ਚੰਡੀਗੜ: ਕਦੇ ਭਾਰੀ ਮੀਂਹ ਤੇ ਕਦੇ ਸੋਕਾ... ਮੌਸਮ ਦੇ ਇਸ ਮਿਜਾਜ਼ ਦਾ ਫ਼ਸਲਾਂ 'ਤੇ ਮਾੜਾ ਅਸਰ ਪੈ ਰਿਹਾ ਹੈ। ਇਸ ਦੇ ਨਾਲ ਹੀ ਪੰਜਾਬ ਦੇ ਪਠਾਨਕੋਟ ਵਿਚ ਝੋਨੇ ਦੀ ਫ਼ਸਲ ਨੂੰ ਇਕ ਨਵੀਂ ਬਿਮਾਰੀ ਨੇ ਆਪਣੀ ਲਪੇਟ ਵਿਚ ਲੈ ਲਿਆ ਹੈ ਜਿਸ ਵਿਚ ਪੌਦੇ ਪਹਿਲਾਂ ਹੀ ਝੁਲਸ ਚੁੱਕੇ ਹਨ। ਪਠਾਨਕੋਟ 'ਚ ਕਈ ਥਾਵਾਂ 'ਤੇ ਝੋਨੇ ਦੀ ਫਸਲ ਪੀਲੀ ਪੈ ਗਈ ਹੈ। ਖੇਤੀਬਾੜੀ ਵਿਭਾਗ ਨੇ ਵੀ ਇਸ ਬਿਮਾਰੀ ਬਾਰੇ ਚਿੰਤਾ ਪ੍ਰਗਟਾਈ ਹੈ।


COMMERCIAL BREAK
SCROLL TO CONTINUE READING

 


 


ਝੋਨੇ ਦੀ ਫ਼ਸਲ ਨੂੰ ਲੱਗੀ ਕੋਈ ਬਿਮਾਰੀ !


ਜਦੋਂ ਕਿਸਾਨਾਂ ਨਾਲ ਝੋਨੇ ਦੀ ਬਿਮਾਰੀ ਬਾਰੇ ਗੱਲ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਹਰ ਵਾਰ ਮੌਸਮ ਦੀ ਮਾਰ ਕਾਰਨ ਫ਼ਸਲ ਨੂੰ ਨੁਕਸਾਨ ਝੱਲਣਾ ਪੈਂਦਾ ਹੈ ਪਰ ਇਸ ਵਾਰ ਝੋਨੇ ਦੀ ਫ਼ਸਲ 'ਚ ਦੇਖਿਆ ਗਿਆ ਹੈ ਕਿ ਕਈ ਥਾਵਾਂ 'ਤੇ ਬੂਟੇ ਬੌਣੇ ਰਹਿ ਗਏ ਹਨ ਜਿਸ ਕਾਰਨ ਖੇਤੀ ਵਿਚ ਬਹੁਤ ਨੁਕਸਾਨ ਹੋਣ ਦੀ ਸੰਭਾਵਨਾ ਹੈ। ਇਸ ਕਾਰਨ ਕਿਸਾਨ ਚਿੰਤਤ ਹਨ ਅਤੇ ਉਨ੍ਹਾਂ ਨੇ ਸਰਕਾਰ ਤੋਂ ਮੁਆਵਜ਼ੇ ਦੀ ਮੰਗ ਕੀਤੀ ਹੈ।


 


ਮੌਸਮੀ ਤਬਦੀਲੀ ਕਾਰਨ ਹੋ ਰਿਹਾ ਨੁਕਸਾਨ


ਖੇਤੀਬਾੜੀ ਵਿਭਾਗ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਮੌਸਮ ਵਿਚ ਆਈ ਤਬਦੀਲੀ ਕਾਰਨ ਫ਼ਸਲਾਂ ਦਾ ਭਾਰੀ ਨੁਕਸਾਨ ਹੋ ਰਿਹਾ ਹੈ ਅਤੇ ਹੁਣ ਇਸ ਦਾ ਅਸਰ ਝੋਨੇ ਦੀ ਫ਼ਸਲ ’ਤੇ ਵੀ ਦੇਖਣ ਨੂੰ ਮਿਲ ਰਿਹਾ ਹੈ। ਕਈ ਥਾਵਾਂ 'ਤੇ ਝੋਨੇ ਦੇ ਬੂਟੇ ਬੌਣੇ ਰਹਿ ਗਏ ਹਨ, ਜਿਸ ਬਾਰੇ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਪਰ ਕਿਸਾਨਾਂ ਦੀਆਂ ਫ਼ਸਲਾਂ ਇਸ ਨਵੀਂ ਬਿਮਾਰੀ ਨਾਲ ਪ੍ਰਭਾਵਿਤ ਹੋਈਆਂ ਹਨ। ਇਕ ਪਾਸੇ ਜਿਥੇ ਮੀਂਹ ਨਾ ਪੈਣ ਕਾਰਨ ਝੋਨੇ ਦੀ ਫ਼ਸਲ ਸੁੱਕ ਰਹੀ ਹੈ ਉੱਥੇ ਹੀ ਸੋਕੇ ਦੇ ਡਰ ਨੇ ਕਿਸਾਨਾਂ ਦੇ ਮੱਥੇ ’ਤੇ ਚਿੰਤਾ ਦੀਆਂ ਲਕੀਰਾਂ ਲਿਆ ਦਿੱਤੀਆਂ ਹਨ। ਮੀਂਹ ਨਾ ਪੈਣ ਕਾਰਨ ਆਉਣ ਵਾਲੇ ਦਿਨਾਂ ਵਿਚ ਸਿੰਚਾਈ ਦਾ ਸੰਕਟ ਵੀ ਡੂੰਘਾ ਹੋ ਗਿਆ ਹੈ। ਦੂਜੇ ਪਾਸੇ ਵਹਿ ਰਹੀ ਗੰਗਾ ਨੇ ਤੱਟਵਰਤੀ ਕਿਸਾਨਾਂ ਦੀਆਂ ਸਬਜ਼ੀਆਂ ਦੀ ਫ਼ਸਲ ਬਰਬਾਦ ਕਰ ਦਿੱਤੀ ਹੈ।