Farmers Protest News: ਅੰਮ੍ਰਿਤਸਰ ਭਾਰਤੀ ਕਿਸਾਨ ਸਿੱਧਪੁਰ ਯੂਨੀਅਨ ਵੱਲੋਂ ਅੱਜ ਮਾਨਾਵਾਲਾ ਟੋਲ ਪਲਾਜ਼ਾ ਬੰਦ ਕਰਕੇ ਧਰਨਾ ਪ੍ਰਦਰਸ਼ਨ ਕੀਤਾ ਗਿਆ।
Trending Photos
Farmers Protest News: ਅੰਮ੍ਰਿਤਸਰ ਭਾਰਤੀ ਕਿਸਾਨ ਸਿੱਧਪੁਰ ਯੂਨੀਅਨ ਵੱਲੋਂ ਅੱਜ ਮਾਨਾਵਾਲਾ ਟੋਲ ਪਲਾਜ਼ਾ ਬੰਦ ਕਰਕੇ ਧਰਨਾ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਕਿਸਾਨਾਂ ਵੱਲੋਂ ਹਾਈਵੇ ਰੋਡ ਜਾਮ ਕਰਕੇ ਧਰਨਾ ਪ੍ਰਦਰਸ਼ਨ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਜਿਹੜੇ ਉਨ੍ਹਾਂ ਦੇ ਬਣਦੇ ਹੱਕ ਹਨ ਉਹ ਨਹੀਂ ਦੇ ਰਹੀ। ਇਸ ਕਾਰਨ ਮਜਬੂਰਨ ਉਨ੍ਹਾਂ ਨੂੰ ਸੜਕਾਂ ਜਾਮ ਕਰਕੇ ਟੋਲ ਪਲਾਜ਼ੇ ਜਾਮ ਕਰ ਰੋਸ ਪ੍ਰਦਰਸ਼ਨ ਕਰਨਾ ਪੈ ਰਿਹਾ ਹੈ।
ਉਨ੍ਹਾਂ ਨੇ ਕਿਹਾ ਕਿ ਫਿਰੋਜ਼ਪੁਰ ਵਿੱਚ ਕਿਸਾਨਾਂ ਦੀ ਜ਼ਮੀਨਾਂ ਉਤੇ ਫਿਰੋਜ਼ਪੁਰ ਦੇ ਵਿਧਾਇਕ ਵੱਲੋਂ ਜ਼ਬਰਦਸਤੀ ਕਬਜ਼ਾ ਕੀਤਾ ਜਾ ਰਿਹਾ ਹੈ। ਉਨ੍ਹਾਂ ਦੀਆਂ 70-70 ਸਾਲ ਪੁਰਾਣੀਆਂ ਗਿਰਦਾਵਰੀਆਂ ਤੋੜੀਆਂ ਜਾ ਰਹੀਆਂ ਹਨ ਅਤੇ ਉੱਥੇ ਧਾਰਾ 45 ਲਗਾ ਦਿੱਤੀ ਗਈ ਹੈ। ਸ਼ਰੇਆਮ ਕਿਸਾਨਾਂ ਦੇ ਨਾਲ ਧੱਕਾ ਕੀਤਾ ਜਾ ਰਿਹਾ ਹੈ। ਜਿਸ ਕਾਰਨ ਮਜਬੂਰਨ ਉਨ੍ਹਾਂ ਨੂੰ ਪੰਜਾਬ ਭਰ ਵਿੱਚ ਨੈਸ਼ਨਲ ਹਾਈਵੇ ਜਾਮ ਕਰ ਟੋਲ ਪਲਾਜ਼ੇ ਬੰਦ ਕਰਨੇ ਪੈ ਰਹੇ ਹਨ।
ਉਨ੍ਹਾਂ ਨੇ ਕਿਹਾ ਕਿ ਲੋਕ ਖੱਜਲ-ਖੁਆਰ ਹੋ ਰਹੇ ਹਨ। ਉਨ੍ਹਾਂ ਨੂੰ ਇਸ ਗੱਲ ਦਾ ਦੁੱਖ ਹੈ ਪਰ ਇਸ ਗੱਲ ਦੀ ਜ਼ਿੰਮੇਵਾਰ ਪੰਜਾਬ ਸਰਕਾਰ ਹੈ ਜਿਸ ਨੂੰ ਉਨ੍ਹਾਂ ਨੇ ਅੱਠ ਦਿਨ ਪਹਿਲਾਂ ਹੀ ਸੁਚੇਤ ਕਰ ਦਿੱਤਾ ਸੀ। ਉਨ੍ਹਾਂ ਨੇ ਕਿਹਾ ਕਿ ਲੋਕ ਇਥੋਂ ਏਅਰਪੋਰਟ ਨੂੰ ਜਾਂਦੇ ਹਨ ਅਤੇ ਗੁਰੂ ਘਰ ਵਿੱਚ ਨਤਮਸਤਕ ਹੋਣ ਲਈ ਜਾਂਦੇ ਹਨ ਜੋ ਖੱਜਲ-ਖੁਆਰ ਹੋ ਰਹੇ ਹਨ ਪਰ ਇਸ ਵਿੱਚ ਉਨ੍ਹਾਂ ਦਾ ਕਸੂਰ ਨਹੀਂ ਹੈ ਇਸ ਵਿੱਚ ਕਸੂਰਵਾਰ ਇਨ੍ਹਾਂ ਵੱਲੋਂ ਚੁਣੀ ਹੋਈ ਸਰਕਾਰ ਦਾ ਹੈ।
ਭ੍ਰਿਸ਼ਟਾਚਾਰੀ ਅਧਿਕਾਰੀ ਕਿਸਾਨਾਂ ਦੀਆਂ ਜ਼ਮੀਨਾਂ ਹੜਪ ਰਹੇ ਹਨ ਤੇ ਮੰਤਰੀ ਉਨ੍ਹਾਂ ਦਾ ਸਾਥ ਦੇ ਰਹੇ ਹਨ। ਜਿਸ ਦੇ ਚੱਲਦੇ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੋ ਰਹੀ ਤੇ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾ ਰਹੀਆਂ ਤੇ ਅੱਜ ਉਨ੍ਹਾਂ ਨੂੰ ਮਜਬੂਰਨ ਇਸ ਕਰਕੇ ਇੱਥੇ ਧਰਨਾ ਲਗਾਉਣਾ ਪੈ ਰਿਹਾ ਹੈ।
ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਇਹ ਧਰਨਾ ਅਣਮਿਥੇ ਸਮੇਂ ਲਈ ਲਗਾਇਆ ਗਿਆ ਹੈ ਜਿੰਨਾ ਚਿਰ ਉਨ੍ਹਾਂ ਦੇ ਆਗੂਆਂ ਨੂੰ ਆਦੇਸ਼ ਨਹੀਂ ਆਉਂਦੇ। ਉਨ੍ਹਾਂ ਨੇ ਕਿਹਾ ਕਿ ਉਗ ਲੋਕਾਂ ਕੋਲੋਂ ਮਾਫੀ ਮੰਗਦੇ ਹਨ ਕਿ ਲੋਕ ਦੂਰ-ਦੁਰਾਡੇ ਤੋਂ ਗੁਰੂ ਘਰ ਦੇ ਦਰਸ਼ਨ ਕਰਨ ਲਈ ਆ ਰਹੇ ਹਨ ਪਰ ਉਹ ਵੀ ਮਜਬੂਰ ਹਨ ਕਿਉਂਕਿ ਸਰਕਾਰ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਕਰ ਰਹੀ।
ਇਹ ਵੀ ਪੜ੍ਹੋ : Punjab 95: ਦਿਲਜੀਤ ਦੋਸਾਂਝ ਦੀ ਫਿਲਮ 'ਪੰਜਾਬ 95' 'ਚ ਸੈਂਸਰ ਬੋਰਡ ਨੇ ਲਗਾਏ 120 ਕੱਟ; ਟਾਈਟਲ ਬਦਲਣ ਦੇ ਹੁਕਮ