Farmers Protest: ਪੰਜਾਬ-ਹਰਿਆਣਾ ਸਰਹੱਦ 'ਤੇ ਪਿਛਲੇ 9 ਮਹੀਨਿਆਂ ਤੋਂ ਡੇਰੇ ਲਾਏ ਹੋਏ ਕਿਸਾਨਾਂ ਦਾ ਦਿੱਲੀ ਵੱਲ ਮਾਰਚ ਸ਼ੁਰੂ ਹੋ ਗਿਆ ਹੈ। 101 ਕਿਸਾਨ ਪੈਦਲ ਅੰਬਾਲਾ ਵੱਲ ਵਧਦੇ ਹੋਏ 2 ਬੈਰੀਕੇਡ ਪਾਰ ਕਰ ਚੁੱਕੇ ਹਨ। ਹੁਣ ਉਨ੍ਹਾਂ ਨੂੰ ਹਰਿਆਣਾ ਪੁਲਿਸ ਅਤੇ ਅਰਧ ਸੈਨਿਕ ਬਲਾਂ ਦੇ ਬੈਰੀਕੇਡ 'ਤੇ ਰੋਕ ਦਿੱਤਾ ਗਿਆ ਹੈ।


COMMERCIAL BREAK
SCROLL TO CONTINUE READING

ਕਿਸਾਨਾਂ ਨੇ ਬੈਰੀਕੇਡ ਅਤੇ ਕੰਡਿਆਲੀ ਤਾਰ ਨੂੰ ਉਖਾੜ ਦਿੱਤਾ ਹੈ। ਇਸ ਤੋਂ ਬਾਅਦ ਹਰਿਆਣਾ ਪੁਲਿਸ ਨੇ ਉਸ ਨੂੰ ਚਿਤਾਵਨੀ ਦਿੱਤੀ। ਕਿਸਾਨ ਤੇ ਪੁਲਿਸ ਆਹਮੋ-ਸਾਹਮਣੇ ਹੋ ਗਏ ਹਨ। ਹਰਿਆਣਾ ਸਰਕਾਰ ਨੇ ਐਮਐਸਪੀ, ਕਰਜ਼ਾ ਮੁਆਫੀ ਅਤੇ ਪੈਨਸ਼ਨ ਵਰਗੀਆਂ ਆਪਣੀਆਂ ਮੰਗਾਂ ਨੂੰ ਲੈ ਕੇ 13 ਫਰਵਰੀ ਤੋਂ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਮਾਰਚ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਹੈ।


ਕਿਸਾਨਾਂ ਦੇ ਵਿਰੋਧ ਦੇ ਮੱਦੇਨਜ਼ਰ ਹਰਿਆਣਾ ਦੀ ਗ੍ਰਹਿ ਸਕੱਤਰ ਸੁਮਿਤਾ ਮਿਸ਼ਰਾ ਨੇ ਪੰਜਾਬ-ਹਰਿਆਣਾ ਸਰਹੱਦ ਨਾਲ ਲੱਗਦੇ ਅੰਬਾਲਾ ਦੇ 11 ਪਿੰਡਾਂ ਵਿੱਚ ਇੰਟਰਨੈੱਟ ਬੰਦ ਕਰਨ ਦੇ ਹੁਕਮ ਦਿੱਤੇ ਹਨ।


ਸ਼ੁੱਕਰਵਾਰ ਦੁਪਹਿਰ ਕਰੀਬ 1 ਵਜੇ 101 ਮਰਜੀਵੜਿਆਂ ਦੀ ਫੌਜ ਦਾ ਜਥਾ ਦਿੱਲੀ ਰਵਾਨਾ ਹੋ ਗਿਆ। ਅੰਬਾਲਾ ਦੇ 10 ਪਿੰਡਾਂ 'ਚ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ। ਦੂਜੇ ਪਾਸੇ ਹਰਿਆਣਾ ਸਰਕਾਰ ਵੱਲੋਂ ਕਿਸਾਨਾਂ ਨੂੰ ਦਿੱਲੀ ਵਿਖੇ ਧਰਨਾ ਦੇਣ ਦੇ ਲਈ ਮਨਜ਼ੂਰੀ ਦਿਖਾਉਣ ਦੀ ਆੜ 'ਚ ਸ਼ੰਭੂ ਬੈਰੀਅਰ 'ਤੇ ਪੈਰਾਮਿਲਟਰੀ ਫੋਰਸ ਸਮੇਤ ਹਰਿਆਣਾ ਪੁਲਿਸ ਪ੍ਰਸ਼ਾਸਨ ਦੇ ਮੁਲਾਜ਼ਮ ਤਾਇਨਾਤ ਕਰ ਦਿੱਤੀ ਗਈ ਹੈ।


ਉੱਧਰ, 101 ਕਿਸਾਨਾਂ ਦਾ ਜਥਾ ਹਰਿਆਣਾ ਪ੍ਰਸ਼ਾਸਨ ਵੱਲੋਂ ਲਗਾਏ ਗਏ ਬੈਰੀਕੇਡਿੰਗ ਵਾਲੀ ਥਾਂ 'ਤੇ ਪਹੁੰਚ ਗਿਆ ਹੈ। ਕੰਕਰੀਟ ਦੀ ਕੰਧ ਬਣਾਉਣ ਦੇ ਨਾਲ-ਨਾਲ ਕਿਸਾਨਾਂ ਨੂੰ ਆਖਰੀ ਬੈਰੀਕੇਡ 'ਤੇ ਰੋਕਣ ਲਈ ਜਾਲੀ ਵੀ ਲਗਾਈ ਗਈ ਹੈ। ਜਿਸ ਕਾਰਨ ਕਿਸਾਨ ਅੱਗੇ ਵਧਣ ਤੋਂ ਅਸਮਰਥ ਹਨ।


ਅਜਿਹੇ 'ਚ ਕਿਸਾਨ ਲੀਡਰਸ਼ਿਪ ਤੇ ਹਰਿਆਣਾ ਦੇ ਅਧਿਕਾਰੀਆਂ ਵਿਚਾਲੇ ਗੱਲਬਾਤ ਚੱਲ ਰਹੀ ਹੈ ਪਰ ਕੋਈ ਨਤੀਜਾ ਨਿਕਲਣ ਦੀ ਸੰਭਾਵਨਾ ਨਹੀਂ ਹੈ ਜਿਸ ਕਾਰਨ ਕਿਸਾਨ ਇੱਥੇ ਬੈਠਣ ਲਈ ਮਜਬੂਰ ਹੋ ਗਏ। ਇਸ ਦੌਰਾਨ ਜਦੋਂ ਇਕ ਕਿਸਾਨ ਬੈਰੀਕੇਡਿੰਗ 'ਤੇ ਚੜ੍ਹਿਆ ਤਾਂ ਹਰਿਆਣਾ ਵੱਲੋਂ ਤਾਇਨਾਤ ਸੁਰੱਖਿਆ ਬਲਾਂ ਨੇ ਕਿਸਾਨ ਦੀਆਂ ਅੱਖਾਂ 'ਚ ਮਿਰਚਾਂ ਦੀ ਸਪਰੇਅ ਪਾ ਦਿੱਤੀ।


ਇਹ ਵੀ ਪੜ੍ਹੋ : Brampton Firing News: ਤਰਨਤਾਰਨ ਦੇ ਦੋ ਸਕੇ ਭਰਾਵਾਂ 'ਤੇ ਕੈਨੇਡਾ 'ਚ ਫਾਇਰਿੰਗ; ਇੱਕ ਦੀ ਮੌਤ, ਦੂਜਾ ਗੰਭੀਰ ਜ਼ਖ਼ਮੀ