Farmer Protest: 30 ਦਸੰਬਰ ਨੂੰ ਪੰਜਾਬ ਬੰਦ ਦੀ ਕਾਲ ਲੈ ਕੇ ਅੱਜ ਖਨੌਰੀ ਬਾਰਡਰ ’ਤੇ ਕਿਸਾਨ ਜਥੇਬੰਦੀਆਂ ਦੀ ਇਕ ਮੀਟਿੰਗ ਹੋਈ। ਜਿਸ ਤੋਂ ਬਾਅਦ ਕਿਸਾਨ ਜਥੇਬੰਦੀਆਂ ਵੱਲੋਂ ਵੱਡਾ ਐਲਾਨ ਕੀਤਾ ਗਿਆ। ਮੀਟਿੰਗ ਤੋਂ ਬਾਅਦ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਮੀਟਿੰਗ ਵਿੱਚ ਸਰਬਸੰਮਤੀ ਨਾਲ ਫੈਸਲਾ ਕੀਤਾ ਗਿਆ ਕਿ ਪੰਜਾਬ ਬੰਦ ਦੌਰਾਨ ਸੜਕੀ ਅਤੇ ਰੇਲ ਆਵਾਜਾਈ ਪੂਰੀ ਤਰ੍ਹਾਂ ਬੰਦ ਰਹੇਗੀ।


COMMERCIAL BREAK
SCROLL TO CONTINUE READING

ਇਸ ਮੀਟਿੰਗ ਵਿੱਚ ਟੀਚਿੰਗ, ਟਰਾਂਸਪੋਰਟ, ਬਿਜਲੀ ਮੁਲਾਜ਼ਮਾਂ, ਆਸ਼ਾ ਵਰਕਰਾਂ, ਸਾਬਕਾ ਸੈਨਿਕਾਂ, ਪ੍ਰੋਫੈਸਰਾਂ, ਪੱਤਰਕਾਰ ਸੰਘ, ਵਪਾਰ ਮੰਡਲ ਦੇ ਮੈਂਬਰਾਂ ਨੇ ਵੀ ਸ਼ਮੂਲੀਅਤ ਕੀਤੀ। ਪੰਜਾਬ ਬੰਦ ਦੌਰਾਨ ਸਾਰੀਆਂ ਰੇਲ ਗੱਡੀਆਂ, ਬੱਸਾਂ ਅਤੇ ਸਰਕਾਰੀ ਅਤੇ ਨਿੱਜੀ ਅਦਾਰੇ ਬੰਦ ਰਹਿਣਗੇ। ਪੰਜਾਬ ਬੰਦ ਦਾ ਅਸਰ 30 ਦਸੰਬਰ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਰਹੇਗਾ। ਭਲਕੇ 3 ਵਜੇ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਬੰਦ ਸਬੰਧੀ ਮੀਟਿੰਗ ਹੋਵੇਗੀ। ਇਸ ਦੌਰਾਨ ਸਾਰੇ ਟੋਲ ਪਲਾਜ਼ਿਆਂ ‘ਤੇ ਬੰਦ ਸਬੰਧੀ ਬੈਨਰ ਲਗਾਏ ਜਾਣਗੇ।