Mansa News: ਚਾਰ ਜਨਵਰੀ ਨੂੰ ਹਰਿਆਣਾ ਕਿਸਾਨ ਰੈਲੀ `ਚ ਮਾਨਸਾ ਜ਼ਿਲ੍ਹੇ ਤੋਂ ਵੱਡੀ ਗਿਣਤੀ ਵਿੱਚ ਪਹੁੰਚਣਗੇ ਕਿਸਾਨ
Mansa News: ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੇ ਅੱਜ ਮਾਨਸਾ ਵਿੱਚ ਕਿਸਾਨਾਂ ਦੀਆਂ ਮੰਗਾਂ ਸਬੰਧੀ ਜ਼ਿਲ੍ਹਾ ਪੱਧਰੀ ਮੀਟਿੰਗ ਕੀਤੀ।
Mansa News: ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੇ ਅੱਜ ਮਾਨਸਾ ਵਿੱਚ ਕਿਸਾਨਾਂ ਦੀਆਂ ਮੰਗਾਂ ਸਬੰਧੀ ਜ਼ਿਲ੍ਹਾ ਪੱਧਰੀ ਮੀਟਿੰਗ ਕੀਤੀ ਅਤੇ ਕਿਸਾਨ ਆਗੂਆਂ ਨੇ ਕਿਹਾ ਕਿ 4 ਜਨਵਰੀ ਨੂੰ ਹਰਿਆਣਾ ਵਿੱਚ ਹੋਣ ਵਾਲੀ ਰੈਲੀ ਅਤੇ 9 ਜਨਵਰੀ ਨੂੰ ਮੋਗਾ ਵਿੱਚ ਹੋਣ ਵਾਲੀ ਰੈਲੀ ਨੂੰ ਸਫਲ ਬਣਾਉਣ ਲਈ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।
ਕੇਂਦਰ ਸਰਕਾਰ ਵੱਲੋਂ ਭੇਜੇ ਗਏ ਖਰੜਿਆਂ ਨੂੰ ਰੱਦ ਕਰਵਾਉਣ ਦੇ ਲਈ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ 'ਤੇ ਕਿਸਾਨ ਜਥੇਬੰਦੀਆਂ ਨੇ ਇੱਕ ਵਾਰ ਫਿਰ ਕੇਂਦਰ ਸਰਕਾਰ ਵਿਰੁੱਧ ਅੰਦੋਲਨ ਸ਼ੁਰੂ ਕਰ ਦਿੱਤਾ ਹੈ। ਅੱਜ ਮਾਨਸਾ ਵਿੱਚ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਹੋਈ। ਮੀਟਿੰਗ ਵਿੱਚ ਕਿਸਾਨ ਆਗੂਆਂ ਨੇ ਕਿਹਾ ਕਿ ਸਵਾ ਸਾਲ ਦੀ ਲੜਾਈ ਤੋਂ ਬਾਅਦ ਦਿੱਲੀ ਵਿੱਚ ਕੇਂਦਰ ਸਰਕਾਰ ਵੱਲੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰ ਦਿੱਤਾ ਗਿਆ।
ਅੱਜ ਕੇਂਦਰ ਸਰਕਾਰ ਵੱਲੋਂ ਉਨ੍ਹਾਂ ਖੇਤੀਬਾੜੀ ਕਾਨੂੰਨਾਂ ਦੇ ਖਰੜੇ ਰਾਜ ਸਰਕਾਰਾਂ ਰਾਹੀਂ ਲਾਗੂ ਕਰਨ ਲਈ ਰਾਜ ਸਰਕਾਰਾਂ ਨੂੰ ਭੇਜੇ ਗਏ ਹਨ ਤਾਂ ਜੋ ਮੰਡੀਕਰਨ ਪ੍ਰਾਈਵੇਟ ਕੀਤਾ ਜਾਵੇ, ਨਿੱਜੀਕਰਨ ਕੀਤਾ ਜਾਵੇ ਜੋ ਰਾਜ ਸਰਕਾਰਾਂ ਦੇ ਕੋਲ ਭੇਜ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : Punjab Bandh Update: ਕਿਸਾਨਾਂ ਵੱਲੋਂ ਭਲਕੇ ਪੰਜਾਬ ਬੰਦ ਦਾ ਸੱਦਾ; ਐਮਰਜੈਂਸੀ ਸੇਵਾਵਾਂ ਰਹਿਣਗੀਆਂ ਚਾਲੂ
ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨਾਂ ਨੇ ਇਨ੍ਹਾਂ ਖਰੜਿਆਂ ਨੂੰ ਵਾਪਸ ਲੈਣ ਲਈ ਦੁਬਾਰਾ ਅੰਦੋਲਨ ਸ਼ੁਰੂ ਕਰ ਦਿੱਤਾ ਹੈ ਅਤੇ 4 ਜਨਵਰੀ ਨੂੰ ਹਰਿਆਣਾ ਅਤੇ ਪੰਜਾਬ ਦੇ ਕਿਸਾਨ ਹਰਿਆਣਾ ਵਿੱਚ ਰੈਲੀ ਕਰਨਗੇ ਅਤੇ 9 ਜਨਵਰੀ ਨੂੰ ਪੰਜਾਬ ਦੇ ਮੋਗਾ ਜ਼ਿਲ੍ਹੇ ਵਿੱਚ ਰੈਲੀਆਂ ਕੀਤੀਆਂ ਜਾਣਗੀਆਂ ਅਤੇ ਇਨ੍ਹਾਂ ਰੈਲੀਆਂ ਨੂੰ ਸਫਲ ਬਣਾਉਣ ਲਈ ਕਿਸਾਨਾਂ ਦੀਆਂ ਜ਼ਿਲ੍ਹਾ ਪੱਧਰੀ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।
ਇਹ ਵੀ ਪੜ੍ਹੋ : Mansa News: ਚਾਰ ਜਨਵਰੀ ਨੂੰ ਹਰਿਆਣਾ ਕਿਸਾਨ ਰੈਲੀ 'ਚ ਮਾਨਸਾ ਜ਼ਿਲ੍ਹੇ ਤੋਂ ਵੱਡੀ ਗਿਣਤੀ ਵਿੱਚ ਪਹੁੰਚਣਗੇ ਕਿਸਾਨ