Abohar News: ਸੀ.ਸੀ.ਆਈ. ਵੱਲੋਂ ਖਰੀਦ ਬੰਦ ਕਰਨ ਦੇ ਵਿਰੋਧ ਵਿੱਚ ਕਿਸਾਨ ਵੱਲੋਂ ਆਪਣੇ ਰੋਸ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਸੀ। ਇਸ ਦੇ ਚੱਲਦਿਆਂ ਜਦੋਂ ਉਨ੍ਹਾਂ ਨੂੰ ਪਤਾ ਲੱਗਾ ਕਿ ਦਿੱਲੀ ਤੋਂ ਉੱਚ ਅਧਿਕਾਰੀਆਂ ਦੀ ਟੀਮ ਮਾਰਕੀਟ ਕਮੇਟੀ ਦਫ਼ਤਰ ਵਿੱਚ ਆਈ ਹੈ ਤਾਂ ਦਫ਼ਤਰ ਪੁੱਜੇ ਕਿਸਾਨ ਮਾਰਕੀਟ ਕਮੇਟੀ ਦਫ਼ਤਰ ਦਾ ਮੇਨ ਗੇਟ ਬੰਦ ਕਰਕੇ ਬੈਠ ਗਏ।
Trending Photos
Abohar News:(SUNIL NAGPAL): ਅਬੋਹਰ ਦੀ ਮਾਰਕੀਟ ਕਮੇਟੀ ਦਫ਼ਤਰ ਪਹੁੰਚੇ ਸੀ.ਸੀ.ਆਈ. ਦੇ ਮੁੱਖ ਵਿਜੀਲੈਂਸ ਅਫਸਰ ਦੀ ਟੀਮ ਨੂੰ ਕਿਸਾਨਾਂ ਨੇ ਕਾਬੂ ਕਰ ਲਿਆ ਅਤੇ ਗੇਟ ਬੰਦ ਕਰ ਕੇ ਧਰਨਾ ਪ੍ਰਦਰਸ਼ਨ ਕੀਤਾ ਗਿਆ। ਦਰਅਸਲ ਸੀ.ਸੀ.ਆਈ. ਵੱਲੋਂ ਖਰੀਦ ਬੰਦ ਕਰਨ ਦੇ ਵਿਰੋਧ ਵਿੱਚ ਕਿਸਾਨ ਵੱਲੋਂ ਆਪਣੇ ਰੋਸ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਸੀ। ਇਸ ਦੇ ਚੱਲਦਿਆਂ ਜਦੋਂ ਉਨ੍ਹਾਂ ਨੂੰ ਪਤਾ ਲੱਗਾ ਕਿ ਦਿੱਲੀ ਤੋਂ ਉੱਚ ਅਧਿਕਾਰੀਆਂ ਦੀ ਟੀਮ ਮਾਰਕੀਟ ਕਮੇਟੀ ਦਫ਼ਤਰ ਵਿੱਚ ਆਈ ਹੈ ਤਾਂ ਦਫ਼ਤਰ ਪੁੱਜੇ ਕਿਸਾਨ ਮਾਰਕੀਟ ਕਮੇਟੀ ਦਫ਼ਤਰ ਦਾ ਮੇਨ ਗੇਟ ਬੰਦ ਕਰਕੇ ਬੈਠ ਗਏ। ਸ਼ਰਤ ਰੱਖੀ ਕਿ ਜਦੋਂ ਤੱਕ ਕਿਸਾਨਾਂ ਦੇ ਨਰਮੇ ਦੀ ਫਸਲ ਦੀ ਖਰੀਦ ਸ਼ੁਰੂ ਨਹੀਂ ਹੁੰਦੀ ਉਦੋਂ ਤੱਕ ਅਧਿਕਾਰੀਆਂ ਨੂੰ ਨਹੀਂ ਜਾਣ ਦੇਵਾਂਗੇ।
ਇਸ ਗੱਲ ਦਾ ਪਤਾ ਲੱਗਦਿਆਂ ਹੀ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੇ ਡੀ.ਐਸ.ਪੀ ਅਤੇ ਐਸ.ਡੀ.ਐਮ ਨੇ ਮੌਕੇ ਉੱਤੇ ਪਹੁੰਚ ਕੇ ਅਧਿਕਾਰੀਆਂ ਨੂੰ ਦਫ਼ਤਰ ਤੋਂ ਬਾਹਰ ਕਢਵਾਇਆ। ਵਿਜੀਲੈਂਸ ਅਧਿਕਾਰੀ ਦਾ ਕਹਿਣਾ ਹੈ ਕਿ ਉਹ ਫ਼ਸਲ ਦੀ ਖਰੀਦ ਸੰਬੰਧੀ ਹਾਲਤ ਬਾਰੇ ਸਰਵੇਖਣ ਕਰਨ ਆਏ ਸਨ। ਹਾਲਾਂਕਿ ਕਿਸਾਨਾਂ ਵੱਲੋਂ ਉਨ੍ਹਾਂ ਨੂੰ ਬੰਦੀ ਬਣਾਏ ਜਾਣ ਦੇ ਮਾਮਲੇ ਵਿੱਚ ਉਹ ਝੂਠ ਬੋਲਦੇ ਨਜ਼ਰ ਆਏ।
ਜਦੋਂ ਕਿ ਐਸ.ਡੀ.ਐਮ ਮੁਤਾਬਿਕ ਕਿਸਾਨਾਂ ਨੇ ਚੀਫ ਵਿਜੀਲੈਂਸ ਅਫਸਰ ਨੂੰ ਸੀ.ਸੀ.ਆਈ. ਦਾ ਅਧਿਕਾਰੀ ਸਮਝ ਕੇ ਬੰਦੀ ਬਣਾ ਲਿਆ ਸੀ, ਜਿਸ ਤੋਂ ਬਾਅਦ ਜਦੋਂ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਉੱਥੇ ਪਹੁੰਚਿਆ ਤਾਂ ਕਿਸਾਨਾਂ ਨੇ ਅਧਿਕਾਰੀਆਂ ਨੂੰ ਛੱਡ ਦਿੱਤਾ।
ਇਹ ਵੀ ਪੜ੍ਹੋ: Barnala News: ਮੰਤਰੀ ਮੀਤ ਹੇਅਰ ਨੇ ਬਰਨਾਲਾ ਦੇ 400 ਸਫਾਈ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਵੰਡੇ
ਓਧਰ ਕਿਸਾਨਾਂ ਦਾ ਕਹਿਣਾ ਹੈ ਕਿ ਅਬੋਹਰ ਦੀ ਮੰਡੀ ਵਿੱਚ ਕਿਸਾਨਾਂ ਦੇ ਨਰਮੇ ਦੀ ਫ਼ਸਲ ਦੀ ਖਰੀਦ ਨੂੰ ਬੰਦ ਕਰ ਦਿੱਤਾ ਗਿਆ ਹੈ ਜਿਸ ਨੂੰ ਲੈ ਕੇ ਸਾਡੇ ਵੱਲੋਂ ਦਿੱਲੀ ਤੋਂ ਆਈ ਸੀ.ਸੀ.ਆਈ. ਦੇ ਮੁੱਖ ਵਿਜੀਲੈਂਸ ਅਫਸਰ ਦੀ ਟੀਮ ਦਾ ਵਿਰੋਧ ਕੀਤਾ ਗਿਆ। ਪਰ ਜਦੋਂ ਪਤਾ ਲੱਗਿਆ ਕਿ ਇਹ ਟੀਮ ਕਿਸੇ ਹੋਰ ਵਿਭਾਗ ਨਾਲ ਸਬੰਧ ਰੱਖਦੀ ਹੈ ਤਾਂ ਉਨ੍ਹਾਂ ਦੀ ਕਮੇਟੀ ਦੇ ਦਫ਼ਤਰ ਤੋਂ ਜਾਣ ਦਿੱਤਾ ਗਿਆ।