Kisan Andolan 2.0: ਦਿੱਲੀ ਵਿੱਚ ਸੰਯੁਕਤ ਕਿਸਾਨ ਮੋਰਚੇ ਵੱਲੋਂ 14 ਮਾਰਚ ਨੂੰ ਬੁਲਾਈ ਗਈ ਕਿਸਾਨ ਮਹਾਪੰਚਾਇਤ ਦੇ ਵਿੱਚ ਸ਼ਾਮਿਲ ਹੋਣ ਲਈ ਅੱਜ ਮਾਨਸਾ ਤੋਂ ਵੱਖ-ਵੱਖ ਜਥੇਬੰਦੀਆਂ ਦੇ ਕਾਫਲੇ ਦੇ ਰੂਪ ਵਿੱਚ ਟ੍ਰੇਨ ਰਾਹੀਂ ਦਿੱਲੀ ਲਈ ਰਵਾਨਾ ਹੋਏ ਕਿਸਾਨਾਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ ਦਿੱਲੀ ਵਿੱਚ ਕਿਸਾਨ ਮਹਾਪੰਚਾਇਤ ਵਿਚੋਂ ਸ਼ਾਮਿਲ ਹੋ ਕੇ ਕੇਂਦਰ ਸਰਕਾਰ ਖਿਲਾਫ਼ ਪ੍ਰਦਰਸ਼ਨ ਕੀਤਾ ਜਾਵੇਗਾ।


COMMERCIAL BREAK
SCROLL TO CONTINUE READING

ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਵਿੱਚ ਚੱਲੇ ਅੰਦੋਲਨ ਤੋਂ ਬਾਅਦ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੀਆਂ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਨਾ ਕੀਤੇ ਜਾਣ ਦੇ ਵਿਰੋਧ 'ਚ 14 ਮਾਰਚ ਨੂੰ ਦਿੱਲੀ ਵਿੱਚ ਸੰਯੁਕਤ ਕਿਸਾਨ ਮੋਰਚੇ ਵੱਲੋਂ ਕਿਸਾਨ ਮਹਾਪੰਚਾਇਤ ਬੁਲਾਈ ਗਈ ਹੈ।


ਇਸ ਕਿਸਾਨ ਮਹਾਪੰਚਾਇਤ ਵਿੱਚ ਸ਼ਾਮਿਲ ਹੋਣ ਲਈ ਦੇਸ਼ ਭਰ ਦੇ ਕਿਸਾਨ ਦਿੱਲੀ ਲਈ ਰਵਾਨਾ ਹੋਏ ਹਨ। ਮਾਨਸਾ ਤੋਂ ਵੀ ਅੱਜ ਵੱਖ-ਵੱਖ ਜਥੇਬੰਦੀਆਂ ਦੇ ਕਿਸਾਨ ਤੇ ਔਰਤਾਂ ਟ੍ਰੇਨ ਰਾਹੀਂ ਦਿੱਲੀ ਲਈ ਰਵਾਨਾ ਹੋਏ।


ਇਸ ਦੌਰਾਨ ਕਿਸਾਨਾਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੀਆਂ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਨਹੀਂ ਕੀਤਾ ਗਿਆ ਤੇ ਇਨ੍ਹਾਂ ਮੰਗਾਂ ਨੂੰ ਲਾਗੂ ਕਰਵਾਉਣ ਲਈ ਦਿੱਲੀ ਵਿੱਚ ਜੋ ਕਿਸਾਨ ਮਹਾਪੰਚਾਇਤ ਹੋ ਰਹੀ ਹੈ, ਉਸ ਵਿੱਚ ਸ਼ਾਮਿਲ ਹੋ ਕੇ ਕੇਂਦਰ ਸਰਕਾਰ ਖਿਲਾਫ਼ ਵਿਰੋਧ ਪ੍ਰਦਰਸ਼ਨ ਕੀਤਾ ਜਾਵੇਗਾ ਤਾਂ ਕਿ ਕਿਸਾਨਾਂ ਦੀਆਂ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਕਰਵਾਇਆ ਜਾ ਸਕੇ।


ਉਨ੍ਹਾਂ ਨੇ ਕਿਹਾ ਕਿ ਪਿਛਲੇ ਦਿਨੀਂ ਦਿੱਲੀ ਜਾ ਰਹੇ ਕਿਸਾਨਾਂ ਤੇ ਹਰਿਆਣਾ ਦੇ ਬਾਰਡਰਾਂ ਉਤੇ ਕੀਤੇ ਅੱਤਿਆਚਾਰ ਤੇ ਨੌਜਵਾਨ ਕਿਸਾਨ ਨੂੰ ਸ਼ਹੀਦ ਕੀਤੇ ਜਾਣ ਦੇ ਵਿਰੋਧ ਵਿੱਚ ਵੀ ਕੇਂਦਰ ਸਰਕਾਰ ਖਿਲਾਫ਼ ਪ੍ਰਦਰਸ਼ਨ ਕੀਤਾ ਜਾਵੇਗਾ।


ਇਹ ਵੀ ਪੜ੍ਹੋ : Punjab teachers Transfer: ਇਸ ਮਹੀਨੇ ਹੋਣਗੇ ਅਧਿਆਪਕਾਂ ਦੇ ਤਬਾਦਲੇ, ਪੰਜਾਬ ਸਰਕਾਰ ਦਾ ਫੈਸਲਾ, ਜਲਦ ਕਰੋ ਅਪਲਾਈ


ਸੰਯੁਕਤ ਕਿਸਾਨ ਮੋਰਚੇ ਵੱਲੋਂ ਕਿਸਾਨ ਮਹਾਪੰਚਾਇਤ 'ਚ ਜੋ ਵੀ ਅਗਲੀ ਰਣਨੀਤੀ ਉਲੀਕੀ ਜਾਵੇਗੀ ਉਸ ਵਿੱਚ ਕਿਸਾਨ ਵੱਡੀ ਪੱਧਰ ਉਤੇ ਸਾਥ ਦੇਣਗੇ ਕਿਉਂਕਿ ਇਸ ਤੋਂ ਪਹਿਲਾਂ ਪਿੰਡਾਂ ਵਿੱਚ ਕਿਸਾਨਾਂ ਦੇ ਨਾਲ ਕੀਤੀਆਂ ਗਈਆਂ ਮੀਟਿੰਗਾਂ ਵਿੱਚੋਂ ਕਿਸਾਨਾਂ ਦਾ ਵੱਡਾ ਹੁੰਗਾਰਾ ਮਿਲਿਆ ਹੈ ਕਿ ਇਸ ਵਾਰ ਫਿਰ ਕਿਸਾਨ ਵੱਡੀ ਤਾਦਾਦ ਵਿੱਚ ਦਿੱਲੀ ਵਿਚੋਂ ਪਹੁੰਚ ਕੇ ਕੇਂਦਰ ਸਰਕਾਰ ਖਿਲਾਫ਼ ਪ੍ਰਦਰਸ਼ਨ ਕਰਨਗੇ।


ਇਹ ਵੀ ਪੜ੍ਹੋ : Banur E rickshaw: 50 ਲੱਖ ਰੁਪਏ ਦੀ ਲਾਗਤ ਨਾਲ ਖਰੀਦੀਆਂ ਈ ਰਿਕਸ਼ਾ ਚੱਟ ਰਹੀਆਂ ਧੂੜ