Ludhiana News: ਲੁਧਿਆਣਾ ਲਾਡੋਵਾਲ ਟੋਲ ਪਲਾਜ਼ਾ ਉਤੇ ਕਿਸਾਨਾਂ ਦਾ ਧਰਨਾ ਪੰਜਵੇਂ ਦਿਨ ਵੀ ਜਾਰੀ ਰਿਹਾ ਹੈ। ਲੋਕ ਬਿਲਕੁਲ ਮੁਫ਼ਤ ਟੋਲ ਪਲਾਜ਼ਾ ਤੋਂ ਨਿਕਲ ਰਹੇ ਹਨ। ਕਿਸਾਨਾ ਦਾ ਕਹਿਣਾ ਹੈ ਕਿ ਜਦ ਤੱਕ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆ ਜਾਂਦੀਆਂ ਉਸ ਸਮੇਂ ਤੱਕ ਜਾਰੀ ਰਹੇਗਾ। ਪੰਜਾਬ ਦੇ ਸਭ ਤੋਂ ਮਹਿੰਗੇ ਟੋਲ ਪਲਾਜ਼ੇ ਦੇ ਰੇਟ ਘਟਾਉਣ ਦੀ ਮੰਗ ਨੂੰ ਲੈ ਕੇ ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ ਉਤੇ ਕਿਸਾਨਾਂ ਦਾ ਧਰਨਾ ਜਾਰੀ ਹੈ। ਕਿਸਾਨ ਟੋਲ ਟੈਕਸ ਦੀ ਭਾਰੀ ਵਸੂਲੀ ਵਿਰੁੱਧ ਆਪਣਾ ਗੁੱਸਾ ਜ਼ਾਹਰ ਕਰ ਰਹੇ ਹਨ।


COMMERCIAL BREAK
SCROLL TO CONTINUE READING

ਇਹ ਵੀ ਪੜ੍ਹੋ : Farmers News: ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਰੰਟੀ ਦਵੇ ਸਰਕਾਰ-ਡੱਲੇਵਾਲ


ਪ੍ਰਦਰਸ਼ਨ ਕਰ ਰਹੇ ਕਿਸਾਨ ਆਗੂਆਂ ਨੇ ਦੋਸ਼ ਲਗਾਇਆ ਕਿ ਉਹ ਟੋਲ ਟੈਕਸ ਵਿੱਚ ਕੀਤੇ ਭਾਰੀ ਵਾਧੇ ਖ਼ਿਲਾਫ਼ ਰੋਸ ਪ੍ਰਗਟ ਕਰ ਰਹੇ ਹਨ। ਅੱਜ ਉਨ੍ਹਾਂ ਦਾ ਧਰਨਾ ਲਗਾਤਾਰ 5ਵੇਂ ਦਿਨ ਵੀ ਜਾਰੀ ਹੈ ਅਤੇ ਜੇਕਰ ਟੋਲ ਟੈਕਸ ਨਾ ਘਟਾਇਆ ਗਿਆ ਤਾਂ ਉਹ ਸੰਘਰਸ਼ ਨੂੰ ਹੋਰ ਤੇਜ਼ ਕਰਨ ਲਈ ਮਜਬੂਰ ਹੋਣਗੇ ਅਤੇ ਇੱਥੇ ਵੱਡੇ ਪੱਧਰ ''ਤੇ ਪ੍ਰਦਰਸ਼ਨ ਕੀਤਾ ਜਾਵੇਗਾ, ਜਿਸ ਸਬੰਧੀ ਅੱਜ ਬਾਅਦ ਦੁਪਹਿਰ ਮੀਟਿੰਗ ਵਿੱਚ ਫੈਸਲਾ ਲਿਆ ਜਾਵੇਗਾ। ਉਨ੍ਹਾਂ ਦੋਸ਼ ਲਗਾਇਆ ਕਿ ਟੋਲ ਟੈਕਸ ਦੇ ਨਾਂ ਉਤੇ ਲੋਕਾਂ ਦਾ ਸ਼ੋਸ਼ਣ ਕੀਤਾ ਜਾ ਰਿਹਾ ਹੈ। ਇਸ ਮੌਕੇ ਸੰਤ ਸਮਾਜ ਅਤੇ ਟੈਕਸੀ ਯੂਨੀਅਨ ਨੇ ਵੀ ਹੜਤਾਲ ਉਤੇ ਬੈਠੇ ਕਿਸਾਨਾਂ ਨੂੰ ਆਪਣਾ ਸਮਰਥਨ ਜ਼ਾਹਰ ਕੀਤਾ।


ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਜਿੱਥੇ ਕਿ ਕਿਸਾਨਾਂ ਵੱਲੋਂ ਅਲਟੀਮੇਟ ਦਿੱਤਾ ਗਿਆ ਸੀ ਜੇਕਰ ਇਸਦੀ ਰੇਟ ਨਾ ਘਟਾਏ ਗਏ ਤਦ ਉਨ੍ਹਾਂ ਵੱਲੋਂ ਇਸ ਨੂੰ ਮੁਫਤ ਕਰ ਦਿੱਤਾ ਜਾਵੇਗਾ। ਕਿਸਾਨਾਂ ਵੱਲੋਂ ਐਤਵਾਰ ਨੂੰ ਇਹ ਟੋਲ ਪਲਾਜ਼ਾ ਬਿਲਕੁਲ ਮੁਫਤ ਕਰ ਦਿੱਤਾ ਗਿਆ ਸੀ।


ਕਿਸਾਨਾਂ ਨੇ ਕਿਹਾ ਕਿ ਉਨ੍ਹਾਂ ਵੱਲੋਂ ਇੱਕੋ ਮੰਗ ਰੱਖੀ ਗਈ ਹੈ ਕਿ ਟੋਲ ਪਲਾਜ਼ਾ ਦੇ ਰੇਟ ਪੁਰਾਣੇ ਕੀਤੇ ਜਾਣ ਤੇ ਟੋਲ ਪਲਾਜ਼ਿਆਂ ਦੇ ਉੱਪਰ ਪੰਜਾਬ ਦੇ ਰਹਿਣ ਵਾਲੇ ਨੌਜਵਾਨਾਂ ਨੂੰ ਨੌਕਰੀ ਦਿੱਤੀ ਜਾਵੇ। ਕਿਸਾਨਾਂ ਨੇ ਕਿਹਾ ਕਿ ਹਾਲੇ ਤੱਕ ਟੋਲ ਦੇ ਪ੍ਰਬੰਧਕਾਂ ਨੂੰ ਉਨ੍ਹਾਂ ਨਾਲ ਕੋਈ ਵੀ ਮੀਟਿੰਗ ਨਹੀਂ ਕੀਤੀ ਗਈ। ਉਨ੍ਹਾਂ ਵੱਲੋਂ ਆਉਣ ਵਾਲੇ ਦਿਨਾਂ ਵਿੱਚ ਵੀ ਇਹ ਧਰਨਾ ਇਸੇ ਤਰ੍ਹਾਂ ਜਾਰੀ ਰੱਖਣ ਦੀ ਗੱਲ ਆਖੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਉਹ ਸ਼ਾਮ ਨੂੰ ਮੀਡੀਆ ਨੂੰ ਅਗਲੇ ਦਿਨ ਵੀ ਰਣਨੀਤੀ ਬਾਰੇ ਜ਼ਰੂਰ ਜਾਣਕਾਰੀ ਦੇਵਾਂਗੇ।


ਇਹ ਵੀ ਪੜ੍ਹੋ : Punjab Drug News: ਪੰਜਾਬ 'ਚ ਨਸ਼ਾ ਬਣਿਆ ਨਸੂਰ; ਪੁਲਿਸ ਦੀ ਤਸਕਰਾਂ ਖ਼ਿਲਾਫ਼ ਮੁਹਿੰਮ 'ਤੇ ਸਵਾਲ ਹੋਏ ਖੜ੍ਹੇ