਾਲ ਧਰਨਾ ਜਾਰੀ ਹੈ। ਇੱਥੋਂ ਕਿਸਾਨ ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਅ ਦੇ ਘਰ ਜਾ ਕੇ ਮੰਗ ਪੱਤਰ ਸੌਂਪਣਗੇ। ਕਿਸਾਨਾਂ ਦੇ ਰੋਸ ਨੂੰ ਦੇਖਦੇ ਹੋਏ ਸਰਹੱਦ 'ਤੇ ਪੁਲਿਸ ਬਲ ਦੇ ਨਾਲ ਨੀਮ ਫ਼ੌਜੀ ਬਲਾਂ ਨੂੰ ਤਾਇਨਾਤ ਕੀਤਾ ਗਿਆ ਹੈ। ਪੁਲਿਸ ਨੇ ਆਮ ਲੋਕਾਂ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ।
ਕਿਸਾਨਾਂ ਦੇ ਮੈਗਾ ਮਾਰਚ ਦੇ ਦੂਜੇ ਦਿਨ ਕਿਸਾਨ ਆਗੂ ਰਾਕੇਸ਼ ਟਿਕੈਤ ਪੰਚਕੂਲਾ ਪਹੁੰਚੇ ਸਨ। ਜਿੱਥੇ ਉਨ੍ਹਾਂ ਕਿਸਾਨਾਂ ਨਾਲ ਅੰਦੋਲਨ ਸਬੰਧੀ ਵਿਚਾਰ ਵਟਾਂਦਰਾ ਕੀਤਾ। ਟਿਕੈਤ ਨੇ ਕਿਹਾ ਕਿ ਜੇਕਰ ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਨਾ ਲਿਆ ਤਾਂ ਅੰਦੋਲਨ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਕੇਂਦਰ ਸਰਕਾਰ ਕਿਸਾਨਾਂ ਦੀ ਹਮੇਸ਼ਾ ਅਣਦੇਖੀ ਕਰਦੀ ਰਹੀ ਹੈ, ਜਿਸ ਨੂੰ ਹੁਣ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਕਿਸਾਨਾਂ ਨੇ ਆਪਣੀਆਂ ਮੰਗਾਂ ਪੂਰੀਆਂ ਕਰਨ ਲਈ ਇਕਜੁੱਟ ਹੋ ਕੇ ਸਰਕਾਰ ਖਿਲਾਫ਼ ਇਹ ਸੰਘਰਸ਼ ਵਿੱਢਿਆ ਹੈ। ਉਨ੍ਹਾਂ ਦੀਆਂ ਮੁੱਖ ਮੰਗਾਂ ਵਿੱਚ ਘੱਟੋ-ਘੱਟ ਸਮਰਥਨ ਮੁੱਲ 'ਤੇ ਫਸਲ ਦੀ ਖਰੀਦ ਦੀ ਗਾਰੰਟੀ, ਲਖੀਮਪੁਰ ਖੀਰੀ ਕਤਲੇਆਮ ਵਿੱਚ ਸ਼ਹੀਦ ਹੋਏ ਕਿਸਾਨਾਂ ਨੂੰ ਇਨਸਾਫ਼, ਮੁਕੰਮਲ ਕਰਜ਼ਾ ਮੁਆਫ਼ੀ ਅਤੇ ਪ੍ਰਾਈਵੇਟ ਬਿਜਲੀ ਬਿੱਲਾਂ ਨੂੰ ਵਾਪਸ ਕਰਨਾ ਆਦਿ ਸ਼ਾਮਲ ਹਨ। ਇਨ੍ਹਾਂ ਮੰਗਾਂ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਨੇ ਤਿੰਨ ਦਿਨਾਂ ਲਈ ਧਰਨਾ ਦੇਣ ਦਾ ਫੈਸਲਾ ਕੀਤਾ ਹੈ। ਇਸ ਦੇ ਨਾਲ ਹੀ ਪ੍ਰਸ਼ਾਸਨ ਨੇ ਸੁਰੱਖਿਆ ਵਧਾ ਦਿੱਤੀ ਹੈ ਤਾਂ ਜੋ ਧਰਨਾ ਸ਼ਾਂਤਮਈ ਤੇ ਅਨੁਸ਼ਾਸਨ ਨਾਲ ਚੱਲ ਸਕੇ।
ਇਹ ਵੀ ਪੜ੍ਹੋ : Guru Nanak Dev ji Prakash Parv: ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵੱਡੀ ਗਿਣਤੀ 'ਚ ਸੰਗਤ ਹੋਈ ਨਤਮਸਤਕ