ਕਿਸਾਨਾਂ ਦੀ ਸਿਆਸੀ ਪਾਰਟੀਆਂ ਨਾਲ ਮੀਟਿੰਗ ਜਾਰੀ
Advertisement

ਕਿਸਾਨਾਂ ਦੀ ਸਿਆਸੀ ਪਾਰਟੀਆਂ ਨਾਲ ਮੀਟਿੰਗ ਜਾਰੀ

 32 ਕਿਸਾਨ ਜੱਥੇਬੰਦੀਆਂ ਦੇ ਨੇਤਾ ਦੀ ਚੰਡੀਗੜ੍ਹ ਵਿਚ ਮੀਟਿੰਗ ਚਲ ਰਹੀ ਹੈ। ਇਸ ਦੌਰਾਨ ਪੰਜਾਬ ਦੀਆਂ ਵੱਖ-ਵੱਖ ਰਾਜਨੀਤਕ ਪਾਰਟੀਆਂ ਦੇ ਨੇਤਾਵਾਂ ਨਾਲ ਜਨਤਕ ਸੰਵਾਦ ਕੀਤਾ ਜਾ ਰਿਹਾ ਹੈ।

ਕਿਸਾਨਾਂ ਦੀ ਸਿਆਸੀ ਪਾਰਟੀਆਂ ਨਾਲ ਮੀਟਿੰਗ ਜਾਰੀ

ਚੰਡੀਗੜ੍ਹ: 32 ਕਿਸਾਨ ਜੱਥੇਬੰਦੀਆਂ ( Farmer Meeting ) ਦੇ ਨੇਤਾ ਦੀ ਚੰਡੀਗੜ੍ਹ ( Chandigarh ) ਵਿਚ ਮੀਟਿੰਗ ਚਲ ਰਹੀ ਹੈ। ਇਸ ਦੌਰਾਨ ਪੰਜਾਬ ਦੀਆਂ ਵੱਖ-ਵੱਖ ਰਾਜਨੀਤਕ ਪਾਰਟੀਆਂ ਦੇ ਨੇਤਾਵਾਂ ਨਾਲ ਜਨਤਕ ਸੰਵਾਦ ਕੀਤਾ ਜਾ ਰਿਹਾ ਹੈ। ਇਸ ਦੌਰਾਨ ਰਾਜਨੀਤਕ ਸੰਗਠਨਾਂ ਅਤੇ ਕਿਸਾਨ ਸੰਗਠਨਾਂ ( Farmer Meeting ) ਵਿਚ ਪੈਦਾ ਹੋ ਰਹੇ ਮੱਤਭੇਦਾਂ ਅਤੇ ਸ਼ੰਕਾਵਾਂ ’ਤੇ ਚਰਚਾ ਕੀਤੀ ਜਾ ਰਹੀ ਹੈ। 

ਦੱਸ ਦਈਏ ਕਿ ਪਿਛਲੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ‘ਗੱਲ ਪੰਜਾਬ ਦੀ’ ਮੁਹਿੰਮ ’ਤੇ ਹੋਏ ਹਮਲੇ ਤੋਂ ਬਾਅਦ ਕਿਸਾਨ ਜੱਥੇਬੰਦੀਆਂ ਅਤੇ ਰਾਜਨੀਤਕ ਪਾਰਟੀਆਂ ਵਿਚ ਸਿੱਧੇ ਟਕਰਾਅ ਦੇ ਆਸਾਰ ਬਣ ਗਏ ਸਨ। ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪਣੀ ਮੁਹਿੰਮ ਨੂੰ ਵਿਰਾਮ ਲਗਾਉਂਦੇ ਹੋਏ ਐਲਾਨ ਕੀਤਾ ਸੀ ਕਿ ਕਿਸਾਨ ਜੱਥੇਬੰਦੀਆਂ ਗੱਲਬਾਤ ਲਈ ਅੱਗੇ ਆਉਣ।

ਕਿਸਾਨਾਂ ਨਾਲ ਮੀਟਿੰਗ ਤੋਂ ਬਾਅਦ ਬਲਵਿੰਦਰ ਸਿੰਘ ਭੂੰਦੜ ਦਾ ਕਿ ਹੈ ਕਹਿਣਾ
ਇਸ ਨੂੰ ਲੈਕੇ ਅਕਾਲੀ ਦਲ ਦੇ ਆਗੂ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਉਹ ਆਪਣੀ ਗੱਲ ਅੰਦਰ ਰੱਖ ਕੇ ਆਏ ਹਨ। ਉਨ੍ਹਾਂ ਕਿਹਾ ਕਿ ਪਾਰਟੀ ਦੇ ਤੌਰ 'ਤੇ ਆਪਣੇ ਸੁਝਾਅ ਰੱਖੇ ਹਨ ਅਤੇ ਜੋ ਵੀ ਅਗਲਾ ਫੈਸਲਾ ਹੋਵੇਗਾ ਉਹ ਸਿਰ ਮੱਥੇ ਹੋਵੇਗਾ।
ਮੀਟਿੰਗ ਨੂੰ ਲੈਕੇ ਮਹੇਸ਼ਇੰਦਰ ਗਰੇਵਾਲ ਦਾ ਕਹਿਣਾ ਕਿ ਅਕਾਲੀ ਦਲ ਵਲੋਂ ਚਿੱਠੀ ਲਿਖੀ ਗਈ ਸੀ, ਜਿਸ ਦਾ ਕਿਸਾਨ ਆਗੂਆਂ ਵੀ ਜਿਕਰ ਕੀਤਾ ਹੈ। ਉਨ੍ਹਾਂ ਕਿਹਾ ਕਿ ਚਿੱਠੀ ਤੋਂ ਬਾਅਦ ਹੀ ਮੀਟਿੰਗ ਰੱਖੀ ਗਈ ਹੈ। ਉਨ੍ਹਾਂ ਕਿਹਾ ਕਿ ਕਿਸਾਨ ਸੰਘਰਸ਼ ਪੂਰੇ ਦੇਸ਼ ਦਾ ਸੰਘਰਸ਼ ਹੈ। ਉਨ੍ਹਾਂ ਕਿਹਾ ਕਿ ਇਹ ਨੈਸ਼ਨਲ ਮੂਵਮੈਂਟ ਤਾਂ ਹੀ ਬਣੇਗੀ ਜੇਕਰ ਸਾਰੇ ਮਿਲ ਕੇ ਚੱਲਦੇ ਹਨ। 

ਕੁਲਤਾਰ ਸੰਧਵਾ ਦਾ ਕਹਿਣਾ ਕਿ ਗੱਲਬਾਤ ਹੋਣੀ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਕੁਝ ਕਿਸਾਨ ਕਹਿਣਗੇ , ਤੇ ਕੁਝ ਉਹ ਸੁਝਾਅ ਰੱਖਣਗੇ। ਉਨ੍ਹਾਂ ਕਿਹਾ ਕਿ ਉਹ ਵੀ ਕਿਸਾਨ ਹਨ ਅਤੇ ਸਮਾਜ ਦੋ ਫਾੜ ਨਾ ਹੋਵੇ ਅਤੇ ਨਾ ਗਬਰਨਰ ਰਾਜ ਲਾਗੂ ਹੋਵੇ। ਇਸ ਲਈ ਅਸੀਂ ਇਗ ਗੱਲ ਦਾ ਸਮਰਥਨ ਕਰਦੇ ਹਾਂ।

 

Trending news