Jalandhar-Ludhiana Highway Jam: ਅੱਜ ਸਵੇਰੇ ਤੜਕੇ ਹੀ ਕਿਸਾਨਾਂ ਨੇ ਜਲੰਧਰ ਦੇ ਰਾਮਾਮੰਡੀ ਨੇੜੇ ਪਿੰਡ ਤੰਨੋ ਵਾਲੀ ਦੇ ਬਾਹਰ ਜਲੰਧਰ ਤੋਂ ਲੁਧਿਆਣਾ ਜਾਣ ਵਾਲੇ ਹਾਈਵੇ ਨੂੰ ਜਾਮ ਕਰ ਦਿੱਤਾ।
Trending Photos
Jalandhar-Ludhiana Highway Jam: ਅੱਜ ਸਵੇਰੇ ਤੜਕੇ ਹੀ ਕਿਸਾਨਾਂ ਨੇ ਜਲੰਧਰ ਦੇ ਰਾਮਾਮੰਡੀ ਨੇੜੇ ਪਿੰਡ ਤੰਨੋ ਵਾਲੀ ਦੇ ਬਾਹਰ ਜਲੰਧਰ ਤੋਂ ਲੁਧਿਆਣਾ ਜਾਣ ਵਾਲੇ ਹਾਈਵੇ ਨੂੰ ਜਾਮ ਕਰ ਦਿੱਤਾ। ਕਿਸਾਨਾਂ ਦੀ ਚਿਰੋਕਣੀ ਮੰਗ ਨੂੰ ਲੈ ਕੇ ਕਿਸਾਨਾਂ ਨੇ ਸਰਕਾਰ ਨੂੰ ਚਿਤਾਵਨੀ ਹਾਈਵੇ ਬੰਦ ਕਰਨ ਦੀ ਚਿਤਾਵਨੀ ਦਿੱਤੀ ਸੀ।
ਉਨ੍ਹਾਂ ਦਾ ਕਹਿਣਾ ਹੈ ਕਿ ਸਰਕਾਰ ਵੱਲੋਂ ਗੰਨੇ ਦੀ ਫ਼ਸਲ ਲਈ ਨਾ ਤਾਂ ਕੋਈ ਰੇਟ ਤੈਅ ਕੀਤਾ ਗਿਆ ਹੈ ਅਤੇ ਨਾ ਹੀ ਅਜੇ ਤੱਕ ਗੰਨਾ ਮਿੱਲ ਚਾਲੂ ਕੀਤੀ ਗਈ ਹੈ, ਜਿਸ ਕਾਰਨ ਕਿਸਾਨਾਂ ਦੀ ਗੰਨੇ ਦੀ ਫ਼ਸਲ ਖ਼ਰਾਬ ਹੋ ਰਹੀ ਹੈ ਅਤੇ ਸਰਕਾਰ ਵੱਲੋਂ ਇਸ ਸਬੰਧੀ ਕੋਈ ਠੋਸ ਕਦਮ ਵੀ ਨਹੀਂ ਚੁੱਕਿਆ ਜਾ ਰਿਹਾ ਹੈ। ਕਿਸਾਨਾਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਗੰਨੇ ਦਾ ਰੇਟ ਤੈਅ ਨਾ ਕੀਤਾ ਤਾਂ ਇਹ ਧਰਨਾ ਜਾਰੀ ਰਹੇਗੀ ਤੇ ਉਨ੍ਹਾਂ ਸਰਕਾਰ ਨੂੰ ਚਿਤਾਵਨੀ ਵੀ ਦਿੱਤੀ ਕਿ ਜੇਕਰ ਇਸ ਸਬੰਧੀ ਜਲਦ ਕਦਮ ਨਾ ਚੁੱਕਿਆ ਗਿਆ ਤਾਂ ਉਹ ਰੇਲਵੇ ਟਰੈਕ ਵੀ ਜਾਮ ਕਰ ਦੇਣਗੇ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਸਾਨ ਆਗੂ ਨੇ ਕਿਹਾ ਕੋਈ ਵੀ ਕਿਸਾਨ ਹਾਈਵੇ ਬੰਦ ਕਰਨ ਦੇ ਹੱਕ ਵਿੱਚ ਨਹੀਂ ਹੈ। ਸਰਕਾਰ ਨੂੰ ਜਗਾਉਣ ਲਈ ਅਜਿਹੇ ਕਦਮ ਚੁੱਕਣੇ ਪੈਣਗੇ। ਗੰਨਾ ਕਾਸ਼ਤਕਾਰਾਂ ਦਾ ਸਰਕਾਰਾਂ ਕਾਰਨ ਭਾਰੀ ਨੁਕਸਾਨ ਹੋ ਰਿਹਾ ਹੈ। ਸਰਕਾਰ ਮਿੱਲ ਨੂੰ ਚੱਲਣ ਨਹੀਂ ਦੇ ਰਹੀ। ਜਿਸ ਕਾਰਨ ਕਿਸਾਨਾਂ ਦਾ ਭਾਰੀ ਨੁਕਸਾਨ ਹੋ ਰਿਹਾ ਹੈ। ਕਿਉਂਕਿ ਕਿਸਾਨਾਂ ਦੀ ਗੰਨੇ ਦੀ ਫਸਲ ਤਿਆਰ ਹੈ ਅਤੇ ਸਰਕਾਰ ਨੇ ਅਜੇ ਤੱਕ ਮਿੱਲਾਂ ਨਹੀਂ ਖੋਲ੍ਹੀਆਂ ਹਨ। ਨਾ ਹੀ ਗੰਨੇ ਦੇ ਰੇਟ ਵਧਾਏ ਜਾ ਰਹੇ ਹਨ।
ਇਹ ਵੀ ਪੜ੍ਹੋ : Punjab Stubble Burning: ਪੰਜਾਬ 'ਚ ਲਗਾਤਾਰ ਤੀਜੇ ਦਿਨ ਪਰਾਲੀ ਸਾੜਨ ਦੇ ਮਾਮਲੇ ਘਟੇ, 1084 ਕਿਸਾਨਾਂ ਖਿਲਾਫ਼ FIR ਦਰਜ
ਇਸ ਕਾਰਨ ਹਾਈਵੇਅ ਤੋਂ ਲੰਘਣ ਵਾਲੇ ਕਈ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਲੰਧਰ ਕਮਿਸ਼ਨਰੇਟ ਅਤੇ ਦੇਹਾਤ ਪੁਲਿਸ ਨੇ ਸੁਰੱਖਿਆ ਲਈ ਕਰਮਚਾਰੀ ਤਾਇਨਾਤ ਕੀਤੇ ਹਨ। ਕਿਸਾਨਾਂ ਨੇ ਮੰਗ ਕੀਤੀ ਹੈ ਕਿ ਜਿੰਨਾ ਚਿਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਕਰਦੀ, ਇਹ ਪ੍ਰਦਰਸ਼ਨ ਵੱਖ-ਵੱਖ ਸ਼ਹਿਰਾਂ ਵਿੱਚ ਜਾਰੀ ਰਹਿਣਗੇ।
ਇਹ ਵੀ ਪੜ੍ਹੋ : Muktsar Sahib Fire News: ਸ੍ਰੀ ਮੁਕਤਸਰ ਸਾਹਿਬ ਦੇ ਇੱਕ ਪਿੰਡ ਵਿੱਚ ਪਰਾਲੀ ਦੀਆਂ ਗੱਠਾਂ ਨੂੰ ਲੱਗੀ ਭਿਆਨਕ ਅੱਗ