Farmers Protest/ ਰੋਹਿਤ ਬਾਂਸਲ: ਪੰਜਾਬ ਅਤੇ ਹਰਿਆਣਾ ਦੀਆਂ 26 ਕਿਸਾਨ ਜਥੇਬੰਦੀਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ 13 ਫਰਵਰੀ ਨੂੰ ਦਿੱਲੀ ਮਾਰਚ ਦਾ ਐਲਾਨ ਕੀਤਾ ਹੈ। ਇਸ ਵਿਚਾਲੇ ਖ਼ਬਰ ਸਾਹਮਣੇ ਆਈ ਹੈ ਕਿ ਅੰਦੋਲਨ ਤੋਂ ਪਹਿਲਾ ਕਿਸਾਨਾਂ ਉੱਤੇ ਵੱਡਾ ਐਕਸ਼ਨ ਲਿਆ ਗਿਆ ਹੈ। ਦਰਅਸ਼ਲ ਹਾਲ ਹੀ ਵਿੱਚ ਕਿਸਾਨ ਮਜ਼ਦੂਰ ਮੋਰਚਾ (ਕੇ. ਐੱਮ. ਐੱਮ.) ਦੇ ਕਨਵੀਨਰ ਕਿਸਾਨ ਲੀਡਰ ਸਰਵਣ ਸਿੰਘ ਪੰਧੇਰ ਦਾ ਟਵਿੱਟਰ ਅਕਾਊਂਟ ਬੰਦ ਕਰ ਦਿੱਤਾ ਗਿਆ ਹੈ।


COMMERCIAL BREAK
SCROLL TO CONTINUE READING

ਦੱਸ ਦਈਏ ਕਿ ਅੱਜ ਦੂਜੇ ਪਾਸੇ ਕਿਸਾਨਾਂ ਦੇ ਦਿੱਲੀ ਵੱਲ ਮਾਰਚ ਦੇ ਮੱਦੇਨਜ਼ਰ ਹਰਿਆਣਾ ਸਰਕਾਰ ਨੇ ਸ਼ੰਭੂ, ਖਨੌਰੀ ਸਮੇਤ ਪੰਜਾਬ ਨਾਲ ਲੱਗਦੀਆਂ ਸਾਰੀਆਂ ਸਰਹੱਦਾਂ ਨੂੰ ਸੀਲ ਕਰ ਦਿੱਤਾ ਹੈ। ਦਿੱਲੀ ਨਾਲ ਲੱਗਦੇ ਸਿੰਘੂ ਅਤੇ ਟਿੱਕਰੀ ਸਰਹੱਦ 'ਤੇ ਵੀ ਸੀਮਿੰਟ ਦੇ ਬੈਰੀਕੇਡ ਲਗਾਏ ਗਏ ਹਨ। ਇਸ ਵਿਚਾਲੇ ਅੱਜ ਕਿਸਾਨ ਦਿੱਲੀ ਵੱਲ ਕੂਚ ਕਰਨਗੇ। 


ਕਿਸਾਨਾਂ ਦੇ ਦਿੱਲੀ ਵੱਲ ਮਾਰਚ ਨੂੰ ਰੋਕਣ ਲਈ ਸੋਮਵਾਰ ਦੇਰ ਰਾਤ ਤੱਕ ਚੱਲੀ ਕੇਂਦਰ ਸਰਕਾਰ ਅਤੇ ਕਿਸਾਨ ਆਗੂਆਂ ਵਿਚਾਲੇ ਹੋਈ ਮੈਰਾਥਨ ਮੀਟਿੰਗ ਦੌਰਾਨ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ਦੀ ਗਰੰਟੀ ਦਾ ਮੁੱਦਾ ਭਖ ਗਿਆ। ਦਿੱਲੀ ਨਾਲ ਲੱਗਦੀਆਂ ਸਾਰੀਆਂ ਸਰਹੱਦਾਂ ਨੂੰ ਸੀਲ ਕਰ ਦਿੱਤਾ ਗਿਆ ਹੈ। ਕਿਸਾਨਾਂ ਨੂੰ ਰੋਕਣ ਲਈ ਸਾਰੀਆਂ ਸਰਹੱਦਾਂ 'ਤੇ ਬੇਮਿਸਾਲ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ।


ਇਹ ਵੀ ਪੜ੍ਹੋ: Punjab Farmers Protest Live Updates: ਕੇਂਦਰ ਤੇ ਕਿਸਾਨਾਂ ਵਿਚਾਲੇ ਮੀਟਿੰਗ ਰਹੀ ਬੇਸਿੱਟਾ, ਕਿਸਾਨ ਅੱਜ ਕਰਨਗੇ ਦਿੱਲੀ ਕੂਚ

ਦਿੱਲੀ ਪੁਲਿਸ ਨੇ ਵੀ ਚਾਰਜ ਸੰਭਾਲ ਲਿਆ ਹੈ। ਰਾਸ਼ਟਰੀ ਰਾਜਧਾਨੀ ਨੂੰ ਛਾਉਣੀ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਸੋਮਵਾਰ ਤੋਂ 30 ਦਿਨਾਂ ਲਈ ਪੂਰੀ ਦਿੱਲੀ ਵਿੱਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਕੁੰਡਲੀ-ਸਿੰਘੂ, ਟਿੱਕਰੀ ਅਤੇ ਗਾਜ਼ੀਪੁਰ ਸਮੇਤ ਸਾਰੀਆਂ ਸਰਹੱਦਾਂ ਨੂੰ ਮਜ਼ਬੂਤ ​​ਕਰ ਦਿੱਤਾ ਗਿਆ ਹੈ।


ਇਹ ਵੀ ਪੜ੍ਹੋ: Punjab Kisan Andolan: ਅੰਦੋਲਨ 2.0- ਦੇਸ਼ ਦਾ ਅੰਨਦਾਤਾ ਸੜਕਾਂ 'ਤੇ ਉਤਰਣ ਲਈ ਮਜਬੂਰ ਕਿਉਂ?


ਅੱਜ ਦੇਸ਼ ਭਰ ਦੀਆਂ 200 ਕਿਸਾਨ ਜਥੇਬੰਦੀਆਂਦਿੱਲੀ ਵੱਲ ਕੂਚ ਕਰਨਗੀਆਂ। ਕੇਂਦਰੀ ਮੰਤਰੀਆਂ ਨਾਲ ਕਿਸਾਨ ਆਗੂਆਂ ਦੀ ਮੀਟਿੰਗ 12 ਫਰਵਰੀ ਦੀ ਦੇਰ ਰਾਤ ਤੱਕ ਬੇਸਿੱਟਾ ਰਹੀ। ਇਸ ਕਰਕੇ ਕਿਸਾਨਾਂ ਨੇ ਅੱਜ ਦਿੱਲੀ ਜਾਣ ਦੀ ਤਿਆਰੀ ਕਰ ਲਈ ਹੈ।